Share on Facebook Share on Twitter Share on Google+ Share on Pinterest Share on Linkedin ਮਾਤਾ ਸਾਹਿਬ ਕੌਰ ਕਾਲਜ ਵਿੱਚ ਮੁਫ਼ਤ ਮੈਡੀਕਲ ਕੈਂਪ, 307 ਪਿੰਡ ਵਾਸੀਆਂ ਦਾ ਚੈੱਕਅਪ, ਮੁਫ਼ਤ ਦਵਾਈਆਂ ਵੰਡੀਆਂ ਇਲਾਕੇ ਦੇ ਲੋਕਾਂ ਨੂੰ ਸ਼ੂਗਰ ਮੁਕਤ ਕਰਨ ਲਈ ਲਗਾਤਾਰ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਣਗੇ: ਗੋਇਲ ਹਰੇਕ ਵਿਅਕਤੀ ਨੂੰ ਆਪਣੀ ਸਿਹਤ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਐ: ਚਰਨਜੀਤ ਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ: ਜੀਵਨ ਸੰਚਾਰ ਵੈੱਲਫੇਅਰ ਚੈਰੀਟੇਬਲ ਸੁਸਾਇਟੀ ਵੱਲੋਂ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਦੇ ਸਹਿਯੋਗ ਨਾਲ ਕਾਲਜ ਵਿੱਚ 648ਵਾਂ ਮੁਫ਼ਤ ਆਯੁਰਵੈਦਿਕ ਅਤੇ ਸ਼ੂਗਰ ਚੈੱਕਅਪ ਕੈਂਪ ਲਗਾਇਆ। ਜਿਸ ਵਿੱਚ ਜ਼ਿਲ੍ਹਾ ਮੁਹਾਲੀ ਦੇ ਵੱਖ ਵੱਖ ਪਿੰਡਾਂ ’ਚੋਂ ਆਏ 307 ਵਿਅਕਤੀਆਂ ਨੇ ਹਿੱਸਾ ਲਿਆ। ਇਸ ਮੌਕੇ ਜੀਵਨ ਸੰਚਾਰ ਵੈੱਲਫੇਅਰ ਚੈਰੀਟੇਬਲ ਸੁਸਾਇਟੀ ਦੇ ਚੇਅਰਮੈਨ ਤੇ ਆਯੁਰਵੈਦਿਕ ਮਾਹਰ ਸੁਭਾਸ਼ ਗੋਇਲ ਅਤੇ ਆਯੁਰਵੈਦਿਕ ਅਚਾਰੀਆ ਡਾ. ਵਿਵੇਕ ਅਹੂਜਾ ਅਤੇ ਸੁਸਾਇਟੀ ਦੇ ਮਾਹਰ ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ। ਕੈਂਪ ਵਿੱਚ ਸ਼ੂਗਰ ਨੂੰ ਜੜ੍ਹ ਤੋਂ ਖ਼ਤਮ ਕਰਨ ਵਾਲੀ ਆਯੁਰਵੈਦਿਕ ਰਾਮਬਾਣ ਬੂਟੀ-ਸ਼ੁਗਰੀਨ ਅੰਮ੍ਰਿਤ ਵੀ ਮਰੀਜ਼ਾਂ ਨੂੰ ਮੁਫ਼ਤ ਦਿੱਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਨੇ ਕਿਹਾ ਕਿ ਤੰਦਰੁਸਤ ਸਰੀਰ ਹੀ ਸਫਲਤਾ ਦਾ ਪਹਿਲਾ ਪੜਾਅ ਹੈ। ਇਸ ਲਈ ਹਰੇਕ ਵਿਅਕਤੀ ਨੂੰ ਆਪਣੀ ਸਿਹਤ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਸਮੇਂ ਸਮੇਂ ’ਤੇ ਆਪਣੀ ਸਰੀਰਕ ਤੰਦਰੁਸਤੀ ਦੇ ਮੱਦੇਨਜ਼ਰ ਚੈੱਕਅਪ ਕਰਵਾਉਂਦੇ ਰਹਿਣਾ ਚਾਹੀਦਾ ਹੈ। ਜੀਵਨ ਸੰਚਾਰ ਵੈੱਲਫੇਅਰ ਚੈਰੀਟੇਬਲ ਸੁਸਾਇਟੀ ਦੇ ਚੇਅਰਮੈਨ ਸੁਭਾਸ਼ ਗੋਇਲ ਨੇ ਕਿਹਾ ਕਿ ਲੋਕਾਂ ਨੂੰ ਸ਼ੂਗਰ ਮੁਕਤ ਕਰਨ ਲਈ ਉਹ ਆਪਣੀ ਟੀਮ ਨਾਲ ਪਿਛਲੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਹਨ। ਇਸ ਲੜੀ ਦੇ ਤਹਿਤ ਉਨ੍ਹਾਂ ਦੀ ਸੁਸਾਇਟੀ ਵੱਲੋਂ ਲਗਾਇਆ 648ਵਾਂ ਕੈਂਪ ਹੈ ਅਤੇ ਇਹ ਯਤਨ ਲਗਾਤਾਰ ਜਾਰੀ ਰਹਿਣਗੇ। ਆਯੁਰਵੈਦਿਕ ਅਚਾਰੀਆ ਡਾ. ਵਿਵੇਕ ਅਹੂਜਾ ਨੇ ਦੱਸਿਆ ਕਿ 649ਵਾਂ ਕੈਂਪ ਜ਼ੀਰਕਪੁਰ ਵਿੱਚ 17 ਜੂਨ ਨੂੰ ਅਤੇ 24 ਜੂਨ ਨੂੰ 650ਵਾਂ ਕੈਂਪ ਮਨੀਮਾਜਰਾ ਵਿੱਚ ਲਗਾਇਆ ਜਾਵੇਗਾ। ਇਸ ਮੌਕੇ ਸਾਬਕਾ ਮੰਤਰੀ ਅਤੇ ਕਿਸਾਨ ਸੈੱਲ ਪੰਜਾਬ ਕਾਂਗਰਸ ਦੇ ਚੇਅਰਮੈਨ ਇੰਦਰਜੀਤ ਸਿੰਘ ਜ਼ੀਰਾ, ਜਸਵਿੰਦਰ ਕੌਰ ਵਾਲੀਆ, ਡਾ. ਪੂਜਾ, ਡਾ. ਫਲਕ, ਡਾ. ਵਿਮਲੇਸ, ਡਾ. ਮਿਸ਼ੇਲ, ਡਾ. ਅਨਿਲ ਅਤੇ ਕਮਲਦੀਪ ਸਿੰਘ ਵਿਰਕ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ