nabaz-e-punjab.com

ਪਿੰਡ ਰਾਏਪੁਰ ਕਲਾਂ ਵਿੱਚ ਕੈਬਨਿਟ ਮੰਤਰੀ ਬਲਬੀਰ ਸਿੱਧੂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੁਲਾਈ:
ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਿਧਾਨ ਸਭਾ ਚੋਣਾਂ ਮੌਕੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹਲਕਾ ਮੁਹਾਲੀ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਲਈ ਪੰਜਾਬ ਸਰਕਾਰ ਨੇ ਲਗਭੱਗ ਪੰਜ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਸੜਕਾਂ ਪਿਛਲੀ ਅਕਾਲੀ ਸਰਕਾਰ ਦੁਆਰਾ ਦਸ ਸਾਲ ਅਣਗੌਲੇ ਜਾਣ ਕਾਰਨ ਬੁਰੀ ਤਰ੍ਹਾਂ ਟੁੱਟ ਚੁੱਕੀਆਂ ਸਨ ਅਤੇ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਸੀ।
ਇਸ ਸਬੰਧੀ ਐਲਾਨ ਅੱਜ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਰਾਏਪੁਰ ਕਲਾਂ ਵਿਖੇ ਆਯੋਜਿਤ ਸਨਮਾਨ ਸਮਾਗਮ ਦੌਰਾਨ ਕੀਤਾ। ਪਿੰਡ ਰਾਏਪੁਰ ਕਲਾਂ ਦੇ ਗੁਰਦੁਆਰਾ ਨਾਨਕਸਰ ਠਾਠ ਵਿੱਚ ਸ੍ਰੀ ਸਿੱਧੂ ਦੇ ਕੈਬਨਿਟ ਮੰਤਰੀ ਬਣਨ ਦੀ ਖੁਸ਼ੀ ਵਿੱਚ ਸੀਨੀਅਰ ਕਾਂਗਰਸੀ ਆਗੂ ਹਰਭਜਨ ਸਿੰਘ ਦੀ ਅਗਵਾਈ ਵਿੱਚ ਧਾਰਮਿਕ ਸਮਾਗਮ ਕੀਤਾ ਗਿਆ। ਜਿਸ ਦੌਰਾਨ ਕੈਬਨਿਟ ਮੰਤਰੀ ਸਿੱਧੂ ਨੇ ਵਿਸੇਸ਼ ਤੌਰ ਤੇ ਆਪਣੀ ਹਾਜਰੀ ਲਗਾਈ ਅਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਅੱਗੇ ਨਤਮਸਤਕ ਹੋ ਕੇ ਅਕਾਲ ਪੁਰਖ ਪ੍ਰਮਾਤਮਾਂ ਤੋ ਆਸ਼ੀਰਵਾਦ ਲਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਹਲਕਾ ਮੁਹਾਲੀ ਨੂੰ ਇੱਕ ਮਾਡਲ ਹਲਕੇ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ ਹਲਕੇ ਦੇ ਸਰਵਪੱਖੀ ਵਿਕਾਸ ਲਈ ਫੰਡਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ ਉਨ੍ਹਾਂ ਨੇ ਲਿੰਕ ਸੜਕਾਂ ਦੀ ਹਾਲਤ ਵਿੱਚ ਸੁਧਾਰ ਲਿਆਉਣ ਦਾ ਲੋਕਾਂ ਨਾਲ ਵਾਅਦਾ ਕੀਤਾ ਸੀ ਅਤੇ ਹੁਣ ਇੱਕ ਦੋ ਦਿਨਾਂ ਵਿੱਚ ਹੀ ਹਲਕੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਆਵਜਾਈ ਵਿੱਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੇ ਸਾਰੀ ਉਮਰ ਕਰਜਦਾਰ ਰਹਿਣਗੇ ਜਿਨ੍ਹਾਂ ਦੇ ਪਿਆਰ ਤੇ ਸਤਿਕਾਰ ਸਦਕਾ ਹੀ ਅੱਜ ਉਹ ਕੈਬਨਿਟ ਮੰਤਰੀ ਦੀ ਕੁਰਸੀ ਤੱਕ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਨਾਲ ਕੀਤਾ ਗਿਆ ਹਰ ਇੱਕ ਵਾਅਦਾ ਉਹ ਹਰ ਹੀਲੇ ਪੂਰਾ ਕਰਕੇ ਦਿਖਾਉਣਗੇ।
ਇਸ ਮੌਕੇ ਉਨ੍ਹਾਂ ਸੜਕਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਭਬਾਤ-ਆਲੀਪੁਰ-ਨਡਿਆਲੀ-ਦਿਆਲਪੁਰਾ, ਪਿੰਡ ਕੰਡਾਲਾ-ਨਡਿਆਲੀ-ਝਿਊਰਹੇੜੀ, ਝਿਊਰਹੇੜੀ-ਨਡਿਆਲੀ, ਕੁਰੜੀ-ਸ਼ੇਖਨਮਾਜਰਾ ਤੋਂ ਮੇਨ ਜ਼ੀਰਕਪੁਰ ਬਨੂੜ ਰੋਡ, ਛੱਤ-ਬਾਕਰਪੁਰ, ਸੋਹਾਣਾਂ-ਮੌਲੀ ਤੋਂ ਰਾਏਪੁਰ-ਦੁਰਾਲੀ, ਮਲੋਆ-ਝਾਮਪੁਰ ਤੋਂ ਤੀੜਾ, ਮਨੌਲੀ-ਸਿਆਊ-ਪ੍ਰੇਮਗੜ੍ਹ, ਸੋਹਾਣਾਂ-ਸੰਭਾਲਕੀ-ਸੁੱਖਗੜ੍ਹ-ਨਾਨੂ ਮਾਜਰਾ-ਸਨੇਟਾ, ਮਾਣਕਪੁਰ ਕੱਲਰ-ਤੰਗੋਰੀ ਰੋਡ ਤੋਂ ਖਰੜ ਬਨੂੜ ਮੇਨ ਰੋਡ, ਗੋਬਿੰਦਗੜ੍ਹ-ਢੇਲਪੁਰ, ਚੂਹੜ ਮਾਜਰਾ ਤੋਂ ਸੈਦਪੁਰ ਆਦਿ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਇੱਕ ਦੋ ਦਿਨਾਂ ਵਿੱਚ ਸ਼ੁਰੂ ਹੋ ਜਾਵੇਗਾ ਤੇ ਬਾਕੀ ਰਹਿੰਦੀਆਂ ਲਿੰਕ ਸੜਕਾਂ ਦੀ ਮੁਰੰਮਤ ਵੀ ਜਲਦ ਹੀ ਕਰਵਾਈ ਜਾਵੇਗੀ।
ਇਸ ਮੌਕੇ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਭਜਨ ਸਿੰਘ ਰਾਏਪੁਰ ਕਲਾਂ, ਠੇਕੇਦਾਰ ਮੋਹਣ ਸਿੰਘ ਬਠਲਾਣਾਂ, ਗਿਆਨੀ ਗੁਰਮੇਲ ਸਿੰਘ ਮਨੌਲੀ, ਜੀ.ਐਸ. ਰਿਆੜ, ਮਨਜੀਤ ਸਿੰਘ ਸਾਬਕਾ ਸਰਪੰਚ ਤੰਗੋਰੀ, ਭਗਤ ਸਿੰਘ ਨਾਮਧਾਰੀ, ਤੇਜਿੰਦਰ ਸਿੰਘ ਪੂਨੀਆ, ਹਰਚਰਨ ਸਿੰਘ ਗਿੱਲ ਲਾਂਡਰਾ, ਗੁਰਚਰਨ ਸਿੰਘ ਭਮਰਾ, ਚੌਧਰੀ ਹਰਨੇਕ ਸਿੰਘ ਨੇਕੀ ਸਨੇਟਾ, ਸੋਮਨਾਥ ਸਾਬਕਾ ਸਰਪੰਚ ਗੁਡਾਣਾਂ, ਬਲਬੀਰ ਸਿੰਘ ਗੋਬਿੰਦਗੜ੍ਹ, ਜਸਵਿੰਦਰ ਸਿੰਘ ਗਿੱਦੜਪੁਰ, ਜਸਮੇਰ ਗਿਰ ਸ਼ਾਮਪੁਰ, ਹਰਭਜਨ ਸਿੰਘ ਤਾਰਾ, ਇੰਦਰਜੀਤ ਸਿੰਘ ਸਰਪੰਚ ਸ਼ਾਮਪੁਰ, ਸਰਪੰਚ ਰਕੇਸ਼ ਕੁਮਾਰ ਮਿੰਟੂ, ਗੁਰਚਰਨ ਸਿੰਘ, ਜਰਨੈਲ ਸਿੰਘ, ਪਾਲ ਸਿੰਘ, ਅਜਮੇਰ ਸਿੰਘ, ਆਤਮਾ ਸਿੰਘ, ਜਸਬੀਰ ਸਿੰਘ, ਇੰਦਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਅਤੇ ਇਲਾਕਾ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਵੱਲੋਂ ਗਿੱਦੜਬਾਹਾ ਚੋਣ ਮੌਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਵੈਟਰਨਰੀ ਡਾਕਟਰਾਂ ਵੱਲੋਂ ਗਿੱਦੜਬਾਹਾ ਚੋਣ ਮੌਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਪੇ-ਪੈਰਿਟੀ ਦੇ ਮੁੱਦੇ ’ਤੇ ਕੀ…