ਪੇਂਡੂ ਸੰਘਰਸ਼ ਕਮੇਟੀ ਵੱਲੋਂ ਐਸਡੀਐਮ ਨੂੰ ਮਿਲ ਕੇ ਬੁਢਾਪਾ ਤੇ ਹੋਰ ਪੈਨਸ਼ਨਾਂ ਜਾਰੀ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ:
ਪੇਂਡੂ ਸੰਘਰਸ਼ ਕਮੇਟੀ ਦੇ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਵਿੱਚ ਅੱਜ ਇੱਕ ਵਫ਼ਦ ਨੇ ਐਸਡੀਐਮ ਮੁਹਾਲੀ ਡਾਕਟਰ ਆਰਪੀ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਇਸ ਮੌਕੇ ਐਸਡੀਐਮ ਨੂੰ ਇੱਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪਿੰਡ ਮਟੌਰ ਦੇ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਜਲਦੀ ਜਾਰੀ ਕੀਤੀ ਜਾਵੇ। ਇਸ ਮੌਕੇ ਵਫ਼ਦ ਨੇ ਐਸਡੀਐਮ ਦੇ ਧਿਆਨ ਵਿੱਚ ਲਿਆਂਦਾ ਕਿ ਮਟੌਰ ਪਿੰਡ ਦੇ 40 ਬਜ਼ੁਰਗਾਂ ਨੂੰ ਪਿਛਲੇ 15 ਮਹੀਨਿਆਂ ਤੋਂ ਬੁਢਾਪਾ ਪੈਨਸ਼ਨ ਨਹੀਂ ਮਿਲੀ। ਇਸ ਤੋਂ ਇਲਾਵਾ ਇਸ ਪਿੰਡ ਦੇ ਅੰਗਹੀਣਾਂ ਅਤੇ ਵਿਧਵਾਵਾਂ ਨੂੰ ਵੀ ਲੰਮੇ ਸਮੇਂ ਤੋਂ ਪੈਨਸ਼ਨ ਨਹੀਂ ਮਿਲੀ।
ਸ੍ਰੀ ਬੈਦਵਾਨ ਨੇ ਦੱਸਿਆ ਕਿ ਸਰਕਾਰੀ ਅਧਿਕਾਰੀਆਂ ਵੱਲੋਂ ਇਹ ਪੈਨਸ਼ਨ ਜਾਰੀ ਨਾ ਕਰਨ ਦਾ ਕੋਈ ਕਾਰਨ ਵੀ ਨਹੀਂ ਦੱਸਿਆ ਜਾ ਰਿਹਾ। ਵਫਦ ਦੇ ਆਗੂਆਂ ਨੇ ਐਸਡੀਐਮ ਤੋਂ ਮੰਗ ਕੀਤੀ ਕਿ ਮਟੌਰ ਪਿੰਡ ਦੇ ਸਾਰੇ ਬਜ਼ੁਰਗਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਤੁਰੰਤ ਪੈਨਸ਼ਨਾਂ ਜਾਰੀ ਕੀਤੀਆਂ ਜਾਣ। ਕਿਉਂਕਿ ਪੀੜਤ ਬਜ਼ੁਰਗ ਕਾਫੀ ਸਮੇਂ ਤੋਂ ਪੈਨਸ਼ਨ ਦਾ ਲਾਭ ਲੈਣ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਹੋ ਰਹੇ ਹਨ। ਉਧਰ, ਐਸਡੀਐਮ ਨੇ ਸੰਘਰਸ਼ ਕਮੇਟੀ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸੋਮਵਾਰ ਤੱਕ ਸਬੰਧਤ ਅਧਿਕਾਰੀਆਂ ਤੋਂ ਰਿਪੋਰਟ ਤਲਬ ਕਰਕੇ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …