ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ:
ਅਕਾਲੀ ਦਲ ਮੁਹਾਲੀ ਦੇ ਸਾਬਕਾ ਪ੍ਰਧਾਨ ਅਤੇ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਅਤੇ ਸਮਰਥਕਾਂ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਅਕਾਲੀ ਦਲ ਬੀ ਸੀ ਵਿੰਗ ਜਿਲ੍ਹਾ ਦਿਹਾਤੀ ਦੇ ਨਵੇੱ ਬਣੇ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਦਾ ਸਨਮਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਕਾਹਲੋਂ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਮਿਹਨਤੀ ਵਰਕਰਾਂ ਨੂੰ ਮਾਣ ਬਖਸ਼ਿਆ ਹੈ। ਅਕਾਲੀ ਦਲ ਹਾਈਕਮਾਡ ਵਲੋੱ ਪਾਰਟੀ ਨੂੰ ਮਜਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਹਨਾਂ ਆਸ ਪ੍ਰਗਟ ਕੀਤੀ ਕਿ ਸ੍ਰੀ ਜੱਸੀ ਆਪਣੀਆਂ ਸੇਵਾਵਾਂ ਬਾਖ਼ੂਬੀ ਨਿਭਾਉਣਗੇ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਜੱਸੀ ਨੇ ਕਿਹਾ ਕਿ ਪਾਰਟੀ ਨੇ ਉਹਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਐਲਾਨ ਕੀਤਾ ਕਿ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਪੱਧਰ ਅਤੇ ਬੂਥ ਪੱਧਰ ’ਤੇ ਅਕਾਲੀ ਦਲ ਦੀਆਂ ਸਬ ਕਮੇਟੀਆਂ ਬਣਾਈਆਂ ਜਾਣਗੀਆਂ।
ਇਸ ਮੌਕੇ ਸਾਧੂ ਸਿੰਘ ਖਲੋਰ ਸਰਕਲ ਪ੍ਰਧਾਨ ਬਨੂੜ, ਕਰਮ ਸਿੰਘ ਬਬਰਾ ਸੀਨੀਅਰ ਮੀਤ ਪ੍ਰਧਾਨ ਮੁਹਾਲੀ ਇਕਾਈ, ਬਿਕਰਮਜੀਤ ਸਿੰਘ ਗੀਗੇਮਾਜਰਾ ਸੀਨੀਅਰ ਮੀਤ ਪ੍ਰਧਾਨ ਜਿਲ੍ਹਾ ਮੁਹਾਲੀ, ਬਿਕਰਮਜੀਤ ਸਿੰਘ ਖੈਰਪੁਰ ਯੂਥ ਆਗੂ, ਸੁਖਬੀਰ ਸਿੰਘ ਖਾਨਪੁਰ, ਸੀਤਲ ਸਿੰਘ ਚੇਅਰਮੈਨ ਵਪਾਰ ਮੰਡਲ, ਤੇਜਿੰਦਰ ਸਿੰਘ ਸ਼ੇਰਗਿਲ, ਬਲਵਿੰਦਰ ਸਿੰਘ ਟੌਹੜਾ, ਸਕੱਤਰ ਅਕਾਲੀ ਦਲ ਜਿਲ੍ਹਾ ਮੁਹਾਲੀ, ਰਜਿੰਦਰ ਸਿੰਘ ਕਾਹਲੋਂ, ਲਾਲ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …