Share on Facebook Share on Twitter Share on Google+ Share on Pinterest Share on Linkedin ਪਾਵਰਕੌਮ ਕਾਰਪੋਰੇਸ਼ਨ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਗੁਰਦੁਆਰਾ ਅੰਬ ਸਾਹਿਬ ਵਿੱਚ ਮੱਥਾ ਟੇਕਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੂਨ: ਪੰਜਾਬ ਸਟੇਟ ਪਾਵਰਕੌਮ ਕਾਰਪੋਰੇਸ਼ਨ ਲਿਮਟਿਡ ਦੇ ਨਵ-ਨਿਯੁਕਤ ਚੇਅਰਮੈਨ ਬਲਦੇਵ ਸਿੰਘ ਸਰਾਂ ਧੰਨ ਧੰਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਵਿੱਚ ਪਦਉਨਤ ਹੋਣ ਉਪਰੰਤ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਪਹੁੰਚੇ। ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਉਹਨਾਂ ਨੇ ਅਰਦਾਸ ਬੇਨਤੀ ਕੀਤੀ ਅਤੇ ਕਿਹਾ ਕਿ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ। ਉਸ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਲੋਕਾਂ ਦੀਆਂ ਦੁੱਖ ਤਖਲੀਫ਼ਾ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ। ਇਸ ਜ਼ਿੰਮੇਵਾਰੀ ਨੂੰ ਸਫਲਤਾ ਪੂਰਵਕ ਨਿਭਾਉਣ ਲਈ ਚੇਅਰਮੈਨ ਸਰਾਂ ਨੇ ਪੰਜਾਬ ਦੇ ਲੋਕਾਂ ਤੋਂ ਪੂਰਨ ਸਹਿਯੋਗ ਦੀ ਆਸ ਵੀ ਪ੍ਰਗਟਾਈ ਹੈ। ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਸਮੂਹ ਸਟਾਫ਼ ਨੇ ਜਿੱਥੇ ਸ੍ਰ. ਬਲਦੇਵ ਸਿੰਘ ਸਰਾਂ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਉੱਥੇ ਮੈਨੇਜਰ ਅਮਰਜੀਤ ਸਿੰਘ ਗਿੱਲ ਨੇ ਉਨ੍ਹਾਂ ਨੂੰ ਆਇਆ ਨੂੰ ਆਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਉੱਚ ਅਧਿਕਾਰੀ ਰਵਿੰਦਰ ਸਿੰਘ ਸੈਣੀ ਉਪ ਮੱੁਖ ਇੰਜਨੀਅਰ ਹਲਕਾ ਮੁਹਾਲੀ, ਪਰਮਜੀਤ ਸਿੰਘ ਵਧੀਕ ਨਿਗਰਾਨ ਇੰਜਨੀਅਰ, ਐਨ ਐਸ ਰੰਗੀ ਵਧੀਕ ਨਿਗਰਾਨ ਇੰਜਨੀਅਰ ਅਤੇ ਜਗਜੀਤ ਸਿੰਘ ਕੈਸ਼ੀਅਰ, ਗਿਆਨੀ ਸੁਖਦੇਵ ਸਿੰਘ ਹੈੱਡ ਗ੍ਰੰਥੀ, ਹਰਜਿੰਦਰ ਸਿੰਘ ਭੈਣੀ, ਇੰਦਰਜੀਤ ਸਿੰਘ, ਕਰਮਜੀਤ ਸਿੰਘ ਧੂਰੀ ਸਮੇਤ ਹੋਰ ਪਤਵੰਤੇ ਉਚੇਚੇ ਤੌਰ ’ਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ