3582 ਮਾਸਟਰ ਕਾਡਰ ਦਾ ਵਫ਼ਦ ਅਧਿਆਪਕ ਮੰਗਾਂ ਸਬੰਧੀ ਸਿੱਖਿਆ ਸਕੱਤਰ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੂਨ:
3582 ਅਧਿਆਪਕਾਂ ਦੇ ਇੱਕ ਵਫਦ ਨੇ ਸਿਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਮਾਸਟਰ ਕਾਡਰ ਦੀ ਚੱਲ ਰਹੀ ਭਰਤੀ ਦੀਆਂ ਪ੍ਰੋਵੀਜ਼ਨਲ ਲਿਸਟਾਂ ਜਾਰੀ ਕਰਨ ਉਪਰੰਤ ਵੱਖ-ਵੱਖ ਕੈਟਗਿਰੀ ਅਧੀਨ ਖਾਲੀ ਬਚਦੀਆਂ ਅਸਾਮੀਆਂ ਦੀ ਡੀ-ਰਿਜਰਵੇਸ਼ਨ ਕਰਵਾਉਣ ਦੇ ਮੁੱਦੇ ਤੇ ਗੱਲਬਾਤ ਕੀਤੀ ਗਈ। ਮੁਲਾਕਾਤ ਤੋੱ ਬਾਅਦ ਵਫਦ ਵਿੱਚ ਸ਼ਾਮਿਲ ਆਗੂਆਂ ਨੇ ਦੱਸਿਆ ਕਿ ਸਿੱਖਿਆ ਸਕੱਤਰ ਨੇ ਉਹਨਾਂ ਦੀ ਗੱਲ ਧਿਆਨ ਨਾਲ ਸੁਣੀ ਅਤੇ ਭਰੋਸਾ ਦਿੱਤਾ ਕਿ ਬਾਕੀ ਬਚਦੀਆਂ ਅਸਾਮੀਆਂ ਨੂੰ ਡੀ ਰਿਜਰਵ ਕਰਕੇ ਛੇਤੀ ਹੀ ਯੋਗ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾਵੇਗੀ ਅਤੇ 3582 ਮਾਸਟਰ ਕੇਡਰ ਦੀ ਇੱਕ-ਇੱਕ ਅਸਾਮੀ ਜਲਦੀ ਤੋੱ ਜਲਦੀ ਭਰ ਕੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਭੇਜਿਆ ਜਾਵੇਗਾ।
ਇਸ ਮੌਕੇ 3582 ਮਾਸਟਰ ਕਾਡਰ ਯੂਨੀਅਨ ਦੀ ਪ੍ਰਧਾਨ ਰਾਜਵੰਤ ਕੌਰ, ਯਸ਼ਪਾਲ ਬਾਹੀਆ, ਹੀਰ ਲਾਲ, ਗਗਨਦੀਪ ਸਿੰਘ, ਕੁਲਦੀਪ ਸਿੰਘ, ਸਪਿੰਦਰਜੀਤ ਕੌਰ, ਮਨਪ੍ਰੀਤ ਕੌਰ, ਜਸਵੀਰ ਸਿੰਘ, ਰਜਨੀ ਮਿਗਲਾਨੀ, ਰਮਨਜੀਤ ਕੌਰ, ਰਕੇਸ਼ ਕੁਮਾਰ, ਲਵਦੀਪ ਸਿੰਘ, ਪ੍ਰੇਮਜੀਤ ਕੌਰ ਅਤੇ ਹੋਰ ਅਧਿਆਪਕ ਸਾਥੀ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…