ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ: ਅਧਿਆਪਕਾਂ ਨੂੰ ਪ੍ਰੀ-ਪ੍ਰਾਇਮਰੀ ਪੜ੍ਹਾਉਣ ਸਬੰਧੀ ਸਿਖਲਾਈ ਦਿੱਤੀ: ਧਾਲੀਵਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ:
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਅਤੇ ਬੱਚਿਆਂ ਦਾ ਦਾਖ਼ਲਾ ਵਧਾਉਣ ਲਈ ਪਿਛਲੇ ਸਾਲ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਪੜ੍ਹਾਈ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਲਾਸਾਂ ਨੂੰ ਪੜ੍ਹਾਉਣ ਲਈ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੇ ਵੱਖ-ਵੱਖ ਸਿੱਖਿਆ ਬਲਾਕਾਂ ਵਿੱਚ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਖੇਡ-ਵਿਧੀ ਰਾਹੀਂ ਤਿੰਨ ਰੋਜ਼ਾ ਸਿਖਲਾਈ ਦੇਣ ਲਈ ਸੈਮੀਨਾਰ ਕਰਵਾਇਆ ਗਿਆ। ਅੱਜ ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-2 ਦੇ ਸਕੂਲ ਵਿੱਚ ਬਲਾਕ ਖਰੜ-3 ਦੇ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ।
ਇਸ ਮੌਕੇ ਬੋਲਦਿਆਂ ਗੁਰਪ੍ਰੀਤ ਕੌਰ ਧਾਲੀਵਾਲ ਜਿਲ੍ਹਾ ਸਿੱਖਿਆ ਅਫਸਰ (ਐ) ਸਾਹਿਬਜਾਦਾ ਅਜੀਤ ਸਿੰਘ ਨਗਰ ਨੇ ਕਿਹਾ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ਸਿੱਖਿਆ ਵਿਭਾਗ ਲਈ ਬਹੁਤ ਹੀ ਲਾਹੇਵੰਦ ਸਾਬਤ ਹੋਇਆਂ ਹਨ ਕਿਉੱਕਿ ਇਸ ਨਾਲ ਜਿੱਥੇ ਬੱਚਿਆਂ ਦਾ ਦਾਖਲਾ ਵਧਿਆ ਹੈ ਉਥੇ ਅਧਿਆਪਕ ਵਿਦਿਆਰਥੀ ਅਨੁਪਾਤ ਵੀ ਠੀਕ ਹੋਇਆ ਹੈ ਅਤੇ ਕਈ ਸਕੂਲ ਬੰਦ ਹੋਣੋ ਬਚੇ ਹਨ। ਇਸ ਮੌਕੇ ਸ੍ਰੀ ਹਰਪਾਲ ਸਿੰਘ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ, ਜਸਵੀਰ ਸਿੰਘ ਸੈਂਟਰ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-9, ਸ੍ਰੀਮਤੀ ਰੇਨੂੰ ਡਿਵਾੜੀ ਸੈਂਟਰ ਹੈੱਡ ਟੀਚਰ ਫੇਜ਼-2, ਸ੍ਰੀ ਜਸਵੀਰ ਸਿੰਘ ਹੈੱਡ ਟੀਚਰ ਲੰਬਿਆਂ, ਸ੍ਰੀ ਅਵਰਿੰਦਰ ਸਿਘ ਹੈੱਡ ਟੀਚਰ ਕੁੰਭੜਾ, ਬਲਾਕ ਰਿਸੋਰਸ ਪਰਸਨ ਸ੍ਰੀ ਸੁਭਾਸ਼ ਖਿੰਦ, ਸ੍ਰੀ ਅਿੰਮ੍ਰਤਪਾਲ ਸਿੰਘ ਅਤੇ ਸ੍ਰੀਮਤੀ ਦੀਪਕਾ ਛਿੱਬਰ ਅਤੇ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਅਧਿਆਪਕ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…