ਮੁਹਾਲੀ ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ਵਾਲੀਆਂ 6 ਫੈਕਟਰੀਆਂ ਸੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ:
ਮੁਹਾਲੀ ਨਗਰ ਨਿਗਮ ਵੱਲੋਂ ਅੱਜ ਸ਼ਹਿਰ ਵਿੱਚ ਵੱਖ ਵੱਖ ਥਾਵਾਂ ’ਤੇ 6 ਫੈਕਟਰੀਆਂ ਨੂੰ ਸੀਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਮੁਹਾਲੀ ਦੀਆਂ ਛੇ ਸਨਅਤੀ ਇਕਾਈਆਂ ਸਮੇਤ ਕਈ ਸੋਅਰੂਮਾਂ ਨੂੰ ਸੀਲ ਕੀਤਾ ਹੈ। ਅੱਜ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਮੁਹਾਲੀ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦੇ ਇੰਸਪੈਕਟਰ ਅਵਤਾਰ ਸਿੰਘ ਕਲਸੀਆ ਨੇ ਦੱਸਿਆ ਕਿ ਕਮਿਸ਼ਨਰ ਦੇ ਹੁਕਮਾਂ ’ਤੇ ਸੁਪਰਡੈਂਟ ਭੀਮ ਸੈਨ ਦੀ ਨਿਗਰਾਨੀ ਹੇਠ ਮੁਹਾਲੀ ਦੇ ਵੱਖ ਵੱਖ ਸਨਅਤੀ ਖੇਤਰਾਂ ਦੀਆਂ 6 ਫੈਕਟਰੀਆਂ ਨੂੰ ਸੀਲ ਕਰਨ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ।
ਸ੍ਰੀ ਅਵਤਾਰ ਸਿੰਘ ਕਲਸੀਆ ਨੇ ਦੱਸਿਆ ਕਿ ਉਦਯੋਗਿਕ ਖੇਤਰ ਫੇਜ਼-9 ਦੀ ਫੈਕਟਰੀ ਨੰਬਰ-176, 351, 551, 654, ਉਦਯੋਗਿਕ ਫੇਜ਼-3 ਵਿੱਚ ਫੈਕਟਰੀ ਨੰਬਰ ਸੀ-49 ਅਤੇ ਉਦਯੋਗਿਕ ਖੇਤਰ ਫੇਜ਼-1 ਦੀ ਫੈਕਟਰੀ ਨੰਬਰ ਸੀ-20 ਨੂੰ ਪ੍ਰਾਪਰਟੀ ਟੈਕਸ ਨਾ ਭਰਨ ਕਰਕੇ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਨਅਤੀ ਇਕਾਈਆਂ ਵੱਲ ਤਕਰੀਰਬਨ 7-8 ਲੱਖ ਰੁਪਏ ਪ੍ਰਾਪਰਟੀ ਟੈਕਸ ਦਾ ਬਕਾਇਆ ਖੜਾ ਹੈ। ਫੈਕਟਰੀਆਂ ਦੇ ਮਾਲਕਾਂ ਨੂੰ ਕਈ ਵਾਰ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸਖ਼ਤ ਤਾੜਨਾ ਵੀ ਕੀਤੀ ਗਈ ਹੈ ਲੇਕਿਨ ਉਨ੍ਹਾਂ ਵੱਲੋਂ ਹੁਣ ਤੱਕ ਪ੍ਰਾਪਰਟੀ ਟੈਕਸ ਨਾ ਭਰੇ ਜਾਣ ਕਰਕੇ ਅੱਜ ਉਕਤ ਫੈਕਟਰੀਆਂ ਨੂੰ ਸੀਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਕਾਰਵਾਈ ਜਾਰੀ ਰਹੇਗੀ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…