Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ 21 ਜੂਨ ਨੂੰ ਮਨਾਇਆ ਜਾਵੇਗਾ ਰਾਜ ਪੱਧਰੀ ਕੌਮਾਂਤਰੀ ਯੋਗ ਦਿਵਸ ਸਕੂਲ, ਕਾਲਜਾਂ ਦੇ ਵਿਦਿਆਰਥੀਆਂ ਤੇ ਸੀਨੀਅਰ ਸਿਟੀਜਨਾਂ ਦੇ ਨੁਮਾਇੰਦਿਆਂ ਦੀ ਬੁੱਧਵਾਰ ਸ਼ਾਮ ਨੂੰ ਹੋਵੇਗੀ ਰਿਹਰਸਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ: ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਵੱਲੋਂ ਜਾਰੀ ਪ੍ਰੋਟੋਕਾਲ ਅਨੁਸਾਰ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਅਤੇ ਰਾਜ ਪੱਧਰ ’ਤੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਰਾਜ ਸਰਕਾਰ ਨੇ ਸਿਹਤ ਵਿਭਾਗ ਅਤੇ ਸਾਰੇ ਜ਼ਿਲ੍ਹਿਆਂ ਦੇ ਸਮੂਹ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਪੁਲੀਸ ਮੁਖੀਆਂ ਅਤੇ ਸਿਵਲ ਸਰਜਨਾਂ ਨੂੰ ਪੱਤਰ ਜਾਰੀ ਕਰਕੇ ਕੌਮਾਂਤਰੀ ਯੋਗ ਦਿਵਸ ਨੂੰ ਸਫਲ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਇਸ ਵਰ੍ਹੇ ਵੀ ਸਥਾਨਕ ਸੈਕਟਰ-78 ਵਿਚਲੇ ਸਪੋਰਟਸ ਕੰਪਲੈਕਸ ਵਿਖੇ 21 ਜੂਨ ਨੂੰ ਸਵੇਰੇ 7 ਤੋਂ 8 ਵਜੇ ਤੱਕ ਚੌਥਾ ਰਾਜ ਪੱਧਰੀ ਕੌਮਾਂਤਰੀ ਯੋਗ ਦਿਵਸ ਮਨਾਇਆ ਜਾਵੇਗਾ। ਉਧਰ, ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਕੌਮਾਂਤਰੀ ਯੋਗ ਦਿਵਸ ਸਬੰਧੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਮੂਹ ਸਰਕਾਰੀ ਵਿਭਾਗਾਂ, ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਭਲਕੇ 20 ਜੂਨ ਬੁੱਧਵਾਰ ਨੂੰ ਸੈਕਟਰ-78 ਸਥਿਤ ਸਪੋਰਟਸ ਕੰਪਲੈਕਸ ਵਿਖੇ ਬਾਅਦ ਸ਼ਾਮ ਨੂੰ 4 ਵਜੇ ਤੋਂ ਲੈ ਕੇ 6 ਵਜੇ ਤੱਕ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਸਮੇਤ ਸੀਨੀਅਰ ਸਿਟੀਜ਼ਨਾਂ ਦੇ ਨੁਮਾਇੰਦਿਆਂ ਦੀ ਰਿਹਰਸਲ ਕਰਵਾਈ ਜਾਵੇਗੀ। ਜਿਸ ਵਿੱਚ ਵੱਖ ਵੱਖ ਵਿਭਾਂਗਾ ਦੇ ਅਧਿਕਾਰੀਆਂ ਨੂੰ ਵੀ ਸ਼ਾਮਲ ਹੋਣ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਸੰਭਾਲ ਯੋਗਾ ਬੇਹੱਦ ਜ਼ਰੂਰੀ ਹੈ। ਇਸ ਲਈ ਯੋਗ ਦਿਵਸ ਮੌਕੇ ਵੱਧ ਤੋਂ ਵੱਧ ਲੋਕਾਂ ਨੂੰ ਸ਼ਮੂਲੀਅਤ ਕਰਨੀ ਚਾਹੀਦੀ ਹੈ। ਇਸ ਸਬੰਧੀ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੋਰਾਰਜੀ ਦੇਸਾਈ ਨੈਸ਼ਨਲ ਇੰਸਟੀਚਿਊਟ ਆਫ਼ ਯੋਗਾ, ਆਯੂਸ਼ ਮੰਤਰਾਲਾ ਨਵੀ ਦਿੱਲੀ ਦੇ ਸਹਿਯੋਗ ਨਾਲ ਮੈਡੀਕਲ ਅਫ਼ਸਰਾਂ/ਡਿਸਪੈਂਸਰਾਂ ਨੂੰ ਟਰੇਨਿੰਗ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟਰੇਨਰਾਂ ਵੱਲੋਂ ਸੂਬੇ ਦੇ ਵੱਖ-ਵੱਖ ਅਦਾਰਿਆਂ ਜਿਵੇਂ ਕਿ ਪੁਲੀਸ ਵਿਭਾਗ, ਸਿੱਖਿਆ ਵਿਭਾਗ, ਜੇਲ੍ਹਾਂ, ਪੰਜਾਬ ਆਰਮਡ ਪੁਲੀਸ ਅਤੇ ਗ਼ੈਰ ਸਰਕਾਰੀ ਸੰਸਥਾਵਾਂ ਵਿੱਚ ਲਗਭਗ ਦੋ ਮਹੀਨਿਆਂ ਤੋਂ ਟਰੇਨਿੰਗ ਵਰਕਸ਼ਾਪ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ ਤਾਂ ਜੋ ਇਸ ਕੌਮਾਂਤਰੀ ਯੋਗ ਦਿਵਸ ਦੇ ਅਸਲ ਮੰਤਵ ਦਾ ਟੀਚਾ ਪੂਰਾ ਕੀਤਾ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ