Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਕਣਕ ਦੀ ਸੁਚੱਜੀ ਖਰੀਦ ਸਬੰਧੀ ਮੰਡੀਆਂ ਵਿੱਚ ਅਚਨਚੇਤ ਚੈਕਿੰਗ ਕਿਸਾਨਾਂ ਦੇ ਹਿੱਤਾਂ ਨੂੰ ਮਹਿਫੂਜ਼ ਰੱਖਣ ਲਈ ਬਿਊਰੋ ਪੂਰੀ ਵਚਨਬੱਧ-ਉਪਲ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਅਪਰੈਲ: ਵਿਜੀਲੈਂਸ ਬਿਊਰੋ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਪੰਜਾਬ ਦੀਆਂ ਵੱਖ-ਵੱਖ ਦਾਣਾ ਮੰਡੀਆਂ ਵਿੱਚ ਅੱਜ ਅਚਨਚੇਤ ਚੈਕਿੰਗ ਕੀਤੀ ਗਈ ਤਾਂ ਜੋ ਹਾੜ੍ਹੀ ਦੇ ਚਾਲੂ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਖਰੀਦ ਏਜੰਸੀਆਂ ਦੇ ਕਰਮਚਾਰੀਆਂ ਹੱਥੋਂ ਕਿਸੇ ਵੀ ਤਰਾਂ ਦੀ ਸਮੱਸਿਆ ਤੋਂ ਬਚਾਇਆ ਜਾ ਸਕੇ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਬੀ.ਕੇ. ਉੱਪਲ ਨੇ ਦੱਸਿਆ ਕਿ ਵਿਜੀਲੈਂਸ ਦੀਆਂ ਵੱਖ-ਵੱਖ ਰੇਜਾਂ ਦੇ ਐਸ.ਐਸ.ਪੀ., ਡੀ.ਐਸ.ਪੀਜ਼ ਅਤੇ ਹੋਰ ਮੁਲਾਜ਼ਮਾਂ ਨੂੰ ਦਿੱਤੇ ਨਿਰਦੇਸ਼ਾਂ ਅਨੁਸਾਰ ਅੱਜ ਵੱਖ-ਵੱਖ ਟੀਮਾਂ ਬਣਾ ਕੇ ਮੰਡੀਆਂ ਵਿਚ ਕਣਕ ਦੀ ਖਰੀਦ, ਭਰਾਈ ਤੇ ਚੁਕਾਈ ਸਬੰਧੀ ਨਿਰੀਖਣ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕਣਕ ਵੇਚਣ ਵਿੱਚ ਕੋਈ ਤਕਲੀਫ਼ ਨਾ ਆਵੇ। ਕਣਕ ਦੀ ਨਿਰਵਿਘਨ ਖਰੀਦ ਬਾਰੇ ਉਨਾਂ ਦੱਸਿਆ ਕਿ ਇਨਾਂ ਟੀਮਾਂ ਦੇ ਨਾਲ ਸਬੰਧਤ ਖੁਰਾਕ ਤੇ ਵੰਡ ਵਿਭਾਗ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਕਰਮਚਾਰੀ ਵੀ ਸਨ ਤਾਂ ਜੋ ਬਿਹਤਰ ਨਿਗਰਾਨੀ ਕੀਤੀ ਜਾ ਸਕੇ ਅਤੇ ਦਰਪੇਸ਼ ਸਮੱਸਿਆ ਨੂੰ ਮੌਕੇ ‘ਤੇ ਹੀ ਹੱਲ ਕਰਵਾਇਆ ਜਾ ਸਕੇ। ਉੱਪਲ ਨੇ ਦੱਸਿਆ ਕਿ ਇਨਾਂ ਜਾਂਚ ਟੀਮਾਂ ਤੋਂ ਪ੍ਰਾਪਤ ਮੁੱਢਲੀਆਂ ਰਿਪੋਰਟਾਂ ਅਨੁਸਾਰ ਮੰਡੀਆਂ ਵਿਚ ਖਰੀਦ, ਅਦਾਇਗੀ, ਲਿਫਟਿੰਗ, ਬਾਰਦਾਨੇ ਜਾਂ ਬੁਨਿਆਦੀ ਸਹੂਲਤਾਂ ਸਬੰਧੀ ਤਸੱਲੀਬਖਸ਼ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧੀ ਟੀਮਾਂ ਨੇ ਜਿੰਮੀਦਾਰਾਂ ਅਤੇ ਆੜਤੀਆਂ ਤੋਂ ਵੀ ਰਾਇ ਲਈ ਹੈ। ਵਿਜੀਲੈਂਸ ਮੁੱਖੀ ਨੇ ਕਿਹਾ ਕਿ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਦੇ ਹਿੱਤਾਂ ਨੂੰ ਮਹਿਫੂਜ਼ ਰੱਖਣ ਲਈ ਬਿਊਰੋ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਖਰੀਦ ਦੌਰਾਨ ਕਿਧਰੇ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਕਿਸੇ ਪ੍ਰਕਾਰ ਦੀ ਸਮੱਸਿਆਂ ਜਾਂ ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 1800 1800 1000 ’ਤੇ ਕਿਸੇ ਵੀ ਸਮੇਂ ਬੇਝਿਜਕ ਸੰਪਰਕ ਕੀਤਾ ਜਾ ਸਕਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ