ਐਸਟੀਐਫ਼ ਵੱਲੋਂ 240 ਗਰਾਮ ਹੈਰੋਇਨ ਸਮੇਤ ਦੋ ਨਾਇਜੀਰੀਅਨ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ 240 ਗਰਾਮ ਹੈਰੋਇਨ ਸਮੇਤ ਦੋ ਨਾਇਜੀਰੀਅਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਪੁਲੀਸ ਨੇ ਗੁਪਤ ਸੂਚਨਾ ਮਿਲਣ ’ਤੇ ਇੱਥੋਂ ਦੇ ਸਨਅਤੀ ਏਰੀਆ ਫੇਜ਼-3 ਚੌਕ ਨੇੜਿਓਂ ਦੋ ਨਾਇਜੀਰੀਅਨਾਂ ਨੂੰ ਗ੍ਰਿਫ਼ਤਾਰ ਕਰਕੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 240 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਚੁਕਮਾ ਅਤੇ ਓਨੀਕਾ ਵਜੋਂ ਹੋਈ ਹੈ। ਮੁਲਜ਼ਮ ਦ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਦੋਵੇਂ ਨਾਇਜੀਰੀਅਨ ਭਾਰਤ ਵਿੱਚ ਰਹਿਣ ਸਬੰਧੀ ਆਪਣੇ ਪਾਸਪੋਰਟ ਅਤੇ ਹੋਰ ਕੋਈ ਸਬੂਤ ਨਹੀਂ ਦੇ ਸਕੇ। ਉਨ੍ਹਾਂ ਦੱਸਿਆ ਕਿ ਚੁਕਮਾ ਕਰੀਬ ਚਾਰ ਸਾਲ ਪਹਿਲਾਂ ਸਟੱਡੀ ਵੀਜੇ ’ਤੇ ਭਾਰਤ ਆਇਆ ਸੀ, ਜੋ ਕਿ ਆਪਣੀ ਪੜਾਈ ਦੀ ਫੀਸ ਪੂਰੀ ਨਹੀਂ ਕਰ ਸਕਿਆ। ਜਿਸ ਕਰਕੇ ਉਹ ਗਲਤ ਸੰਗਤ ਵਿੱਚ ਪੈ ਕੇ ਨਸ਼ਿਆਂ ਦਾ ਸੇਵਨ ਕਰਨ ਲੱਗ ਪਿਆ ਅਤੇ ਹੌਲੀ ਹੌਲੀ ਉਸ ਨੇ ਹੈਰੋਇਨ ਸਪਲਾਈ ਕਰਨ ਦਾ ਧੰਦਾ ਸ਼ੁਰੂ ਕਰ ਲਿਆ। ਇਸ ਵਿਅਕਤੀ ਕੋਲ ਰਹਿਣ ਲਈ ਆਪਣਾ ਕੋਈ ਟਿਕਾਣਾ ਨਹੀਂ ਹੈ ਅਤੇ ਉਹ ਆਪਣੇ ਦੋਸਤਾਂ ਕੋਲ ਹੀ ਰਹਿੰਦਾ ਸੀ।
ਐਸਪੀ ਨੇ ਦੱਸਿਆ ਕਿ ਓਨੀਕਾ ਬਿਜ਼ਨਸ ਵੀਜ਼ੇ ’ਤੇ ਤਿੰਨ ਸਾਲ ਪਹਿਲਾਂ ਭਾਰਤ ਆਇਆ ਸੀ, ਜੋ ਪਹਿਲਾਂ ਕੱਪੜੇ ਦੀਆਂ ਟੀ ਸ਼ਰਟਾਂ ਸਪਲਾਈ ਕਰਦਾ ਸੀ ਪਰ ਬਾਅਦ ਵਿੱਚ ਦਿੱਲੀ ਵਿੱਚ ਇੱਕ ਸੈਲੁੂਨ ਵਿੱਚ ਕੰਮ ਕਰਨ ਲੱਗ ਪਿਆ। ਉਸ ਕੋਲ ਹੋਰ ਵੀ ਕਈ ਨਾਇਜੀਰੀਅਨ ਵਾਲ ਕਟਵਾਉਣ ਸੈਲੂਨ ਵਿੱਚ ਆਉਂਦੇ ਜਾਂਦੇ ਰਹਿੰਦੇ ਸਨ। ਜਿੱਥੇ ਉਸ ਦੀ ਇੱਕ ਕੋਲਸ ਨਾਂ ਦੇ ਨਾਇਜੀਰੀਅਨ ਨਾਲ ਦੋਸਤੀ ਹੋ ਗਈ। ਜਿਸ ਨੇ ਇਸ ਨੂੰ ਲਾਲਚ ਦੇ ਕੇ ਹੈਰੋਇਨ ਸਪਲਾਈ ਕਰਨ ਦੇ ਧੰਦੇ ਵਿੱਚ ਲਗਾ ਲਿਆ। ਇਹ ਵਿਅਕਤੀ ਦਿੱਲੀ ਦੇ ਉਤਮ ਨਗਰ ਵਿੱਚ ਮਕਾਨ ਕਿਰਾਏ ਉਪਰ ਲੈ ਕੇ ਰਹਿ ਰਿਹਾ ਸੀ। ਐਸਟੀਐਫ਼ ਅਨੁਸਾਰ ਇਹ ਦੋਵੇਂ ਵਿਅਕਤੀ ਦਿੱਲੀ ਤੋਂ ਹੈਰੋਇਨ ਲੈ ਕੇ ਮੁਹਾਲੀ ਵਿੱਚ ਵੇਚਣ ਆਏ ਸਨ। ਜਿਨ੍ਹਾਂ ਨੂੰ ਪੁਲੀਸ ਨੇ ਕਾਬੂ ਕਰ ਲਿਆ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…