ਨੌਜਵਾਨ ਪੀੜ੍ਹੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣਾ ਚਾਹੀਦਾ: ਪ੍ਰਿੰਸ

ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਲਈ ਰੱੁਖ ਲਗਾਓ ਧਰਤੀ ਬਚਾਓ ਮੁਹਿੰਮ ਦੀ ਕੀਤੀ ਸ਼ੁਰੂਆਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਰੱੁਖ ਲਗਾਓ ਧਰਤੀ ਬਚਾਓ ਮੁਹਿੰਮ ਦੀ ਸ਼ੁਰੂਆਤ ਫੇਜ਼-11 ਦੇ ਪਾਰਕ ਵਿਚ ਬੂਟਾ ਲਗਾ ਕੇ ਕੀਤੀ ਗਈ। ਇਸ ਮੌਕੇ ਐਡਵੋਕੇਟ ਪ੍ਰਿੰਸ ਨੇ ਕਿਹਾ ਕਿ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨਾਂ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਪਾਰਕਾਂ ਵਿਚ ਬੂਟੇ ਲਗਾਏ ਗਏ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਕਿ ਜਦੋਂ ਤੱਕ ਘੱਟੋ-ਘੱਟ 20 ਬੂਟੇ ਵੱਡੇ ਨਹੀਂ ਹੋ ਜਾਂਦੇ, ਉਦੋਂ ਤੱਕ ਉਹ ਉਨ੍ਹਾਂ ਦੀ ਸਾਂਭ ਸੰਭਾਲ ਕਰਨਗੇ। ਇਸ ਮੌਕੇ ਪ੍ਰਿੰਸ ਨੇ ਕਿਹਾ ਕਿ ਅੱਜ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣੇ ਅਤੀ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਲਈ ਸ਼ੁਰੂ ਕੀਤੀ ਗਈ ਰੱੁਖ ਲਗਾਓ ਧਰਤੀ ਬਚਾਓ ਮੁਹਿੰਮ ਮੁਹਿੰਮ ਅੱਗੇ ਵੀ ਜਾਰੀ ਰਹੇਗੀ।
ਸ੍ਰੀ ਪ੍ਰਿੰਸ ਨੇ ਕਿਹਾ ਕਿ ਉਹ ਨਗਰ ਨਿਗਮ ਤੋਂ ਬੂਟੇ ਦੇ ਆਲੇ-ਦੁਆਲੇ ਜੰਗਲੇ ਲਗਾਉਣ ਦੀ ਮੰਗ ਕਰਨਗੇ, ਜਿਸ ਸਬੰਧੀ ਉਹ ਕੌਂਸਲਰ ਹੋਣ ਦੇ ਨਾਤੇ ਇਹ ਮਤਾ ਕਾਰਪੋਰੇਸ਼ਨ ਦੀ ਮੀਟਿੰਗ ਵਿਚ ਉਠਾਉਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਕਿਸੇ ਥਾਂ ’ਤੇ ਬੂਟਾ ਲਗਾਉਣਾ ਚਾਹੁੰਦੇ ਹਨ ਤਾਂ ਉਹ ਯੂਥ ਅਕਾਲੀ ਦਲ ਨਾਲ ਸੰਪਰਕ ਕਰ ਸਕਦੇ ਹਨ, ਜਿਸ ਲਈ ਉਨ੍ਹਾਂ ਨੂੰ ਬੂਟੇ ਮੁਫ਼ਤ ਦਿੱਤੇ ਜਾਣਗੇ। ਪ੍ਰਿੰਸ ਨੇ ਫੇਜ਼-3ਬੀ1 ਦੀ ਮਾਰਕੀਟ ਵਿਚ ਜਾ ਕੇ ਦੁਕਾਨਦਾਰਾਂ ਨੂੰ ਪਲਾਸਟਿਕ ਲਿਫ਼ਾਫ਼ੇ ਨਾ ਵਰਤਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸਤਨਾਮ ਸਿੰਘ ਮਲਹੋਤਰਾ, ਬਲਜਿੰਦਰ ਸਿੰਘ ਬੇਦੀ, ਇੰਦਰਪ੍ਰੀਤ ਸਿੰਘ ਟਿੰਕੂ, ਹਰਪ੍ਰੀਤ ਸਿੰਘ ਲਾਲੀ, ਮਨਦੀਪ ਸਿੰਘ ਸੰਧੂ, ਭੁਪਿੰਦਰ ਸਿੰਘ ਕਾਕਾ, ਅਰਸ਼ਦੀਪ ਸਿੰਘ, ਗੁਰਕੀਰਤ ਸਿੰਘ, ਗੁਰਦੀਪ ਸਿੰਘ, ਦਵਿੰਦਰ ਸਿੰਘ, ਸਾਹਿਲ ਬਰਾੜ, ਹਰਕੰਵਰ ਸਿੰਘ ਸਮੇਤ ਹੋਰ ਨੌਜਵਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ ਕਰਨ ਦੀ ਮੰਗ

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲ…