Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਨਸ਼ੇ ਦੇ ਵਪਾਰ ਦੀ ਅਦਾਲਤੀ ਜਾਂਚ ਕਰਵਾਈ ਜਾਵੇ: ਧਾਲੀਵਾਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੁਲਾਈ: ਦੇਸ਼ ਦੇ ਵਕੀਲਾਂ ਦੀਆਂ ਦੋ ਪ੍ਰਮੁੱਖ ਜੱਥੇਬੰਦੀਆਂ ਆਲ ਇੰਡੀਆ ਲਾਇਰਜ਼ ਯੂਨੀਅਨ ਅਤੇ ਇੰਡੀਅਨ ਐਸੋਸੀਏਸ਼ਨ ਆਫ਼ ਲਾਇਰਜ਼ ਦੇ ਪੰਜਾਬ ਦੇ ਅਹੁਦੇਦਾਰਾਂ ਦੀ ਇੱਕ ਮੀਟਿੰਗ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬੇ ਦੇ ਲੋਕਾਂ ਵੱਲੋਂ ਪੰਜਾਬ ਵਿੱਚ ਨਸ਼ਾ (ਚਿੱਟਾ) ਵਿਰੋਧੀ ਹਫਤਾ ਮਨਾਉਣ ਲਈ ਜੋ ‘ਮਰੋ ਜਾਂ ਵਿਰੋਧ ਕਰੋ’ ਦੇ ਨਾਹਰੇ ਹੇਠ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਉਸਦਾ ਵਕੀਲ ਭਾਈਚਾਰੇ ਵੱਲੋਂ ਸਮਰਥਨ ਕੀਤਾ ਗਿਆ ਅਤੇ ਵਕੀਲਾਂ ਵੱਲੋੱ ਕਾਲੇ ਵਿੱਚ ਬਿੱਲੇ ਲਗਾ ਕੇ ਇਸ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਤ ਪ੍ਰਾਧਨ ਸ੍ਰੀ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਵਕੀਲ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਪਿਛਲੇ 15 ਸਾਲਾਂ ਤੋਂ ਨਸ਼ੇ ਦਾ ਜੋ ਧੰਦਾ ਚੱਲ ਰਿਹਾ ਹੈ ਉਸਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਪੜਤਾਲ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਕਿ ਇਸ ਮਾਮਲੇ ਦੀ ਅਸਲੀਅਤ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਫੈਲਾਉਣ ਅਤੇ ਨੌਜਵਾਨਾਂ ਨੂੰ ਨਸ਼ੇ ਵੰਡਣ ਪਿੱਛੇ ਕੇੱਦਰ ਸਰਕਾਰ ਜਾਂ ਵਿਦੇਸ਼ੀ ਤਾਕਤਾਂ ਦੀ ਮਿਲੀਭੁਗਤ ਹੈ ਕਿਉੱਕਿ ਕੁਝ ਤਾਕਤਾਂ ਪੰਜਾਬੀਆਂ ਨੂੰ ਖਤਮ ਕਰਨ ਲਈ ਸ਼ਾਜਿਸ਼ਾਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪਾਕਿਸਤਾਨ ਨਾਲ ਹੋਰ ਸੂਬਿਆਂ ਦੀਆਂ ਹੱਦਾਂ ਵੀ ਲੱਗ ਰਹੀਆਂ ਹਨ ਪਰ ਨਸ਼ਾ ਪੰਜਾਬ ਵਿੱਚ ਹੀ ਕਿਉੱ ਸਪਲਾਈ ਹੋ ਰਿਹਾ ਹੈ ਇਹ ਕਿ ਉਚ ਪੱਧਰੀ ਜਾਂਚ ਦਾ ਪਿਆ ਹੈ। ਸ੍ਰੀ ਧਾਲੀਵਾਲ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਵਿੱਚ ਡੋਬਣ ਲਈ ਕੁਝ ਸਿਆਸੀ ਪਾਰਟੀ ਦੇ ਆਗੂਆਂ, ਪੁਲੀਸ ਅਧਿਕਾਰੀਆਂ ਤੇ ਮੁਲਾਜਮਾਂ ਅਤੇ ਕੁਝ ਪ੍ਰਸ਼ਾਸ਼ਨਿਕ ਅਧਿਕਾਰੀਆਂ ਦਾ ਸਿੱਧੇ ਤੌਰ ਤੇ ਹੱਥ ਹੈ ਜਿਸ ਬਾਰੇ ਨਿਆਇਕ ਜਾਂਚ ਤੋੱ ਬਿਨਾਂ ਪੰਜਾਬ ਦੇ ਲੋਕਾਂ ਨੂੰ ਇਨਸਾਫ ਨਹੀਂ ਮਿਲ ਸਕਦਾ। ਦੋਨੋਂ ਜਥੇਬੰਦੀਆਂ ਵੱਲੋਂ ਫੈਸਲਾ ਕੀਤਾ ਗਿਆ ਕਿ ਉਹ ਇਸ ਮਾਮਲੇ ਦੀ ਨਿਆਇਕ ਜਾਂਚ ਲਈ ਮੁਖ ਮੰਤਰੀ ਨੂੰ ਮੈਮੋਰੰਡਮ ਦੇਣਗੇ ਤੇ ਉਨ੍ਹਾਂ ਇਸ ਸੰਬੰਧੀ ਸਾਰੀਆਂ ਸਿਆਸੀ ਪਾਰਟੀਆਂ, ਸਮਾਜਿਕ ਜੱਥੇਬੰਦੀਆਂ ਮੁਲਾਜਮ ਜੱਥੇਬੰਦੀਆਂ ਅਤੇ ਬੁੱਧੀਜੀਵੀ ਵਰਗ ਤੋਂ ਇਲਾਵਾ ਹਰ ਇਕ ਪੰਜਾਬੀ ਨੂੰ ਇਸ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਮੀਟਿੰਗ ਵਿੱਚ ਤਾਰਾ ਸਿੰਘ ਚਾਹਲ, ਹਰਚੰਦ ਸਿੰਘ ਬਾਠ, ਜਸਪਾਲ ਸਿੰਘ ਦੱਪਰ, ਅਮਰਜੀਤ ਸਿੰਘ ਲੌਂਗੀਆ, ਲਲਿਤ ਸੂਦ, ਜਸਵੀਰ ਸਿੰਘ ਚੌਹਾਨ ਅਤੇ ਨਟਰਾਜਨ ਕੌਸ਼ਲ ਵੀ ਹਾਜਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ