ਮੁਹਾਲੀ ਦੇ ਪਾਰਕਾਂ ਨੂੰ ਨਵੀਂ ਦਿੱਖ ਪ੍ਰਦਾਨ ਕਰਨ ’ਤੇ 5 ਕਰੋੜ 46 ਲੱਖ 59 ਹਜ਼ਾਰ ਖ਼ਰਚ ਕੀਤੇ ਜਾਣਗੇ: ਸਿੱਧੂ

ਪਸ਼ੂ ਪਾਲਣ ਮੰਤਰੀ ਨੇ ਸ਼ਹਿਰ ਵਿੱਚ ਵੱਖ-ਵੱਖ ਪਾਰਕਾਂ ਨੂੰ ਸੁੰਦਰ ਅਤੇ ਖਿੱਚ ਦਾ ਕੇਂਦਰ ਬਣਾਉਣ ਲਈ ਵਿਕਾਸ ਕੰਮਾਂ ਦੀ ਸ਼ੁਰੂਆਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਕਾਸ ਕਾਰਜਾਂ ਲਈ ਧਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੇ ਵੱਖ ਵੱਖ ਪਾਰਕਾਂ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ 05 ਕਰੋੜ 46 ਲੱਖ 59 ਹਜ਼ਾਰ ਦੇ ਵਿਕਾਸ ਕਾਰਜ਼ ਕਰਵਾਏ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਫੇਜ਼-10, ਫੇਜ਼-6 ਅਤੇ ਫੇਜ਼-2 ਵਿੱਚ ਦੇ ਪਾਰਕਾਂ ਵਿਚ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ ਕਰਾਉਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਫੇਜ਼-10 ’ਚ ਪੈਂਦੇ 03 ਪਾਰਕਾਂ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਅਤੇ ਉਨ੍ਹਾਂ ਵਿਚ ਬੱਚਿਆਂ ਲਈ ਝੂਲੇ ਆਦਿ ਲਗਾਉਣ ਅਤੇ ਹੋਰਨਾਂ ਵਿਕਾਸ ਕਾਰਜਾਂ ਤੇ 31 ਲੱਖ 69 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਫੇਜ਼-10 ਤੇ ਫੇਜ਼-11 ਦੇ ਵਾਰਡ 28 ’ਚ ਬਣੇ ਪਾਰਕ ਦੇ ਵਿਕਾਸ ਕੰਮਾਂ ਤੇ 13 ਲੱਖ 72 ਹਜਾਰ ਰੁਪਏ ਖਰਚ ਕੀਤੇ ਜਾਣਗੇ।
ਸ੍ਰੀ ਸਿੱਧੂ ਨੇ ਦੱਸਿਆ ਕਿ ਫੇਜ਼-6 ਵਿਚ ਪੈਂਦੇ 02 ਪਾਰਕਾਂ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ 27 ਲੱਖ 52 ਹਜਾਰ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਫੇਜ਼-2 ਵਿਚਲੇ ਪਾਰਕਾਂ ਨੂੰ ਆਧੁਨਿਕ ਸਹੂਲਤਾ ਨਾਲ ਲੈਸ ਕੀਤਾ ਜਾਵੇਗਾ। ਅਤੇ ਸ਼ਹਿਰ ਦੇ ਸਾਰੇ ਪਾਰਕਾਂ ਨੂੰ ਸ਼ਹਿਰ ਨਿਵਾਸੀਆਂ ਲਈ ਸ਼ੈਰਗਾਹ ਵਜੋਂ ਵਿਕਸਿਤ ਕੀਤਾ ਜਾਵੇਗਾ ਅਤੇ ਪਾਰਕਾਂ ਵਿਚ ਨਵੇਂ ਪੌਦੇ ਲਗਾਉਣ ਦੇ ਨਾਲ-ਨਾਲ ਫੁੱਲਦਾਰ ਬੂਟੇ ਵੀ ਲਗਾਏ ਜਾਣਗੇ ਤਾਂ ਜੋ ਸ਼ਹਿਰ ਦੇ ਵਾਤਾਵਰਣ ਨੂੰ ਵੀ ਸਵੱਛ ਬਣਾਇਆ ਜਾ ਸਕੇ। ਸ੍ਰੀ ਸਿੱਧੂ ਨੇ ਇਸ ਮੋਕੇ ਦੱਸਿਆ ਕਿ ਐਸ.ਏ.ਐਸ.ਨਗਰ ਸ਼ਹਿਰ ਜਿਸਨੂੰ ਕਿ ਪੰਜਾਬ ਦਾ ਪ੍ਰਵੇਸ ਦੁਆਰ ਮੰਨਿਆ ਜਾਂਦਾ ਹੈ ਅਤੇ ਇਹ ਸ਼ਹਿਰ ਦੁਨੀਆਂ ਦੇ ਨਕਸੇ ਵਿਚ ਉਭਰ ਕੇ ਸਾਹਮਣੇ ਆ ਰਿਹਾ ਹੈ। ਸ਼ਹਿਰ ਨੂੰ ਸ਼ੁੰਦਰਤਾ ਪੱਖੋ ਵੀ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ ਅਤੇ ਸ਼ਹਿਰ ਨਿਵਾਸੀਆਂ ਨੂੰ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਮੌਕੇ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਸੀਨੀਅਰ ਡਿਪਟੀ ਮੇਅਰ ਰਿਸਵ ਜੈਨ, ਕੌਂਸਲਰ ਨਰਾਇਣ ਸਿੰਘ ਸਿੱਧੂ, ਕੁਲਵਿੰਦਰ ਕੌਰ ਰੰਗੀ, ਜਸਵੀਰ ਸਿੰਘ ਮਣਕੂ, ਸੁਮਨ ਗਰਗ, ਕੁਲਵੰਤ ਕੌਰ, ਅਤੇ ਚੇਅਰਮੈਨ ਲੈਂਡਮਾਰਗੇਜ ਬੈਂਕ ਖਰੜ ਧਰਮ ਸਿੰਘ ਸੈਣੀ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਜੇ ਐਸ ਰਿਆੜ, ਗੁਰਚਰਨ ਸਿੰਘ ਭਮਰਾ, ਜਗਰੂਪ ਸਿੰਘ ਭੰਗੂ, ਸੁਰਜੀਤ ਕੌਰ, ਜਗਦੀਸ ਕੌਰ ਅੌਜਲਾ, ਗੁਰਸਹਿਬ ਸਿੰਘ ਸਮੇਤ ਹੋਰ ਪਤਵੰਤੇ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵਿਸ਼ਵ ਦਿਲ ਦਿਵਸ ਦੇ ਮੌਕੇ ਸਿਹਤ ਸੰਭਾਲ ਤੇ ਯੋਗਾ ਕੈਂਪ ਲਗਾਇਆ

ਵਿਸ਼ਵ ਦਿਲ ਦਿਵਸ ਦੇ ਮੌਕੇ ਸਿਹਤ ਸੰਭਾਲ ਤੇ ਯੋਗਾ ਕੈਂਪ ਲਗਾਇਆ ਨਬਜ਼-ਏ-ਪੰਜਾਬ, ਮੁਹਾਲੀ, 22 ਸਤੰਬਰ: ਇੱਥੋਂ ਦ…