ਜੱਸਾ ਸਿੰਘ ਆਹਲੂਵਾਲੀਆ ਜਨਮ ਸ਼ਤਾਬਦੀ ਮੌਕੇ ਖੂਨਦਾਨ ਕੈਂਪ ਵਿੱਚ 77 ਵਿਅਕਤੀਆਂ ਨੇ ਕੀਤਾ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਆਹਲੂਵਾਲੀਆ ਬਰਾਦਰੀ ਐਸ ਏ ਐਸ ਨਗਰ ਵਲੋੱ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਦੀ ਪ੍ਰਬੰਧਕ ਕਮੇਟੀ ਅਤੇ ਤਾਲਮੇਲ ਕਮੇਟੀ ਮੁਹਾਲੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਵਿਖੇ ਸਿੰਘ ਸਾਹਿਬ ਜੱਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੌਰਾਨ ਅੱਜ ਮੁਫ਼ਤ ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਹਲੂਵਾਲੀਆ ਬਿਰਾਦਰੀ ਐਸਏਐਸ ਨਗਰ ਦੇ ਸਰਪ੍ਰਸਤ ਚਰਨਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਵਿੱਚ 77 ਵਿਅਕਤੀਆਂ ਨੇ ਖੂਨਦਾਨ ਕੀਤਾ। ਉਹਨਾਂ ਕਿਹਾ ਕਿ ਇਸ ਮੌਕੇ ਲਗਾਏ ਗਏ ਮੁਫ਼ਤ ਮੈਡੀਕਲ ਕੈਂਪ ਦੌਰਾਨ ਅੱਖਾਂ, ਦੰਦਾਂ, ਚਮੜੀ, ਜਨਰਲ ਅਤੇ ਹੱਡੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀਗਈ।
ਉਹਨਾਂ ਦੱਸਿਆ ਕਿ ਅੱਜ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਹੋਣ ਵਾਲੇ ਗੁਰਮਤਿ ਸਮਾਗਮ ਵਿੱਚ ਭਾਈ ਤੇਜਿੰਦਰ ਸਿੰਘ, ਬੀਬਾ ਹਰਲੀਨ ਕੌਰ, ਬੀਬਾ ਗੁਰਲੀਨ ਕੌਰ, ਭਾਈ ਮਨਿੰਦਰ ਸਿੰਘ, ਭਾਈ ਹਰਨਾਮ ਸਿੰਘ, ਬੀਬਾ ਤਰਨਜੀਤ ਕੌਰ, ਅਮਰੋਜ ਕੌਰ, ਹਰਪ੍ਰੀਤ ਕੌਰ, ਗਿਆਨੀ ਜਸਵੰਤ ਸਿੰਘ ਪਰਵਾਨਾ, ਭਾਈ ਬਲਦੇਵ ਸਿੰਘ ਵਡਾਲਾ ਕਥਾ, ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…