ਸਿਹਤ ਵਿਭਾਗ ਦੀ ਟੀਮ ਵੱਲੋਂ ਬੇਕਰੀ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਬੇਕਰੀ ਦੀਆਂ ਦੁਕਾਨਾਂ ਦੇ ਪ੍ਰਬੰਧਕਾਂ ਨੂੰ ਸਫ਼ਾਈ ਰੱਖਣ ਦੀਆਂ ਹਦਾਇਤਾਂ, ਖਾਣ ਪੀਣ ਦੀਆਂ ਚੀਜ਼ਾਂ ਦੇ ਸੈਂਪਲ ਲਏ

ਹਦਾਇਤਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਦੁਕਾਨਦਾਰਾਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੂਨ:
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤਮੰਦ ਬਣਾਉਣ ਦੇ ਟੀਚੇ ਨਾਲ ਸ਼ੁਰੂ ਕੀਤੇ ‘ਮਿਸ਼ਨ ਤੰਦਰੁਸਤ ਪੰਜਾਬ’ ਦੇ ਤਹਿਤ ਲੋਕਾਂ ਲਈ ਖਾਣ-ਪੀਣ ਦੀਆਂ ਮਿਆਰੀ ਵਸਤਾਂ ਦੀ ਵਿਕਰੀ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਵੱਲੋਂ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਵੱਖ-ਵੱਖ ਥਾਵਾਂ ’ਤੇ ਸਥਿਤ ਬੇਕਰੀਆਂ ਅਤੇ ਹੋਰ ਖਾਣ-ਪੀਣ ਦੀਆਂ ਦੁਕਾਨਾਂ ’ਤੇ ਅਚਨਚੇਤ ਛਾਪੇ ਮਾਰੇ ਗਏ। ਇਹ ਜਾਣਕਾਰੀ ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਰ.ਐਸ. ਕੰਗ ਨੇ ਦਿੱਤੀ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਿਹਤ ਵਿਭਾਗ ਦੀ ਟੀਮ ਵੱਲੋਂ ਬਲੌਂਗੀ ਸਮੇਤ ਮੁਹਾਲੀ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਸਥਿਤ ਬੇਕਰੀਆਂ ਦੀ ਅਚਨਚੇਤੀ ਚੈਕਿੰਗ ਕੀਤੀ ਗਈ।ਉਨ੍ਹਾਂ ਦੱਸਿਆ ਕਿ ਕਈ ਥਾਵਾਂ ’ਤੇ ਸਫ਼ਾਈ ਦੀ ਕਾਫੀ ਘਾਟ ਸੀ। ਇਸ ਸਬੰਧੀ ਬੇਕਰੀਆਂ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਕੰਧਾਂ ਨੂੰ ਠੀਕ ਢੰਗ ਨਾਲ ਰੰਗ ਕਰਵਾਉਣ ਦੀਆਂ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ। ਜੇਕਰ ਮਾਲਕਾਂ ਵੱਲੋਂ ਸਫ਼ਾਈ ਸਬੰਧੀ ਇਹਨਾਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਸਬੰਧਤ ਬੇਕਰੀ ਮਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਸਿਹਤ ਅਫ਼ਸਰ ਸ੍ਰੀ ਕੰਗ ਨੇ ਦੱਸਿਆ ਕਿ ਬੇਕਰੀਆਂ ਵਾਲਿਆਂ ਨੂੰ ਐਫ.ਐਸ.ਐਸ.ਏ.ਆਈ ਤੋਂ ਲਾਇਸੈਂਸ ਲੈਣ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਥਾਵਾਂ ਤੋਂ ਖਾਣ-ਪੀਣ ਦਾ ਮਿਆਰ ਪਰਖਣ ਲਈ ਪੰਜ ਸੈਂਪਲ ਵੀ ਲਏ ਗਏ ਹਨ। ਅਚਨਚੇਤੀ ਚੈਕਿੰਗ ਕਰਨ ਵਾਲੀ ਸਿਹਤ ਵਿਭਾਗ ਦੀ ਇਸ ਟੀਮ ਵਿੱਚ ਸਿਹਤ ਵਿਭਾਗ ਦੇ ਹੋਰਨਾਂ ਮੁਲਾਜ਼ਮਾਂ ਦੇ ਨਾਲ ਨਾਲ ਫੂਡ ਸੇਫ਼ਟੀ ਅਫ਼ਸਰ ਰਾਖੀ ਵਿਨਾਇਕ ਵੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…