Share on Facebook Share on Twitter Share on Google+ Share on Pinterest Share on Linkedin ਹੇਮਕੁੰਟ ਸਾਹਿਬ ਦੇ ਰਸਤੇ ਵਿੱਚ ਕੋਈ ਰੁਕਾਵਟ ਨਹੀਂ: ਮਦਨ ਮੋਹਨ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ: ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਮੈਂਬਰ ਮਦਨ ਮੋਹਨ ਸਿੰਘ ਨੇ ਕਿਹਾ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਦਾ ਰਸਤਾ ਬਿਲਕੁਲ ਸਾਫ ਸੁਥਰਾ ਅਤੇ ਠੀਕ ਠਾਕ ਹੈ। ਇਸ ਲਈ ਸੰਗਤਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਮੁਹਾਲੀ ਅਤੇ ਚੰਡੀਗੜ੍ਹ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਉਪਰ ਗਈ ਸੰਗਤ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਬਾਰੇ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਸ੍ਰੀ ਹੇਮਕੁੰਟ ਸਾਹਿਬ ਦਾ ਰਸਤਾ ਬੰਦ ਹੋ ਚੁੱਕਿਆ ਹੈ, ਉਹਨਾਂ ਕਿਹਾ ਕਿ ਇਹਨਾਂ ਅਫਵਾਹਾਂ ਵਿੱਚ ਕੋਈ ਸੱਚਾਈ ਨਹੀਂ ਹੈ ਅਤੇ ਸ੍ਰੀ ਹੇਮਕੁੰਟ ਸਾਹਿਬ ਦਾ ਰਸਤਾ ਬਿਲਕੁਲ ਸਹੀ ਹੈ। ਸੰਗਤਾਂ ਨਿਰਵਿਘਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਸਨਾਂ ਨੂੰ ਜਾ ਰਹੀਆਂ ਹਨ। ਇਸ ਮੌਕੇ ਉਹਨਾਂ ਨੇ ਨਿਸਕਾਮ ਸੇਵਾ ਸੁਸਾਇਟੀ ਚੰਡੀਗੜ੍ਹ ਦੇ ਸੇਵਾਦਾਰ ਗੁਰਦੇਵ ਸਿੰਘ ਚੌਹਾਨ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਹੇਮਕੁੰਟ ਸਾਹਿਬ ਦੇ ਮੈਨੇਜਰ ਰਾਮ ਪਾਲ ਸਿੰਘ, ਕਾਂਗਰਸ ਪਾਰਟੀ ਜਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਨਵਜੋਤ ਸਿੰਘ ਬਾਛਲ, ਬਲਜੀਤ ਸਿੰਘ ਗਰੇਵਾਲ, ਗਗਨਦੀਪ ਸਿੰਘ ਗੈਰੀ ਸਟਾਰ ਅਸਟੇਟ, ਹਰਨੇਕ ਸਿੰਘ, ਸਤਿਨਾਮ ਸਿੰਘ, ਸੁਮੀਤ ਸਿੰਘ ਅਤੇ ਹੋਰ ਸੰਗਤ ਮੌਜੂਦ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ