Share on Facebook Share on Twitter Share on Google+ Share on Pinterest Share on Linkedin ਮਟੌਰ ਥਾਣਾ ਦੇ ਐਸਐਚਓ ਵੱਲੋਂ ਮੁਹਾਲੀ ਵਿੱਚ ਇਮੀਗਰੇਸ਼ਨ ਕੰਪਨੀਆਂ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਈ: ਮੁਹਾਲੀ ਸਮੇਤ ਸਮੁੱਚੇ ਟਰਾਈਸਿਟੀ ਅਤੇ ਪੰਜਾਬ ਭਰ ਵਿੱਚ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀ ਮਾਰਨ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਜੇਕਰ ਜ਼ਿਲ੍ਹਾ ਮੁਹਾਲੀ ਦੀ ਗੱਲ ਕਰੀਏ ਤਾਂ ਇੱਥੇ ਵੀ ਲਗਾਤਾਰ ਵਿਦੇਸ਼ ਦਿੱਤੇ ਜਾਣ ਦੇ ਨਾਮ ’ਤੇ ਠੱਗੀ ਦੇ ਮਾਮਲੇ ਨਿੱਤ ਵਧ ਰਹੇ ਹਨ। ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਨੂੰ ਲੈ ਕੇ ਵੀਰਵਾਰ ਨੂੰ ਮੁਹਾਲੀ ਦੀ ਮਟੌਰ ਪੁਲੀਸ ਵੱਲੋਂ ਐਸਐਚਓ ਸ੍ਰੀ ਰਾਜਵੀ ਕੁਮਾਰ ਦੀ ਅਗਵਾਈ ਹੇਠ ਮੁਹਾਲੀ ਦੇ ਸੈਕਟਰ-70 ਵਿੱਚ ਇਮੀਗਰੇਸ਼ਨ ਕੰਪਨੀਆਂ ਦੇ ਦਫ਼ਤਰਾਂ ਵਿੱਚ ਅਚਨਚੇਤ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਜਿਨ੍ਹਾਂ ਇਮੀਗਰੇਸ਼ਨ ਕੰਪਨੀਆਂ ਕੋਲ ਲਾਇਸੈਂਸ ਨਹੀਂ ਸਨ। ਉਨ੍ਹਾਂ ਨੂੰ ਬੰਦ ਕਰਵਾਇਆ ਗਿਆ। ਛਾਪੇਮਾਰੀ ਦੌਰਾਨ ਪਾਇਆ ਗਿਆ ਕਿ ਕਈ ਏਜੰਸੀਆਂ ਕੋਲ ਲਇਸੈਂਸ ਹੀ ਨਹੀਂ ਸਨ। ਇਸ ਦੇ ਬਾਵਜੂਦ ਉਹ ਧੜੱਲੇ ਨਾਲ ਆਪਣਾ ਗੋਰਖਧੰਦਾ ਚਲਾ ਰਹੇ ਸੀ। ਪੁਲੀਸ ਵੱਲੋਂ ਮੌਕੇ ’ਤੇ ਅਜਿਹੇ ਕਈ ਦਫ਼ਤਰਾਂ ਨੂੰ ਬੰਦ ਤਾਂ ਕਰਵਾ ਦਿੱਤਾ ਗਿਆ। ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਮਟੌਰ ਥਾਣੇ ਦੇ ਐਸਐਚਓ ਰਾਜੀਵ ਕੁਮਾਰ ਨੇ ਇਮੀਗਰੇਸ਼ਨ ਕੰਪਨੀਆਂ ਦੇ ਦਫ਼ਤਰਾਂ ਵਿੱਚ ਛਾਪੇਮਾਰੀ ਕਰਨ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਕਰੀਬ 15 ਕੰਪਨੀਆਂ ਦੇ ਦਫ਼ਤਰ ਬੰਦ ਕਰਵਾਏ ਗਏ ਹਨ। ਇਨ੍ਹਾਂ ਕੰਪਨੀਆਂ ਕੋਲ ਕੋਈ ਲਾਇਸੈਂਸ ਨਹੀਂ ਸੀ। ਉਂਜ ਪੁਲੀਸ ਨੇ ਫਿਲਹਾਲ ਕਿਸੇ ਕੰਪਨ ਦੇ ਖ਼ਿਲਾਫ਼ ਕੋਈ ਪਰਚਾ ਦਰਜ ਨਹੀਂ ਕੀਤਾ ਹੈ। ਇਸ ਬਾਰੇ ਪੁੱਛੇ ਜਾਣ ’ਤੇ ਥਾਣਾ ਮੁਖੀ ਨੇ ਦੱਸਿਆ ਕਿ ਭਾਵੇਂ ਚੈਕਿੰਗ ਦੌਰਾਨ ਕਈ ਦਫ਼ਤਰਾਂ ਵਿੱਚ ਲੋਕ ਆਪਣੇ ਪੈਸੇ ਵਾਪਸ ਲੈਣ ਅਤੇ ਕੋਈ ਵਿਦੇਸ਼ ਜਾਣ ਸਬੰਧੀ ਆਪਣੀ ਫਾਈਲ ਦਾ ਸਟੇਟਸ ਪਤਾ ਕਰਨ ਆਏ ਹੋਏ ਸੀ ਲੇਕਿਨ ਕਿਸੇ ਨੇ ਪੁਲੀਸ ਨੂੰ ਸ਼ਿਕਾਇਤ ਨਹੀਂ ਦਿੱਤੀ। ਕਈ ਲੋਕਾਂ ਦਾ ਕਹਿਣਾ ਸੀ ਕਿ ਉਹ ਆਪਣੇ ਪੱਧਰ ’ਤੇ ਕੰਪਨੀ ਨਾਲ ਨਜਿੱਠਣ ਲੈਣਗੇ। ਥਾਣਾ ਮੁਖੀ ਨੇ ਕਿਹਾ ਕਿ ਇਹ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ