Share on Facebook Share on Twitter Share on Google+ Share on Pinterest Share on Linkedin ਸੈਕਟਰ-70 ਦੇ ਪਾਰਕਾਂ ਤੇ ਸੜਕਾਂ ਕਿਨਾਰੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੁਲਾਈ: ਸੁਪਰ ਐਸੋਸੀਏਸ਼ਨ ਫਾਰ ਰੈਜ਼ੀਡੈਂਟਸ ਵੱਲੋਂ ਮੁਹਾਲੀ ਨੂੰ ਹਰਿਆ ਭਰਿਆ ਬਣਾਉਣ ਲਈ ਅਕਾਲੀ ਦਲ ਦੇ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਵਿੱਚ ਇੱਥੋਂ ਦੇ ਸੈਕਟਰ-70 ਅਧੀਨ ਆਉਂਦੇ ਰਿਹਾਇਸ਼ੀ ਪਾਰਕਾਂ ਅਤੇ ਸਮੁੱਚੇ ਇਲਾਕੇ ਦੀਆਂ ਸੜਕਾਂ ਕਿਨਾਰੇ ਫਲਦਾਰ, ਫੁੱਲਦਾਰ ਅਤੇ ਛਾਂਦਾਰ ਰੁੱਖ ਲਗਾਉਣ ਦੀ ਮੁਹਿੰਮ ਕੀਤੀ ਗਈ ਹੈ। ਸ੍ਰੀ ਪਟਵਾਰੀ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਜਿਸ ਤਰੀਕੇ ਨਾਲ ਰੁੱਖਾਂ ਨੂੰ ਕੱਟਿਆ ਜਾ ਰਿਹਾ ਹੈ, ਉਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਵੇਗਾ। ਜਿਸ ਦਾ ਸਿੱਧਾ ਅਸਰ ਮਨੁੱਖੀ ਸਿਹਤ ਨੂੰ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਰੁੱਖ ਹਨ ਤਾਂ ਬਾਰਸ਼ ਹੈ ਅਤੇ ਪਾਣੀ ਹੈ। ਉਨ੍ਹਾਂ ਕਿਹਾ ਕਿ ਯੁਵਾ ਪੀੜ੍ਹੀ ਨੂੰ ਵਾਤਾਵਰਨ ਵਿੱਚ ਆ ਰਹੀਆਂ ਤਬਦੀਲੀਆਂ ਦੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਅੱਜ ਪਹਿਲੇ ਪੜਾਅ ਦੀ ਸ਼ੁਰੂਆਤ ਮੌਕੇ ਪਹਿਲਾ ਬੂਟਾ ਸੈਕਟਰ ਦੀਆਂ ਉੱਦਮੀ ਬੀਬੀਆਂ ਸੋਭਾ ਗੌਰੀਆ, ਗੁਰਪ੍ਰੀਤ ਕੌਰ ਭੁੱਲਰ, ਨਰਿੰਦਰ ਕੌਰ ਤੇ ਜਸਪਿੰਦਰ ਕੌਰ ਨੇ ਲਾਇਆ ਜਦੋਂ ਕਿ ਦੂਜਾ ਪਿੱਪਲ ਦਾ ਬੂਟਾ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਖ਼ੁਦ ਲਗਾਇਆ। ਇਸ ਤੋਂ ਇਲਾਵਾ ਐਸੋਸੀਏਸ਼ਨ ਦੇ ਪ੍ਰਧਾਨ ਆਰ.ਪੀ. ਕੰਬੋਜ, ਜਨਰਲ ਸਕੱਤਰ ਆਰ.ਕੇ. ਗੁਪਤਾ, ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਗਿੱਲ, ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਡਡਵਾਲ, ਦਰਸ਼ਨ ਸਿੰਘ ਮਹਿੰਮੀ ਸਾਬਕਾ ਡੀਆਈਜੀ ਅਤੇ ਮੁਲਾਜ਼ਮ ਆਗੂ ਅਮਰ ਸਿੰਘ ਧਾਲੀਵਾਲ ਨੇ ਵੀ ਪੌਦੇ ਲਗਾਏ। ਇਸ ਮੌਕੇ ਸਾਬਕਾ ਐਸਈ ਲਖਵਿੰਦਰ ਸਿੰਘ , ਬਿਰਨਜੀਤ ਸਿੰਘ, ਸਾਬਕਾ ਐਕਸੀਅਨ ਬਲਜੀਤ ਸਿੰਘ, ਸਾਬਕਾ ਬੈਂਕ ਮੈਨੇਜਰ ਦਲੀਪ ਸਿੰਘ, ਮੈਨੇਜਰ ਵੀਰ ਸਿੰਘ ਠਾਕੁਰ, ਨੀਟੂ ਰਾਜਪੂਤ, ਡਾ. ਓਮ ਪ੍ਰਕਾਸ਼, ਗੁਰਜਿੰਦਰ ਸਿੰਘ ਵੀ ਹਾਜ਼ਰ ਸਨ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਭਵਿੱਖ ਵਿੱਚ ਇਨ੍ਹਾਂ ਫੁੱਲ ਬੂਟਿਆਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕਰਨ ਦਾ ਅਹਿਦ ਵੀ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ