Share on Facebook Share on Twitter Share on Google+ Share on Pinterest Share on Linkedin ਬਰਸਾਤੀ ਪਾਣੀ ਦੀ ਨਿਕਾਸੀ ਲਈ ਮੇਅਰ ਕੁਲਵੰਤ ਸਿੰਘ ਵੱਲੋਂ ਵੱਖ ਵੱਖ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ: ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੇ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਉਪਰਾਲੇ ਕਰਨ ਹਿੱਤ ਸਬੰਧਿਤ ਵਿਭਾਗਾਂ ਅਤੇ ਗਮਾਡਾ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਗਮਾਡਾ ਅਧਿਕਾਰੀਆਂ ਨੂੰ ਸੈਕਟਰ-71 ਅਤੇ ਫੇਜ਼-3ਬੀ2 ਵਿੱਚ ਬਰਸਾਤੀ ਪਾਣੀ ਦੀ ਸਮੱਸਿਆ ਨੂੰ ਦੇਖਦੇ ਹੋਏ ਇੱਥੇ ਕਾਜਵੇ ਬਣਾਉਣ ਲਈ ਕਿਹਾ ਗਿਆ। ਇਸ ਮੌਕੇ ਸਾਰੇ ਸ਼ਹਿਰ ਦੀਆਂ ਰੋਡ ਗਲੀਆਂ ਦੀ ਸਫਾਈ ਕਰਵਾਉਣ ਦੇ ਹੁਕਮ ਵੀ ਅਧਿਕਾਰੀਆਂ ਨੂੰ ਦਿੱਤੇ ਗਏ। ਇਸਦੇ ਨਾਲ ਹੀ ਜਿਹੜੇ ਜਿਹੜੇ ਇਲਾਕਿਆਂ ਵਿੱਚ ਬਰਸਾਤੀ ਪਾਣੀ ਮਾਰ ਕਰਦਾ ਹੈ, ਉਹਨਾਂ ਇਲਾਕਿਆਂ ਵਿੱਚ ਤੁਰੰਤ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪਾਂ ਪਾਉਣ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਲਈ ਨਿਗਮ ਵੱਲੋਂ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਐਸਟੀਮੇਟ ਬਣਾ ਕੇ ਕੰਮ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ ਸਾਲ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਆਈ ਸੀ ਪਰ ਇਸ ਵਾਰੀ ਨਗਰ ਨਿਗਮ ਵੱਲੋਂ ਬਰਸਾਤਾਂ ਤੋਂ ਪਹਿਲਾਂ ਹੀ ਬਰਸਾਤੀ ਪਾਣੀ ਦੀ ਨਿਕਾਸੀ ਲਈ ਯੋਗ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ ਤਾਂ ਕਿ ਇਸ ਵਾਰੀ ਬਰਸਾਤਾਂ ਦੇ ਮੌਸਮ ਵਿੱਚ ਸ਼ਹਿਰ ਵਾਸੀਆਂ ਨੂੰ ਬਰਸਾਤੀ ਪਾਣੀ ਕਾਰਨ ਕੋਈ ਸਮੱਸਿਆ ਨਾ ਆ ਸਕੇ। ਮੀਟਿੰਗ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਹੰਸ, ਗਮਾਡਾ ਦੇ ਐਕਸੀਅਨ ਪਰਮਿੰਦਰ ਸਿੰਘ, ਪਬਲਿਕ ਹੈਲਥ ਵਿਭਾਗ ਗਮਾਡਾ ਦੇ ਐਕਸੀਅਨ ਵਾਸੂਦੇਵ ਆਨੰਦ, ਨਗਰ ਨਿਗਮ ਮੁਹਾਲੀ ਦੇ ਐਕਸੀਅਨ ਅਸ਼ਵਨੀ ਕੁਮਾਰ, ਜਨ ਸਿਹਤ ਵਿਭਾਗ ਦੇ ਐਕਸੀਅਨ ਜੇ ਐਸ ਧਾਮੀ, ਵਾਟਰ ਸਪਲਾਈ ਵਿਭਾਗ ਦੇ ਐਕਸੀਅਨ, ਐਸਡੀਓ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ