Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਪੀਜੀਆਈ ਕਰਮਚਾਰੀ ਦੇ ਕਤਲ ਮਾਮਲੇ ਵਿੱਚ ਤਿੰਨ ਸਾਥੀ ਮੁਲਜ਼ਾਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੂਨ: ਮੁਹਾਲੀ ਪੁਲੀਸ ਨੇ ਬੀਤੇ ਦਿਨੀ ਜਨਤਾ ਕਾਲੋਨੀ, ਨਵਾਂ ਗਰਾਓਂ ਵਿੱਚ ਸੌਰਭ ਉਰਫ਼ ਮੈਡੀ ਦੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਸੰਬੰਧੀ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਪੁਲੀਸ ਵਲੋੱ ਇਸ ਵਾਰਦਾਤ ਲਈ ਵਰਤਿਆ ਗਿਆ ਪਿਸਤੌਲ (ਅਤੇ 2 ਗੋਲੀਆਂ) ਵੀ ਬਰਾਮਦ ਕਰ ਲਿਆ ਗਿਆ ਹੈ। ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਮੁਹਾਲੀ ਦੇ ਐਸਪੀ ਸਿਟੀ ਜਗਜੀਤ ਸਿੰਘ ਜੱਲਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਦੇ ਆਦੇਸ਼ਾਂ ਅਨੁਸਾਰ ਐਸਪੀ (ਡੀ) ਹਰਬੀਰ ਸਿੰਘ ਅਟਵਾਲ, ਡੀਐਸਪੀ (ਡੀ) ਕੰਵਲਪ੍ਰੀਤ ਸਿੰਘ ਚਾਹਲ ਅਤੇ ਡੀਐਸਪੀ (ਸਿਟੀ-1) ਆਲਮ ਵਿਜੇ ਸਿੰਘ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ ਅਤੇ ਮਾਮਲੇ ਦੀ ਜਾਂਚ ਆਰੰਭ ਕੀਤੀ ਗਈ ਸੀ। ਉਹਨਾਂ ਦਸਿਆ ਕਿ ਜਾਂਚ ਟੀਮ ਵਲੋੱ ਬੀਤੇ ਕੱਲ ਇਸ ਕਤਲ ਲਈ ਜਿੰਮੇਵਾਰ ਰਿਸ਼ਵ ਉਰਫ ਉਦੂ ਅਤੇ ਅਰੁਣ ਗਾਗਟ (ਦੋਵੇਂ ਵਸਨੀਕ ਜਨਤਾ ਕਲੋਨੀ ਨਵਾਂ ਗਰਾਓਂ) ਨੂੰ ਖੁੱਡਾ ਲਾਹੌਰਾ ਤੋੱ ਕਾਬੂ ਕੀਤਾ ਗਿਆ ਸੀ ਅਤੇ ਰਿਸ਼ਵ ਕੋਲੋਂ ਕਤਲ ਦੌਰਾਨ ਵਰਤਿਆ ਗਿਆ 32 ਬੋਰ ਦਾ ਪਿਸਤੌਲ ਅਤੇ 2 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਸਨ। ਉਹਨਾਂ ਦੱਸਿਆ ਕਿ ਪੁਲੀਸ ਵੱਲੋਂ ਅੱਜ ਇਸ ਵਾਰਦਾਤ ਵਿੱਚ ਸ਼ਾਮਲ ਆਕਾਸ਼ ਸਿੰਘ ਵਾਸੀ ਜਨਤਾ ਕਾਲੋਨੀ ਨਵਾਂ ਗਾਓੱ ਨੂੰ ਵੀ ਨਦੀ ਨਾਢਾ ਦੇ ਪੁੱਲ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਕਤਲ ਦਾ ਮੁੱਖ ਮੁਲਜ਼ਮ ਜਗਮਾਨ ਸਿੰਘ ਮਾਨ ਉਰਫ਼ ਛੋਟਾ ਫੌਜੀ ਹਾਲੇ ਫਰਾਰ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਥਾਵਾਂ ’ਤੇ ਪੁਲੀਸ ਟੀਮਾਂ ਭੇਜੀਆਂ ਗਈਆਂ ਹਨ। ਇੱਥੇ ਜਿਕਰਯਗ ਹੈ ਕਿ ਸੌਰਭ ਦੇ ਕਤਲ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਆਈਪੀਸੀ ਦੀ ਧਾਰਾ 302,379ਬੀ, 148,149 ਆਈਪੀਸੀ, 25-54-59 ਅਸਲਾ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਐਸਐਸਪੀ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਜਾਂਚ ਲਈ ਸੀਆਈਏ ਸਟਾਫ਼ ਮਹਾਲੀ ਅਤੇ ਥਾਣਾ ਨਵਾਂ ਗਰਾਓਂ ਦੀ ਪੁਲਿਸ ਦੀ ਇੱਕ ਸਾਂਝੀ ਟੀਮ ਗਠਿਤ ਕੀਤੀ ਗਈ ਸੀ, ਜਿਸ ਵੱਲੋਂ ਉਕਤ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ