ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵਿੱਚ ਖਰੜ ਹਲਕੇ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 1 ਮਈ:
ਵਿਧਾਨ ਸਭਾ ਹਲਕਾ ਖਰੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵਿੱਚ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਨ ਸਭਾ ਹਲਕਾ ਖਰੜ ਤੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਵੱਲੋਂ ਇਸਤਰੀ ਵਿੰਗ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਪਰਮਜੀਤ ਕੌਰ ਨੂੰ ਸਰਕਲ ਪ੍ਰਧਾਨੀ ਕੁਰਾਲੀ ਦਿਹਾਤੀ, ਕਮਲਜੀਤ ਕੌਰ ਨੂੰ ਸਰਕਲ ਪ੍ਰਧਾਨ ਮੁੱਲਾਂਪੁਰ ਗਰੀਬਦਾਸ, ਡਿੰਪਲ ਰਾਠੋਰ ਨੂੰ ਸਰਕਲ ਪ੍ਰਧਾਨ ਮਾਜਰੀ, ਮਨਜੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ। ਇਸ ਮੌਕੇ ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਵਲੋਂ ਇਸਤਰੀ ਵਿੰਗ ਵਿੱਚ ਇਸਤਰੀਆਂ ਨੂੰ ਸ਼ਾਮਲ ਕਰਕੇ ਪੂਰਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਮੁਹਾਲੀ ਦੇ ਦਿਹਾਤੀ ਪ੍ਰਧਾਨ ਬੀਬੀ ਬਲਵਿੰਦਰ ਕੌਰ, ਰਣਧੀਰ ਸਿੰਘ ਧੀਰ,ਮਨਜੀਤ ਸਿੰਘ ਮੰਧੋ, ਸਰਬਜੀਤ ਸਿੰਘ ਕਾਦੀਮਾਜਰਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…