ਸਿੱਖਿਆ ਵਿਭਾਗ ਵਿੱਚ ਭ੍ਰਿਸ਼ਟਾਚਾਰ ਤੇ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਓ.ਪੀ ਸੋਨੀ

ਓਪੀ ਸੋਨੀ ਨੇ ਸਿੱਖਿਆ ਸਕੱਤਰ, ਡੀਜੀਐਸਈ ਤੇ ਸਿੱਖਿਆ ਬੋਰਡ ਦੇ ਮੁਖੀ ਅਤੇ ਹੋਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ:
ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਵਿਭਾਗ ਦੇ ਅਧਿਕਾਰੀ, ਕਰਮਚਾਰੀ ਤੇ ਅਧਿਆਪਕ ਨਿੱਜੀ ਮੁਫ਼ਾਦ ਨੂੰ ਪਿੱਛੇ ਛੱਡ ਕੇ ਮਹਿਕਮੇ ਦੀ ਭਲਾਈ ਲਈ ਇਕਜੁੱਟ ਹੋਣ। ਉਨਂਾਂ ਹਦਾਇਤ ਕੀਤੀ ਕਿ ਵਿਭਾਗ ਵਿੱਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਤੇ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਪਲੈਕਸ ਵਿੱਚ ਦਫ਼ਤਰਾਂ ਦੇ ਅਧਿਕਾਰੀਆਂ ਨਾਲ ਰਸਮੀ ਮੀਟਿੰਗ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਸੁਧਾਰ ਲਈ ਚੁੱਕੇ ਕਦਮਾਂ ਤੋਂ ਜਾਣੂੰ ਕਰਵਾਇਆ। ਸ੍ਰੀ ਸੋਨੀ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਕੂਲੀ ਸਿੱਖਿਆ ਦੇ ਸੁਧਾਰ ਲਈ ਅਹਿਮ ਫ਼ੈਸਲੇ ਲੈ ਕੇ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਉੱਚਾ ਚੁੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਏਗੀ। ਉਨ੍ਹਾਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਅਧਿਆਪਕਾਂ ਵੱਲੋਂ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਅਤੇ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸਿੱਖਿਆ ਮੰਤਰੀ ਸ੍ਰੀ ਸੋਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਿੱਖਿਆ ਵਿਭਾਗ ਬਹੁਤ ਅਹਿਮ ਵਿਭਾਗ ਹੈ, ਇਸ ਦੇ ਜ਼ਿੰਮੇ ਬੱਚਿਆਂ ਦੇ ਭਵਿੱਖ ਦੀ ਵੱਡੀ ਜ਼ਿੰਮੇਵਾਰੀ ਹੈ, ਜਿਸ ਨੂੰ ਸੇਵਾ ਦੇ ਤੌਰ ‘ਤੇ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ‘ਤੇ ਕੰਮ ਕਰਨਾ ਚਾਹੀਦਾ ਹੈ। ਉਨਂਾਂ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਸਾਰੀਆਂ ਕਮੀਆਂ ਪੇਸ਼ੀਆਂ ਜਲਦੀ ਦੂਰ ਕਰ ਕੇ ਹੋਰ ਸੁਧਾਰ ਕੀਤੇ ਜਾਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਇਮਾਨਦਾਰੀ, ਮਿਹਨਤ ਅਤੇ ਅਨੁਸ਼ਾਸਨ ਨੂੰ ਪਹਿਲ ਦੇ ਆਧਾਰ ‘ਤੇ ਬਰਕਰਾਰ ਰੱਖਦੇ ਹੋਏ ਪਹਿਲਾਂ ਨਾਲੋਂ ਸਾਕਾਰਾਤਮਕ ਬਦਲਾਅ ਨਜ਼ਰ ਆਉਣਾ ਚਾਹੀਦਾ ਹੈ। ਉਨਂਾਂ ਕਿਹਾ ਕਿ ਉਹ ਮੰਤਰੀ ਜਾਂ ਵਿਧਾਇਕ ਬਾਅਦ ਵਿੱਚ ਹਨ, ਜਨਤਾ ਦੇ ਸੇਵਾਦਾਰ ਪਹਿਲਾਂ ਹਨ।
ਸਿੱਖਿਆ ਵਿਭਾਗ ਤੇ ਸਿੱਖਿਆ ਬੋਰਡ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਵਿੱਚ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਆਈ.ਏ.ਐੱਸ., ਸ. ਮਨਵੇਸ਼ ਸਿੰਘ ਸਿੱਧੂ ਆਈ.ਏ.ਐੱਸ., ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਮਨੋਹਰ ਕਾਂਤ ਕਲੋਹੀਆ, ਸ੍ਰੀ ਪ੍ਰਸ਼ਾਂਤ ਕੁਮਾਰ ਗੋਇਲ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ-ਕਮ-ਵਾਇਸ ਚੇਅਰਮੈਨ ਸਿੱਖਿਆ ਬੋਰਡ, ਬੋਰਡ ਦੇ ਸਕੱਤਰ ਸ੍ਰੀਮਤੀ ਹਰਗੁਣਜੀਤ ਕੌਰ, ਪਰਮਜੀਤ ਸਿੰਘ ਡੀ.ਪੀ.ਆਈ. (ਸੈਕੰਡਰੀ), ਇੰਦਰਜੀਤ ਸਿੰਘ ਡੀਪੀਆਈ (ਐਲੀਮੈਂਟਰੀ), ਧਰਮ ਸਿੰਘ ਡਿਪਟੀ ਡਾਇਰੈਕਟਰ, ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ, ਸੰਜੀਵ ਸ਼ਰਮਾ ਡਿਪਟੀ ਐੱਸਪੀਡੀ ਰਮਸਾ, ਕਰਮਜੀਤ ਸਿੰਘ ਸਹਾਇਕ ਡਾਇਰੈਕਟਰ, ਲਲਿਤ ਘਈ ਸਹਾਇਕ ਡਾਇਰੈਕਟਰ, ਸੁਸ਼ਮਾ ਸ਼ਰਮਾ ਡਿਪਟੀ ਐੱਸਪੀਡੀ, ਸੁਭਾਸ਼ ਮਹਾਜਨ ਡਿਪਟੀ ਐੱਸਪੀਡੀ ਅਤੇ ਸਿੱਖਿਆ ਵਿਭਾਗ ਦੇ ਹੋਰ ਆਹਲਾ ਅਧਿਕਾਰੀਆਂ ਨੂੰ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…