ਅਕਾਲੀ ਕੌਂਸਲਰ ਜਸਪ੍ਰੀਤ ਕੌਰ ਦੀ ਅਗਵਾਈ ਵਿੱਚ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਥਾ ਰਵਾਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਦੀ ਅਗਵਾਈ ਵਿੱਚ ਸੰਗਤਾਂ ਦਾ ਜਥਾ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-2 ਤੋਂ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਇਆ। ਇਸ ਜਥੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਅਮਰੀਕ ਸਿੰਘ ਮੁਹਾਲੀ, ਬੀਬਾ ਜਸਪ੍ਰੀਤ ਕੌਰ ਅਤੇ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਨੇ ਸਾਂਝੇ ਤੌਰ ’ਤੇ ਕੇਸਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਪ੍ਰੀਤ ਕੌਰ ਮੁਹਾਲੀ ਨੇ ਦੱਸਿਆ ਕਿ ਇਹ ਜਥਾ ਰਸਤੇ ਵਿੱਚ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰਦਾ ਹੋਇਆ ਸੋਲਖੀਆਂ ਸਾਹਿਬ, 6ਵੀਂ ਪਾਤਸ਼ਾਹੀ ਗੁਰਦੁਆਰਾ ਬੰਗਾ ਸਾਹਿਬ ਜੀ ਦੇ ਦਰਸ਼ਨ ਕਰਨ ਉਪਰੰਤ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁੱਜੇਗਾ। ਉਨ੍ਹਾਂ ਦੱਸਿਆ ਕਿ ਇਸ ਬੱਸ ਵਿੱਚ ਸੰਗਤਾਂ ਲਈ ਲੰਗਰ, ਕੋਲਡਰਿੰਕ, ਜਲ, ਫਲ ਆਦਿ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।
ਇਸ ਮੌਕੇ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-2 ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਮਨਮੋਹਨ ਸਿੰਘ, ਐਮ.ਐਲ. ਅਰੋੜਾ, ਸੰਜੇ ਅਰੋੜਾ, ਪਰਮਿੰਦਰ ਸਿੰਘ ਬੌਬੀ, ਰਵਿੰਦਰ ਸਿੰਘ, ਚੰਨਾ, ਅਮਰਜੀਤ ਸਿੰਘ, ਸਰੂਪ ਸਿੰਘ, ਰਾਓ ਨਿਸ਼ਾਨ ਸਿੰਘ, ਚਿਰਨਜੀਵ ਸਿੰਘ, ਸਾਧੂ ਸਿੰਘ ਪੰਧੇਰ, ਪਰਵਿੰਦਰ ਸਿੰਘ, ਪਰਮਜੀਤ ਕੌਰ, ਸੰਦੀਪ ਕੌਰ, ਚਰਨਜੀਤ ਕੌਰ, ਅਮਰਜੀਤ ਕੌਰ, ਅਨੀਤਾ ਰਾਣੀ, ਆਰਤੀ ਸ਼ਰਮਾ, ਓਮਕਾਰ ਮਲਹੋਤਰਾ, ਨੀਤਾ ਪਾਲ, ਜਸਵੀਰ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …