ਪੈਰਾਗਾਨ ਸਕੂਲ ਦੇ ਨੰਨ੍ਹੇ ਮੁੰਨੇ ਬੱਚਿਆਂ ਚੱਪੜਚਿੜੀ ਜੰਗੀ ਯਾਦਗਾਰੀ ਤੇ ਸਿੱਖ ਇਤਿਹਾਸ ਬਾਰੇ ਜਾਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਈ:
ਇੱਥੋਂ ਦੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਸਥਿਤ ਪੈਰਾਗਾਨ ਕਿਡਜ਼ ਦੇ ਨੰਨ’੍ਹੇ-ਮੁੰਨ’ੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਅੱਜ ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਸਥਿਤ ਕੌਮ ਦੇ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰੀ ’ਤੇ ਲਿਜਾ ਕੇ ਜੰਗੀ ਯਾਦਗਾਰੀ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਨਿਰਮਲਾ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਡਾਇਰੈਕਟਰ ਇਕਬਾਲ ਸਿੰਘ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਛੋਟੇ ਬੱਚਿਆਂ ਨੂੰ ਸ਼ਹਿਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਵਿੱਚ ਲਿਜਾ ਕੇ ਇਤਿਹਾਸ ਬਾਰੇ ਜਾਣੂ ਕਰਵਾਇਆ ਜਾਂਦਾ ਹੈ ਤਾਂ ਜੋ ਕਿ ਭਵਿੱਖ ਵਿੱਚ ਬੱਚੇ ਆਪਣੇ ਵਿਰਸੇ ਅਤੇ ਇਤਿਹਾਸ ਨਾਲ ਜੁੜੇ ਰਹਿਣ। ਉਨ੍ਹਾਂ ਦੱਸਿਆ ਕਿ ਅੱਜ ਪਲੇਅ ਵੇਅ ਤੋਂ ਕੇਜੀ ਜਮਾਤ ਦੇ ਬੱਚਿਆਂ ਨੂੰ ਚੱਪੜਚਿੜੀ ਜੰਗੀ ਯਾਦਗਾਰੀ ’ਤੇ ਲਿਜਾਇਆ ਗਿਆ। ਜਿਥੇ ਨੰਨ੍ਹੇ ਬੱਚਿਆਂ ਨੂੰ ਸਿੱਖਾਂ ਦੇ ਮੁਗਲ ਫੌਜਾਂ ਨਾਲ ਹੋਏ ਯੁੱਧ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਦੀ ਸ਼ਹਾਦਤ ਦਾ ਬਦਲਾ ਲੈਣ ਅਤੇ ਹੋਰ ਸ਼ਹੀਦ ਸਿੰਘਾਂ ਦੇ ਜੀਵਨ ਫ਼ਲਸਫ਼ੇ ਬਾਰੇ ਜਾਗਰੂਕ ਕੀਤਾ ਗਿਆ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…