ਨਗਰ ਨਿਗਮ ਮੁਹਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵਚਨਬੱਧ: ਮੇਅਰ ਕੁਲਵੰਤ ਸਿੰਘ

ਸ੍ਰੀਮਤੀ ਗੋਇਲ ਦੀ ਅਗਵਾਈ ਹੇਠ ਸੈਕਟਰ-66 ਵਿੱਚ 20 ਲੱਖ ਦੀ ਲਾਗਤ ਦੇ ਵਿਕਾਸ ਕਾਰਜ ਆਰੰਭ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ:
ਨਗਰ ਨਿਗਮ ਮੁਹਾਲੀ ਵੱਲੋਂ ਸ਼ਹਿਰ ਵਿੱਚ ਵਿਕਾਸ ਕਾਰਜਾਂ ਵਿੱਚ ਤੇਜੀ ਲਿਆ ਕੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਇਹ ਗੱਲ ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੇ ਅੱਜ ਇੱਥੇ ਸਥਾਨਕ ਸੈਕਟਰ-66 ਵਿੱਚ ਮੰਦਰ ਦੇ ਦੋਵੇਂ ਪਾਸੇ ਟਾਈਲਾਂ ਲਗਵਾਉਣ ਦੇ ਕੰਮ ਦਾ ਰਸਮੀ ਉਦਘਾਟਨ ਕਰਨ ਮੌਕੇ ਲੋਕਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਆਖੀ। ਉਹਨਾਂ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਦਾ ਉਚਿੱਤ ਪ੍ਰਬੰਧ ਕੀਤਾ ਜਾਵੇਗਾ। ਇਸ ਸਬੰਧੀ ਅਗਾਊਂ ਤਿਆਰੀਆਂ ਜ਼ੋਰਾਂ ’ਤੇ ਚਲ ਰਹੀਆਂ ਹਨ। ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ’ਤੇ ਕਾਜਵੇਅ ਬਣਾ ਕੇ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਵਾਰਡ ਦੀ ਕੌਂਸਲਰ ਸ੍ਰੀ ਮਤੀ ਰਜਨੀ ਗੋਇਲ ਨੇ ਦੱਸਿਆ ਕਿ ਅੱਜ ਇੱਥੇ ਮੰਦਰ ਦੇ ਨੇੜੇ ਟਾਇਲਾਂ ਲਗਾਉਣ ਦੇ ਨਾਲ ਵਾਰਡ ਦੇ ਤਿੰਨ ਪਾਰਕਾਂ ਵਿੱਚ ਵੀ ਵਿਕਾਸ ਕਾਰਜ ਆਰੰਭ ਕੀਤੇ ਗਏ ਹਨ ਅਤੇ ਇਸ ਸਾਰੇ ਕੰਮ ਤੇ ਲਗਭਗ 20 ਲੱਖ ਰੁਪਏ ਖਰਚਾ ਆਉਣਾ ਹੈ।
ਇਸ ਮੌਕੇ ਆਰ ਪੀ ਸ਼ਰਮਾ, ਸ੍ਰੀਮਤੀ ਗੁਰਮੀਤ ਕੌਰ, ਸ੍ਰੀਮਤੀ ਕਰਮਜੀਤ ਕੌਰ, ਪਰਮਜੀਤ ਸਿੰਘ ਕਾਹਲੋਂ, ਬੀਬੀ ਜਸਪ੍ਰੀਤ ਕੌਰ, ਬੀਬੀ ਜਸਬੀਰ ਕੌਰ ਅਤਲੀ, ਕਮਲਜੀਤ ਸਿੰਘ ਰੂਬੀ (ਸਾਰੇ ਕੌਂਸਲਰ) ਗੁਰਦੁਆਰਾ ਸਾਹਿਬ ਸੈਕਟਰ-66 ਦੇ ਪ੍ਰਧਾਨ ਚੰਨਣ ਸਿੰਘ ਅਤੇ ਹੋਰ ਅਹੁਦੇਦਾਰ, ਮੰਦਰ ਦੇ ਪ੍ਰਧਾਨ ਸ੍ਰੀ ਸੁਰਿੰਦਰ ਰਾਵਤ ਅਤੇ ਹੋਰ ਅਹੁਦੇਦਾਰ ਅਤੇ ਸੈਕਟਰ-66 ਦੇ ਵਸਨੀਕ ਹਾਜ਼ਿਰ ਸਨ। ਅਖੀਰ ਵਿੱਚ ਸ੍ਰੀਮਤੀ ਰਜਨੀ ਗੋਇਲ ਦੇ ਪਤੀ ਸ੍ਰੀ ਅਰੁਣ ਗੋਇਲ ਨੇ ਮੇਅਰ ਕੁਲਵੰਤ ਸਿੰਘ ਸਮੇਤ ਹੋਰਨਾਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…