nabaz-e-punjab.com

ਭਾਜਪਾ ਆਗੂਆਂ ਤੇ ਵਰਕਰਾਂ ਨੇ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੁਲਾਈ:
ਸਥਾਨਕ ਫੇਜ਼-7 ਦੇ ਟਰੈਫ਼ਿਕ ਲਾਈਟ ਚੌਂਕ ਵਿੱਚ ਭਾਜਪਾ ਵਲੋੱ ਜਿਲ੍ਹਾ ਪ੍ਰਧਾਨ ਸ਼ੁਸ਼ੀਲ ਰਾਣਾ ਦੀ ਅਗਵਾਈ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਗੁਟਕਾ ਸਾਹਿਬ ਦੀ ਕਸਮ ਖਾ ਕੇ ਇੱਕ ਵਾਅਦਾ ਕੀਤਾ ਸੀ ਕਿ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਾਂਗਾ, ਪਰ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ਦੇ ਡੇਢ ਸਾਲ ਬੀਤ ਜਾਣ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਪੰਜਾਬ ’ਚੋਂ ਨਸ਼ੇ ਨੂੰ ਖਤਮ ਤਾਂ ਕੀ ਕਰਨਾ ਸੀ ਉਲਟਾ ਨਸ਼ੇ ਦੀ ਵਰਤੋਂ ਬਹੁਤ ਜਿਆਦਾ ਵੱਧ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਨੌਜਵਾਨ ਆਏ ਦਿਨ ਨਸ਼ੇ ਕਾਰਨ ਮਰ ਰਹੇ ਹਨ, ਜਿਸ ਦੀ ਪੂਰੀ ਜ਼ਿੰਮੇਵਾਰੀ ਕਾਂਗਰਸ ਸਰਕਾਰ ਦੀ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਅਕਾਲੀ ਦਲ ਉਪਰ ਨਸ਼ੇ ਦੇ ਸੌਦਾਗਰਾਂ ਨਾਲ ਰਲੇ ਹੋਣ ਦੇ ਦੋਸ਼ ਲਗਾਏ ਜਾਂਦੇ ਸਨ ਪਰ ਹੁਣ ਨਸ਼ੇ ਦੀ ਹਾਲਤ ਇਹ ਹੈ ਕਿ ਪਿੰਡਾਂ ਦੇ ਪਿੰਡ ਨਸ਼ੇ ਕਾਰਨ ਬਰਬਾਦ ਹੋ ਰਹੇ ਹਨ। ਹੁਣ ਅਸੀਂ ਕਾਂਗਰਸ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਅਮਰਿੰਦਰ ਸਿੰਘ ਨੂੰ ਆਪਣੀ ਨਾਕਾਮਯਾਬੀ ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਇਸ ਮੌਕੇ ਭਾਜਪਾ ਕੌਂਸਲਰ ਅਰੁਣ ਸ਼ਰਮਾ, ਬੌਬੀ ਕੰਬੋਜ, ਸੈਹਬੀ ਆਨੰਦ, ਅਸ਼ੋਕ ਝਾਅ, ਭਾਜਪਾ ਦੇ ਮੰਡਲ-1 ਦੇ ਪ੍ਰਧਾਨ ਸੋਹਣ ਸਿੰਘ, ਮੰਡਲ-2 ਦੇ ਪ੍ਰਧਾਨ ਦਿਨੇਸ਼ ਕੁਮਾਰ, ਮੰਡਲ-3 ਦੇ ਪ੍ਰਧਾਨ ਪਵਨ ਮਨੋਚਾ, ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰ ਰਾਣਾ, ਜਨਰਲ ਸਕੱਤਰ ਆਸ਼ੂ ਖੰਨਾ ਤੇ ਰਾਜੀਵ ਕੁਮਾਰ, ਮੰਡਲ ਪ੍ਰਧਾਨ ਖਰੜ ਅਮਿਤ ਸ਼ਰਮਾ, ਮੰਡਲ ਪ੍ਰਧਾਨ ਨਵਾਂ ਗਰਾਓਂ ਭੁਪਿੰਦਰ ਸਿੰਘ, ਨਗਰ ਕੌਂਸਲ ਲਾਲੜੂ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਰਾਠੋੜ, ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਮੁਹਾਲੀ ਗੁਰਮੀਤ ਸਿੰਘ ਚੌਹਾਨ, ਯੁਵਾ ਮੋਰਚਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਨਿਰਮਲ ਸਿੰਘ ਨਿੰਮਾ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…