ਕੈਪਟਨ ਸਿੱਧੂ ਵੱਲੋਂ ਬੀਸੀ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਗੁਰਮੁੱਖ ਸਿੰਘ ਸੋਹਲ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ:
ਜ਼ਿਲ੍ਹਾ ਅਕਾਲੀ ਦਫ਼ਤਰ ਵਿਖੇ ਹਲਕਾ ਮੁਹਾਲੀ ਤੋਂ ਅਕਾਲੀ ਦਲ ਦੇ ਇੰਚਾਰਜ ਕੈਪਟਨ ਤਜਿੰਦਰਪਾਲ ਸਿੰਘ ਸਿੱਧੂ ਨੇ ਅਕਾਲੀ ਦਲ ਦੇ ਬੀਸੀ ਸੈਲ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਗੁਰਮੁੱਖ ਸਿੰਘ ਸੋਹਲ ਨੂੰ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਸ੍ਰ. ਸੋਹਲ ਇੱਕ ਬਹੁਤ ਹੀ ਜਿੰਮੇਵਾਰ ਅਤੇ ਸਾਫ ਸੁਥਰੀ ਛਵੀ ਦੇ ਇਨਸਾਨ ਹਨ , ਪਾਰਟੀ ਪ੍ਰਤੀ ਕੀਤੀਆਂ ਗਈਆਂ ਉਹਨਾਂ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਪਾਰਟੀ ਨੇ ਮੁੜ ਤੋੱ ਉਹਨਾਂ ਨੂੰ ਇਹ ਜਿੰਮੇਵਾਰੀ ਦਿੱਤੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਦਾ ਹੀ ਆਪਣੇ ਜੁਝਾਰੂ ਵਰਕਰਾਂ ਦਾ ਸਨਮਾਨ ਕੀਤਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸੋਹਲ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਪਾਰਟੀ ਵਲੋੱ ਦਿੱਤੀ ਗਈ ਸੇਵਾ ਨਿਭਾਉਣਗੇ ਅਤੇ ਸਭ ਨੂੰ ਨਾਲ ਲੈ ਕੇ ਚੱਲਣਗੇ। ਇਸ ਮੌਕੇ ਕਮਲਜੀਤ ਸਿੰਘ ਰੂਬੀ (ਸਕੱਤਰ ਜਨਰਲ, ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਸ਼ਹਿਰੀ), ਅਰੁਣ ਸ਼ਰਮਾ (ਭਾਜਪਾ ਕੌਂਸਲਰ), ਜਥੇਦਾਰ ਸੁਰਿੰਦਰ ਸਿੰਘ ਕਲੇਰ, ਅਮਰਜੀਤ ਸਿੰਘ ਪਾਹਵਾ, ਬੀਸੀ ਵਿੰਗ ਮੁਹਾਲੀ ਦੇ ਪ੍ਰਧਾਨ ਜਥੇਦਾਰ ਨਿਰਮਲ ਸਿੰਘ ਰੀਹਲ, ਹਰਪਾਲ ਸਿੰਘ ਬਰਾੜ, ਅਵਤਾਰ ਸਿੰਘ ਦਾਊਂ (ਸਰਕਲ ਪ੍ਰਧਾਨ), ਪ੍ਰੀਤਮ ਸਿੰਘ, ਮਹਿੰਦਰ ਸਿੰਘ ਕਾਨਪੁਰੀ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …