Share on Facebook Share on Twitter Share on Google+ Share on Pinterest Share on Linkedin ਲੜਕੀ ਦਾ ਸ਼ੋਸ਼ਣ ਕਰਨ ਵਾਲੇ ਨੌਜਵਾਨ ਵਿਰੁੱਧ ਕਾਰਵਾਈ ਕੀਤੀ ਜਾਵੇ: ਨਿਸ਼ਾਂਤ ਸ਼ਰਮਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੁਲਾਈ: ਸ਼ਿਵ ਸੈਨਾ ਹਿੰਦ ਦੇ ਰਾਸਟਰੀ ਪ੍ਰਧਾਨ ਨਿਸ਼ਾਂਤ ਸ਼ਰਮਾ ਅਤੇ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਵਿਜੇ ਸਿੰਘ ਭਾਰਦਵਾਜ ਨੇ ਮੰਗ ਕੀਤੀ ਹੈ ਕਿ ਮੁੱਲਾਂਪੁਰ ਗਰੀਬਦਾਸ ਦੀ ਹਿੰਦੂ ਲੜਕੀ ਦਾ ਸ਼ੋਸ਼ਣ ਕਰਨ ਵਾਲੇ ਮੁਸਲਿਮ ਲੜਕੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਸ਼ਾਂਤ ਸ਼ਰਮਾ ਅਤੇ ਵਿਜਯ ਸਿੰਘ ਭਾਰਦਵਾਜ ਕਿਹਾ ਕਿ ਮੁੱਲਾਂਪੁਰ ਵਿੱਚ ਇੱਕ ਹਿੰਦੂ ਲੜਕੀ ਨੂੰ ਇੱਕ ਮੁਸਲਮਾਨ ਲੜਕੇ ਨੇ ਆਪਣਾ ਨਾਮ ਹਿੰਦੂਆਂ ਵਾਲਾ ਰਖ ਕੇ ਆਪਣੇ ਜਾਲ ਵਿੱਚ ਫਸਾ ਲਿਆ। ਇਸ ਤੋਂ ਬਾਅਦ ਇਸ ਮੁਸਲਿਮ ਨੌਜਵਾਨ ਵਲੋਂ ਲੜਕੀ ਦਾ ਸ਼ੋਸ਼ਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਅਦ ਵਿੱਚ ਜਦੋਂ ਲੜਕੀ ਨੂੰ ਪਤਾ ਚੱਲਿਆ ਕਿ ਇਹ ਲੜਕਾ ਹਿੰਦੂ ਨਹੀਂ ਸਗੋਂ ਮੁਸਲਮਾਨ ਹੈ ਤਾਂ ਉਸ ਨੇ ਸਾਰੀ ਗੱਲ ਆਪਣੇ ਮਾਪਿਆਂ ਨੂੰ ਦੱਸੀ ਅਤੇ ਇਸ ਸਬੰਧੀ ਬੀਤੀ ਇੱਕ ਜੁਲਾਈ ਨੂੰ ਮੁਹਾਲੀ ਦੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਸ਼ਿਕਾਇਤ ਵੀ ਦਿੱਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਲੜਕੀ ਦਾ ਸ਼ੋਸ਼ਣ ਕਰਨ ਵਾਲੇ ਇਸ ਨੌਜਵਾਨ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ