ਬਰਸਾਤੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਮਾਮਲਾ: ਆਪ ਵੱਲੋਂ ਸਬੰਧਤ ਅਧਿਕਾਰੀਆਂ ਤੇ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ

ਐਸਐਸਪੀ ਨੂੰ ਪੱਤਰ ਦੇ ਕੇ ਫੌਜਦਾਰੀ ਮਾਮਲਾ ਦਰਜ ਕਰਨ ਦੀ ਕੀਤੀ ਮੰਗ, ਮੁੱਖ ਮੰਤਰੀ ਤੇ ਮੁੱਖ ਸਕੱਤਰ ਨੂੰ ਲਿਖਿਆ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੂਨ:
ਆਮ ਆਦਮੀ ਪਾਰਟੀ (ਆਪ) ਦੇ ਜ਼ਿਲ੍ਹਾ ਮਹਾਲੀ ਦੇ ਪ੍ਰਧਾਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਵੱਲੋਂ ਐਸਐਸਪੀ ਮੁਹਾਲੀ ਨੂੰ ਸ਼ਿਕਾਇਤ ਦੇ ਕੇ ਬਡਾਲਾ ਰੋਡ ਅਤੇ ਰੰਧਾਵਾ ਰੋਡ ਖਰੜ ਤੇ ਰੇਲਵੇ ਪੁਲਾਂ (ਅੰਡਰ ਬਰਿਜ) ਥੱਲੇ ਮੀਂਹ ਦੇ ਪਾਣੀ ਦੇ ਇੱਕਠਾ ਹੋਣ ਲਈ ਜ਼ਿੰਮੇਵਾਰ ਮੁਲਾਜ਼ਮਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਐਸਐਸਪੀ ਨੂੰ ਦਿੱਤੀ ਸ਼ਿਕਾਇਤ ਵਿੱਚ ਉਹਨਾਂ ਕਿਹਾ ਹੈ ਕਿ ਮੀਂਹ ਦੇ ਪਾਣੀ ਨੂੰ ਕੱਢਣ ਦਾ ਪ੍ਰਬੰਧ ਨਾ ਹੋਣ ਅਤੇ ਪਾਣੀ ਇਕੱਠਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲ ਪੇਸ਼ ਆਉਂਦੀ ਹੈ ਅਤੇ ਇਸ ਸਬੰਧੀ ਸਬ ਡਵੀਜ਼ਨ ਖਰੜ ਦੇ ਪ੍ਰਸ਼ਾਸਨਿਕ ਅਧਿਕਾਰੀਆਂ, ਪੀ. ਡਬਲਿਊ. ਡੀ, ਦੇ ਐਸਡੀਓ, ਈਓ, ਮਿਉਸਪਲ ਕਮੇਟੀ ਖਰੜ, ਰੇਲਵੇ ਦੇ ਅਧਿਕਾਰੀਆ ਤੇ ਹੋਰ ਸਬੰਧਤ ਅਫ਼ਸਰਾਂ ਤੇ ਮੁਲਾਜ਼ਮਾਂ ਵੱਲੋਂ ਵਰਤੀ ਅਣਗਹਿਲੀ ਕਾਰਨ ਇਨ੍ਹਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।
ਸ੍ਰੀ ਧਾਲੀਵਾਲ ਨੇ ਦੱਸਿਆ ਕਿ ਐਸਐਸਪੀ ਵੱਲੋਂ ਉਹਨਾਂ ਦੀ ਸ਼ਿਕਾਇਤ ਨੂੰ ਪੜਤਾਲ ਕਰਨ ਲਈ ਡੀਐਸਪੀ ਖਰੜ ਨੂੰ ਭੇਜ ਦਿੱਤਾ ਗਿਆ ਹੈ। ਉਹਨਾਂ ਵੱਲੋਂ ਇਸ ਸ਼ਿਕਾਇਤ ਦੀ ਕਾਪੀਆਂ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਪੰਜਾਬ ਨੂੰ ਵੀ ਲੋੜੀਂਦੀ ਕਾਰਵਾਈ ਲਈ ਭੇਜ ਦਿੱਤੀਆਂ ਗਈਆਂ ਹਨ ।
ਸ੍ਰੀ ਧਾਲੀਵਾਲ ਨੇ ਦੱਸਿਆ ਕਿ ਬਡਾਲਾ ਰੋਡ ਅਤੇ ਰੰਧਾਵਾ ਰੋਡ ਖਰੜ ਵਿਖੇ ਰੇਲਵੇ ਲਾਈਨ ਤੇ ਅੰਡਰ ਬਰਿਜ ਬਣੇ ਹੋਏ ਹਨ ਜੋ ਸੜਕ ਤੋਂ ਕਾਫੀ ਡੂੰਘੇ ਹਨ ਤੇ ਬਾਰਸ਼ ਪੈਣ ਕਾਰਨ ਇਨ੍ਹਾਂ ਥੱਲੇ ਬਹੁਤ ਪਾਣੀ ਭਰ ਗਿਆ ਹੈ ਜਿਸ ਕਾਰਨ ਇਲਾਕੇ ਦੇ 50-60 ਪਿੰਡਾਂ ਤੇ ਖਰੜ ਤੇ ਨਜਦੀਕ ਪੈਂਦੇ ਸ਼ਹਿਰਾਂ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਲਿਖਿਆ ਹੈ ਕਿ ਅੱਜ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਮੌਕੇ ਦਾ ਦੌਰਾ ਕੀਤਾ ਗਿਆ ਅਤੇ ਪੁਲਾਂ ਥੱਲੇ ਪਾਣੀ ਇਕੱਠਾ ਹੋਣ ਕਾਰਨ ਸੈਂਕੜਾਂ ਲੋਕ ਜਿਨ੍ਹਾਂ ਵਿੱਚ ਬੱਚੇ, ਬੁੱਢੇ, ਅੌਰਤਾਂ ਤੇ ਕੁਝ ਮਰੀਜ ਵੀ ਸ਼ਾਮਲ ਸਨ, ਸੜਕਾਂ ਦੇ ਦੋਵੇਂ ਪਾਸੇ ਖੜ੍ਹੇ ਸਨ ਤੇ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਸੀ ਤੇ ਆਪਣੇ ਕੰਮਾਂ ਕਾਰਾਂ ਤੇ ਪਹੁੰਚ ਨਹੀਂ ਸਕੇ।
ਐਸਐਸਪੀ ਨੂੰ ਦਿੱਤੀ ਸ਼ਿਕਾਇਤ ਵਿੱਚ ਉਹਨਾਂ ਕਿਹਾ ਹੈ ਕਿ ਇਨ੍ਹਾਂ ਪੁਲਾਂ ਅਧੀਨ ਪਾਣੀ ਜਮ੍ਹਾਂ ਹੋਣ ਕਾਰਨ ਕੋਈ ਭਿਆਨਕ ਹਾਦਸਾ ਵੀ ਵਾਪਰ ਸਕਦਾ ਹੈ, ਜਿਸ ਦੀ ਜ਼ਿੰਮੇਵਾਰੀ ਸਰਕਾਰ, ਪ੍ਰਸ਼ਾਸ਼ਨ ਤੇ ਸਬੰਧਿਤ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਹੋਵੇਗੀ। ਸਰਕਾਰ ਅਤੇ ਅਧਿਕਾਰੀਆਂ ਦਾ ਪਾਣੀ ਨੂੰ ਕੱਢਣ ਦਾ ਪ੍ਰਬੰਧ ਕਰਨਾ ਇਨ੍ਹਾਂ ਦਾ ਸੰਵਿਧਾਨਕ ਤੇ ਕਾਨੂੰਨੀ ਫਰਜ਼ ਹੈ ਪਰ ਅਧਿਕਾਰੀ ਆਪਣੀ ਡਿਊਟੀ ਕਰਨ ਵਿੱਚ ਬੁਰੀ ਤਰ੍ਹਾਂ ਫੇਲ ਹੋਏ ਹਨ ਤੇ ਜਾਣਬੁਝ ਕੇ ਲੋਕਾਂ ਵੱਲ ਧਿਆਨ ਨਹੀਂ ਦੇ ਰਹੇ ਹਨ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਸਬ ਡਿਵੀਜ਼ਨ ਖਰੜ ਦੇ ਪ੍ਰਸ਼ਾਸਨਿਕ ਅਧਿਕਾਰੀ, ਈਓ ਮਿਉਂਸਪਲ ਕੌਂਸਲ ਖਰੜ, ਪੀ.ਡਬਲਿਉ.ਡੀ. ਦਾ ਐਸਡੀਓ, ਅਤੇ ਰੇਲਵੇ ਵਿਭਾਗ ਦੇ ਅਧਿਕਾਰੀ ਅਤੇ ਹੋਰ ਉੱਚ ਅਧਿਕਾਰੀ ਤੇ ਮੁਲਾਜ਼ਮ ਵੀ ਸ਼ਾਮਲ ਹਨ, ਜਿਨ੍ਹਾਂ ਦੇ ਖ਼ਿਲਾਫ਼ ਫੌਜਦਾਰੀ ਕੇਸ ਬਣਦਾ ਹੈ।
ਸ੍ਰੀ ਧਾਲੀਵਾਲ ਨੇ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਸਾਲ 2017 ਦੇ ਜੂਨ ਮਹੀਨੇ ਉਕਤ ਮਾਮਲੇ ਸਬੰਧੀ ਐਸਡੀਐਮ ਖਰੜ ਅਤੇ ਮਿਉਂਸਪਲ ਕਮੇਟੀ ਖਰੜ ਦਫ਼ਤਰ ਵਿੱਚ ਲਿਖਤੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ ਪਰ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਅੱਗੇ ਲਿਖਿਆ ਹੈ ਕਿ ਇਸ ਮਾਮਲੇ ਵਿੱਚ ਲੋਕਾਂ ਦੇ ਮੌਲਿਕ ਤੇ ਕਾਨੂੰਨੀ ਅਧਿਕਾਰਾਂ ਦੀ ਸ਼ਰ੍ਹੇਆਮ ਉਲੰਘਣਾ ਹੋਈ ਹੈ ਤੇ ਸਬੰਧਤ ਵਿਭਾਗ ਦੇ ਸਬੰਧਤ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਆਪਣੀ ਡਿਊਟੀ ਵਿੱਚ ਜਾਣ ਬੁਝ ਕੇ ਤੇ ਮਾੜੀ ਨੀਅਤ ਨਾਲ ਅਣਗਹਿਲੀ ਕੀਤੀ ਗਈ ਹੈ ਤੇ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਪੜਤਾਲ ਕਰਕੇ ਉਕਤ ਅਧਿਕਾਰੀਆਂ, ਮੁਲਾਜ਼ਮਾਂ ਅਤੇ ਜੇ ਕੋਈ ਹੋਰ ਵੀ ਸ਼ਾਮਲ ਹੈ ਤਾਂ ਇਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾਵੇ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…