nabaz-e-punjab.com

ਮੋਬਾਈਲ ਵੈਨ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ’ਤੇ ਜਾਗਰੂਕ ਕਰਨ ਲਈ ਬੇਹੱਦ ਸਹਾਈ ਹੋਵੇਗੀ: ਸੈਸ਼ਨ ਜੱਜ

ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਤੇ ਲੋਕ ਅਦਾਲਤਾਂ ਬਾਰੇ ਵੀ ਕੀਤਾ ਜਾਵੇਗਾ ਜਾਗਰੂਕ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਜਾਵੇਗਾ ਪ੍ਰੇਰਿਤ

ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਅਰਚਰਨਾ ਪੁਰੀ ਨੇ ਜਾਗਰੂਕਤਾ ਮੋਬਾਈਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੁਲਾਈ:
ਜਾਗਰੂਕਤਾ ਮੋਬਾਈਲ ਵੈਨ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਜਾਗਰੂਕ ਕਰਨ ਲਈ ਬੇਹੱਦ ਸਹਾਈ ਹੋਵੇਗੀ ਅਤੇ ਇਸ ਵੈਨ ਰਾਹੀਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਅਰਚਨਾ ਪੁਰੀ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਤੋਂ ਜਸਟਿਸ ਟੀਪੀਐਸ ਮਾਨ ਕਾਰਜਕਾਰੀ ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੋਬਾਇਲ ਵੈਨ ਨੂੰ ਹਰੀ ਝੰਡੀ ਦਿਖਾਕੇ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
ਸ੍ਰੀਮਤੀ ਅਰਚਨਾ ਪੁਰੀ ਨੇ ਦੱਸਿਆ ਕਿ 15 ਦਿਨਾਂ ਲਈ ਇਸ ਵੈਨ ਦਾ ਵਿਸ਼ੇਸ ਸ਼ਡਿਉਲ ਬਣਾਇਆ ਗਿਆ ਹੈ ਅਤੇ ਇਹ ਵੈਨ ਖਾਸ ਕਰਕੇ ਜਿਲ੍ਹੇ ਦੇ ਦੂਰ ਦਰਾਡੇ ਪਛੜੇ ਹੋਏ ਪਿੰਡਾਂ ਤੱਕ ਪਹੁੰਚੇਗੀ ਜਿਥੇ ਕਿ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵੀ ਇਸ ਵੈਨ ਰਾਹੀਂ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਗਿਆ ਸੀ ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਸਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 703 ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਅਤੇ ਲੋੜਵੰਦ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਚ ਸੇਵਾਵਾਂ ਲੈਣ ਲਈ ਦਰਖਾਸਤਾਂ ਦਿੰਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਵੈਨ ਰਾਹੀਂ ਲੀਗਲ ਲੀਟਰੇਸੀ ਕਲੱਬਾਂ, ਲੋਕ ਅਦਾਲਤਾਂ ਬਾਰੇ ਜਾਗਰੂਕਤਾ ਕਰਨ ਦੇ ਨਾਲ ਨਾਲ ਜੇਲ੍ਹਾਂ, ਸਕੂਲਾਂ ਅਤੇ ਕਾਲਜਾਂ ਵਿੱਚ ਨਾਲਸਾ (ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ) ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਵੈਨ ਨੂੰ ਡੇਰਾਬਸੀ ਦੇ ਦੂਰ ਦਰਾਡੇ ਦੇ ਪਿੰਡਾਂ ਵਿਚ ਮੁਫਤ ਕਾਨੂੰਨੀ ਸਹਾਇਤਾ ਅਤੇ ਹੋਰ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਰਵਾਨਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵੈਨ ਵਿਚ ਪੈਰਾ ਲੀਗਲ ਵਲੰਟੀਅਰ ਅਤੇ ਪੈਨਲ ਐਡਵੋਕੇਟ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਂਦੇ ਹਨ। ਇਸ ਮੌਕੇ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਮੋਨਿਕਾ ਲਾਂਬਾ ਅਤੇ ਹੋਰ ਨਿਆਇਕ ਅਧਿਕਾਰੀ, ਪੈਰਾ ਲੀਗਲ ਵਲੰਟੀਅਰ ਅਤੇ ਐਡਵੋਕੇਟ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਲੇਡੀ ਸਿੰਘ ਕੰਵਲਜੀਤ ਕੌਰ ਮੁੜ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ

ਲੇਡੀ ਸਿੰਘ ਕੰਵਲਜੀਤ ਕੌਰ ਮੁੜ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ ਹਰਜੀਤ ਗਰੇਵਾਲ ਸਕੱਤਰ ਤੇ ਹਰਸ਼ਰਨ …