Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਮੁਹਾਲੀ ਵੱਲੋਂ ਨਾਇਜੀਰੀਅਨ ਅੌਰਤ 1 ਕਿੱਲੋਂ ਹੈਰੋਇਨ ਸਮੇਤ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ: ਐਸਟੀਐਫ਼ ਮੁਹਾਲੀ ਦੀ ਇੱਕ ਵਿਸ਼ੇਸ਼ ਟੀਮ ਵੱਲੋਂ ਇੱਥੋਂ ਦੇ ਫੇਜ਼-9 ਵਿੱਚ ਸਥਿਤ ਨੇਚਰ ਪਾਰਕ ਨੇੜਿਓਂ ਇੱਕ ਨਾਇਜੀਰੀਅਨ ਅੌਰਤ ਨੂੰ 1 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਅੌਰਤ ਦੀ ਪਛਾਣ ਜੋਏ ਚੀਕਾ ਓਜੋਮਾ ਹਾਲ ਵਾਸੀ ਨੋਇਡਾ, ਨਵੀਂ ਦਿੱਲੀ ਵਜੋਂ ਹੋਈ ਹੈ। ਐਸਟੀਐਫ਼ ਹੁਣ ਤੱਕ ਕਰੀਬ 20 ਤੋਂ ਵੱਧ ਨਾਇਜੀਰੀਅਨਾਂ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਚੁੱਕੀ ਹੈ। ਐਸਟੀਐਫ਼ ਦੇ ਐਸਪੀ ਸ੍ਰੀ ਰਜਿੰਦਰ ਸਿੰਘ ਸੋਹਲ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਐਸਟੀਐਫ਼ ਥਾਣਾ ਦੇ ਐਸਐਚਓ ਰਾਮ ਦਰਸ਼ਨ ਅਤੇ ਏਐਸਆਈ ਅਵਤਾਰ ਸਿੰਘ ਪੁਲਿਸ ਪਾਰਟੀ ਸਮੇਤ ਫੇਜ਼-4 ਵਿੱਚ ਮੌਜੂਦ ਸਨ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਇੱਕ ਨਾਇਜੀਰੀਅਨ ਅੌਰਤ ਜਿਸ ਦਾ ਨਾਮ ਜੋਏ ਚੀਕਾ ਓਜੋਮਾ ਹੈ ਨਸ਼ੇ ਦੀ ਵੱਡੀ ਖੇਪ ਸਮੇਤ ਚੰਡੀਗੜ੍ਹ ਵਾਲੇ ਪਾਸਿਓਂ ਮੁਹਾਲੀ ਵਿੱਚ ਆਪਣੇ ਕਿਸੇ ਪੱਕੇ ਗਾਹਕ ਨੂੰ ਸਪਲਾਈ ਦੇਣ ਲਈ ਆ ਰਹੀ ਹੈ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਨਾਇਜੀਰੀਅਨ ਅੌਰਤ ਨੂੰ ਫੇਜ਼-9 ਵਿੱਚ ਸਥਿਤ ਨੇਚਰ ਪਾਰਕ ਕੋਲੋਂ 1 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਐਸਟੀਐਫ਼ ਨੂੰ ਪੁੱਛ-ਗਿੱਛ ਦੌਰਾਨ ਪਤਾ ਚੱਲਿਆ ਕਿ ਉਕਤ ਨਾਈਜੀਰੀਅਨ ਅੌਰਤ ਕਰੀਬ 3 ਸਾਲ ਪਹਿਲਾਂ ਬਿਜਨਸ ਵੀਜੇ ਤੇ ਭਾਰਤ ਆਈ ਸੀ ਅਤੇ ਉਸ ਨੇ ਤ੍ਰਿਪੁਰਾ, ਨੋਇਡਾ ਅਤੇ ਦਿੱਲੀ ’ਚ ਰੇਡੀਮੇਡ ਕਪੜੇ ਵੇਚਣ ਦਾ ਕੰਮ ਵੀ ਕੀਤਾ ਸੀ, ਮਗਰੋਂ ਉਹ ਪੈਸੇ ਦੇ ਲਾਲਚ ਵਿੱਚ ਆ ਕੇ ਨਸ਼ਾ ਵੇਚਣ ਲੱਗ ਪਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅੌਰਤ ਨੂੰ ਮੁਹਾਲੀ ਦੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਨਾਇਜੀਰੀਅਨ ਅੌਰਤ 2 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ