ਜ਼ਮਾਨਤ ’ਤੇ ਰਿਹਾਅ ਹੋਏ ਬੇਰੁਜ਼ਗਾਰ ਅਧਿਆਪਕਾਂ ਨੇ ਮੁਹਾਲੀ ਪੁਲੀਸ ’ਤੇ ਧੱਕੇਸ਼ਾਹੀ ਕਰਨ ਦੇ ਦੋਸ਼

ਬੇਰੁਜ਼ਗਾਰ ਅਧਿਆਪਕ ’ਤੇ ਦਰਜ ਝੂਠ ਕੇਸ ਰੱਦ ਕਰਨ ਦੀ ਮੰਗ, ਸਰਕਾਰ ਨੂੰ ਹੋਰ ਵੀ ਤਿੱਖਾ ਸੰਘਰਸ਼ ਸ਼ੁਰੂ ਕਰਨ ਦੀ ਧਮਕੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ:
ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਜ਼ਮਾਨਤ ’ਤੇ ਰਿਹਾਅ ਹੋਣ ਤੋਂ ਬਾਅਦ ਅੱਜ ਮੁਹਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਮੁਹਾਲੀ ਪੁਲੀਸ ’ਤੇ ਉਨ੍ਹਾਂ ਦੇ ਸੰਘਰਸ਼ ਨੂੰ ਤਾਰਪੀਂਡੋ ਕਰਨ ਅਤੇ ਧੱਕੇਸ਼ਾਹੀ ਕਰਨ ਅਤੇ ਮਹਿਲਾ ਅਧਿਆਪਕਾਂ ਨਾਲ ਕਥਿਤ ਤੌਰ ’ਤੇ ਦੁਰਵਿਵਹਾਰ ਕਰਨ ਦੇ ਗੰਭੀਰ ਦੋਸ਼ ਲਗਾਏ ਹਨ।
ਇਸ ਮੌਕੇ ਗੱਲਬਾਤ ਕਰਦਿਆ ਯੂਨੀਅਨ ਦੇ ਪ੍ਰਧਾਨ ਦੀਪਕ ਕੰਬੋਜ, ਅਮਨਦੀਪ ਸਿੰਘ, ਨਿਰਮਲ ਸਿੰਘ, ਰਾਜੇਸ਼ ਵਰਮਾ, ਸਨਦੀਪ ਸਾਂਮਾ, ਪੂਜਾ ਰਾਣੀ, ਸੁਨੀਤਾ, ਰੇਖਾ ਅਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੇ ਸੋਹਾਣਾ ਦੀ ਟੈਂਕੀ ਉੱਤੇ ਚੜ੍ਹ ਕਿ ਸਾਂਤਮਈ ਸੰਘਰਸ਼ ਦਾ ਪ੍ਰੋਗਰਾਮ ਉਲੀਕਿਆ ਸੀ ਪਰ ਪੁਲੀਸ ਕਰਮਚਾਰੀਆਂ ਨੇ ਉਨ੍ਹਾਂ ਨੂੰ ਘੇਰ ਕੇ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ। ਬੇਰੁਜ਼ਗਾਰ ਅਧਿਆਪਕਾਂ ਨੂੰ ਧੱਕੇ ਨਾਲ ਬੱਸਾਂ ਵਿੱਚ ਸੁੱਟ ਲਿਆ। ਮਹਿਲਾ ਅਧਿਆਪਕਾਂ ਨੂੰ ਬੱਸ ਵਿੱਚ ਚੜ੍ਹਨ ਵੇਲੇ ਪੁਲੀਸ ਨੇ ਦੁਰਵਿਹਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਹਿਲਾ ਅਧਿਆਪਕਾਂ ਨੂੰ ਪੁਲੀਸ ਹਿਰਾਸਤ ਵਿੱਚ ਲੈਣ ਦਾ ਤਰੀਕਾ ਬੜਾ ਗਲਤ ਸੀ। ਉਨ੍ਹਾਂ ਕਿਹਾ ਕਿ ਸਾਡਾ ਸਿਰਫ਼ ਇਹ ਦੋਸ਼ ਹੈ ਕਿ ਉਹ ਟੈੱਟ ਪਾਸ ਅਤੇ ਹੋਰ ਡਿਗਰੀਆਂ ਕਰਨ ਦੇ ਬਾਵਜੂਦ ਬੇਰੁਜ਼ਗਾਰ ਘੁੰਮ ਰਹੇ ਹਨ ਜਦਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਕਈ ਸਰਕਾਰੀ ਸਕੂਲਾਂ ਵਿੱਚ 12ਵੀਂ ਪਾਸ ਅਧਿਆਪਕਾਂ ਸਹਾਰੇ ਕੰਮ ਚਲਾਇਆ ਜਾ ਰਿਹਾ ਹੈ।
ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੋਂ ਉਨ੍ਹਾਂ ਨੂੰ ਜਲਦ ਰੁਜ਼ਗਾਰ ਦੇਣ ਦੀ ਮੰਗ ਕੀਤੀ ਗਈ। ਇਸ ਤੋਂ ਆਗੂਆਂ ਨੇ ਮੁਹਾਲੀ ਪੁਲੀਸ ਪ੍ਰਸ਼ਾਸਨ ਤੋਂ ਬੇਰੁਜ਼ਗਾਰ ਅਧਿਆਪਕਾਂ ਦੇ ਖ਼ਿਲਾਫ਼ ਦਰਜ ਝੂਠਾ ਕੇਸ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੇਕਰ ਉਨ੍ਹਾਂ ਨੂੰ ਜਲਦੀ ਰੁਜ਼ਗਾਰ ਨਾ ਦਿੱਤਾ ਗਿਆ ਅਤੇ ਮੁਹਾਲੀ ਪੁਲੀਸ ਨੇ ਪਾਇਆ ਝੂਠਾ ਕੇਸ ਰੱਦ ਨਹੀਂ ਕੀਤਾ ਗਿਆ ਤਾ ਉਹ ਚੁੱਪ ਕਰਕੇ ਨਹੀਂ ਬੈਠਣਗੇ ਬਲਕਿ ਆਪਣੇ ਹੱਕਾਂ ਲਈ ਸੰਘਰਸ਼ ਤੇਜ ਕਰਨ ਲਈ ਮਜਬੂਰ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…