ਸ਼ਹੀਦ ਫੇਰੂਮਾਨ ਅਕਾਲੀ ਦਲ ਦੇ ਕੌਮੀ ਪ੍ਰਧਾਨ ਮਹੰਤ ਜਸਵੀਰ ਸਿੰਘ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੂਨ:
ਸ਼ਹੀਦ ਫੇਰੂਮਾਨ ਅਕਾਲੀ ਦਲ ਦੇ ਕੌਮੀ ਪ੍ਰਧਾਨ ਮਹੰਤ ਜਸਵੀਰ ਸਿੰਘ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਰਾਜਨੀਤੀ ਅਤੇ ਮੌਜੂਦਾ ਹਾਲਾਤਾਂ ਬਾਰੇ ਗੱਲਬਾਤ ਕੀਤੀ। ਇਸ ਮੁਲਾਕਾਤ ਦੌਰਾਨ ਆਗੂਆਂ ਨੇ ਆਗਾਮੀ ਲੋਕ ਸਭਾ ਦੀਆਂ ਚੋਣਾਂ ਸਬੰਧੀ ਵੀ ਚਰਚਾ ਕੀਤੀ। ਰਾਹੁਲ ਗਾਂਧੀ ਨੂੰ ਮਿਲਣ ਤੋਂ ਬਾਅਦ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਮਹੰਤ ਜਸਵੀਰ ਸਿੰਘ ਨੇ ਦੱਸਿਆ ਕਿ ਦੱਸਿਆ ਕਿ ਮੀਟਿੰਗ ਦੌਰਾਨ ਵਿਚਾਰ ਚਰਚਾ ਹੋਈ ਕਿ ਕਿਸ ਤਰ੍ਹਾਂ ਦੇਸ਼ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਯੋਗਦਾਨ ਪਾਇਆ ਜਾ ਸਕਦਾ ਹੈ।
ਇੱਥੇ ਇਹ ਦੱਸਣਾ ਬਣਦਾ ਹੈ ਕਿ ਮਹੰਤ ਜਸਵੀਰ ਸਿੰਘ ਸਵਰਗਵਾਸੀ ਮਹੰਤ ਸੇਵਾ ਦਾਸ ਸਿੰਘ ਦੇ ਸਪੁੱਤਰ ਹਨ ਅਤੇ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਮੁਲਾਕਾਤ ਤੋਂ ਬਾਅਦ ਰਾਜਨੀਤਿਕ ਗਲਿਆਰਿਆਂ ਵਿੱਚ ਉਨ੍ਹਾਂ ਦੀ ਚਰਚਾ ਬਣੀ ਹੋਈ ਹੈ। ਉਨ੍ਹਾਂ ਨੇ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਜਾ ਰਹੇ ਜਨਹਿੱਤ ਕੰਮਾਂ ਬਾਰੇ ਵੀ ਪਾਰਟੀ ਪ੍ਰਧਾਨ ਨੂੰ ਵਿਸਥਾਰ ਨਾਲ ਜਾਣੰ ਕਰਗਾਇਆ।
ਮਹੰਤ ਜਸਵੀਰ ਸਿੰਘ ਨੇ ਰਾਹੁਲ ਗਾਂਧੀ ਨੂੰ ਦੱਸਿਆ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਜਿੱਥੇ ਵਿਕਾਸ ਕੰਮਾਂ ਵਿੱਚ ਤੇਜ਼ੀ ਆਈ ਹੈ, ਉੱਥੇ ਹੀ ਲੋਕਾਂ ਵਿੱਚ ਆਪਸੀ ਸਦਭਾਵਨਾ ਵੀ ਵਧੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਅਤੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਵਿੱਢੀ ਜਾ ਰਹੀ ਕਾਰਵਾਈ ਨੂੰ ਜਾਇਜ਼ ਠਹਿਰਾਉਂਦਿਆਂ ਅਤੇ ਮੁੱਖ ਮੰਤਰੀ ਅਤੇ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸ਼ਾ ਕੀਤੀ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…