ਭਾਜਪਾ ਕੌਂਸਲਰ ਅਰੁਣ ਸ਼ਰਮਾ ਵੱਲੋਂ ਫੇਜ਼-5 ਵਿੱਚ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਵੱਲੋਂ ਇੱਥੋਂ ਦੇ ਫੇਜ਼-5 (ਵਾਰਡ ਨੰਬਰ-5) ਵਿੱਚ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਰਿਹਾਇਸ਼ੀ ਖੇਤਰ ਦੇ ਵਸਨੀਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਵਾਰਡ ਵਿੱਚ ਮੌਜੂਦਾ ਸਮੇਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਅਤੇ ਅਧੂਰੇ ਪਏ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਸ੍ਰੀ ਸ਼ਰਮਾ ਨੇ ਅੱਜ ਇਲਾਕੇ ਰਿਹਾਇਸ਼ੀ ਪਾਰਕਾਂ ਦੇ ਰੱਖ ਰਖਾਓ ਦੇ ਕੰਮ ਸ਼ੁਰੂ ਕੀਤੇ ਗਏ ਹਨ। ਇਸ ’ਤੇ ਕਰੀਬ 10 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਵੇਂ ਫੁੱਟਪਾਥ, ਟੇਪਰ ਪੇਵਰ ਬਲਾਕ, ਪਾਰਕਾਂ ਵਿੱਚ ਨਵੇਂ ਬੈਂਚ, ਬੱਚਿਆਂ ਦੇ ਖੇਡਣ ਲਈ ਨਵੇਂ ਝੂਲੇ ਲਗਾਏ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਮੇਅਰ ਤੋਂ ਮੰਗ ਕੀਤੀ ਕਿ ਇਸ ਖੇਤਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦਾ ਉਚਿੱਤ ਪ੍ਰਬੰਧ ਕੀਤਾ ਜਾਵੇ ਅਤੇ ਬਰਸਾਤ ਤੋਂ ਪਹਿਲਾਂ ਰੋਡ ਗਲੀਆਂ ਦੀ ਸਫ਼ਾਈ ਕੀਤੀ ਜਾਵੇ। ਇਸ ਮੌਕੇ ਪਰਸਨ ਸਿੰਘ, ਤਾਰਾ ਸਿੰਘ, ਏ.ਐਸ. ਚੀਮਾ, ਜੇਪੀ ਜੈਨ, ਕਰਤਾਰ ਸਿੰਘ, ਜੈ ਸਿੰਘ, ਸੁਖਰਾਮ ਧੀਮਾਨ, ਬੀ.ਆਰ ਧੰਡ, ਮਨਜੀਤ ਮਾਨ, ਰਣਜੀਤ ਸਿੰਘ, ਜੇ.ਐਸ. ਭੱਟੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…