nabaz-e-punjab.com

ਮੁੱਖ ਮੰਤਰੀ ਅੱਜ ਮੁਹਾਲੀ ਤੋਂ ਕਰਨਗੇ ਈ-ਪੋਸ ਮਸ਼ੀਨਾਂ ਰਾਹੀਂ ਰਾਸ਼ਨ ਵੰਡਣ ਦੇ ਸੂਬਾ ਪੱਧਰੀ ਪ੍ਰਾਜੈਕਟ ਦੀ ਸ਼ੁਰੂਆਤ

ਡਿੱਪੂ ਹੋਲਡਰਾਂ ਨੂੰ ਵਧੇ ਹੋਏ ਕਮਿਸ਼ਨ/ਮਾਰਜਨ ਮਨੀ ਦੇ ਵੰਡੇ ਜਾਣਗੇ ਚੈੱਕ

ਮੁਹਾਲੀ ਹਵਾਈ ਅੱਡੇ ਨੇੜੇ ਕਿਸਾਨ ਵਿਕਾਸ ਚੈਂਬਰ ਵਿੱਚ ਕੀਤਾ ਜਾਵੇਗਾ ਸੂਬਾ ਪੱਧਰੀ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ 5 ਜੁਲਾਈ ਨੂੰ ਦੁਪਹਿਰ 12 ਵਜੇ ਮੁਹਾਲੀ ਕੌਮਾਂਤਰੀ ਏਅਰਪੋਰਟ ਚੌਂਕ ਨੇੜੇ ਸਥਿਤ ਕਿਸਾਨ ਵਿਕਾਸ ਚੈਂਬਰ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਲਾਭਪਾਤਰੀਆਂ ਨੂੰ ਈ,-ਪੋਸ ਮਸ਼ੀਨਾਂ ਰਾਹੀਂ ਰਾਸ਼ਨ ਵੰਡਣ ਦੇ ਸੂਬਾ ਪੱਧਰੀ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਡਿੱਪੂ ਹੋਲਡਰਾਂ ਨੂੰ ਵਧੇ ਹੋਏ ਕਮਿਸ਼ਨ/ਮਾਰਜਨ ਮਨੀ ਦੇ ਚੈੱਕ ਵੰਡੇ ਜਾਣਗੇ। ਇਸ ਸਬੰਧੀ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਦੀ ਪ੍ਰਧਾਨਗੀ ਖ਼ੁਰਾਕ ਤੇ ਸਿਵਲ ਸਪਲਾਈਜ਼ ਅਤੇ ਖ਼ਪਤਕਾਰ ਮਾਮਲਿਆਂ ਮੰਤਰੀ ਭਾਰਤ ਭੂਸ਼ਨ ਆਸ਼ੂ ਕਰਨਗੇ ਅਤੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪਸ਼ੂ ਪਾਲਣ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਣਗੇ।
ਇਹ ਜਾਣਕਾਰੀ ਦਿੰਦਿਆਂ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਫੂਡ ਸਕਿਉਰਿਟੀ ਐਕਟ-2013 ਤਹਿਤ ਸਮਾਰਟ ਰਾਸ਼ਨ ਕਾਰਡ ਸਕੀਮ ਰਾਹੀਂ ਹਰ ਯੋਗ ਲਾਭਪਾਤਰੀ ਨੂੰ ਸਸਤਾ ਰਾਸ਼ਨ ਮੁਹੱਈਆ ਕਰਵਾਉਣ ਵਿੱਚ ਪਾਦਰਸ਼ਤਾ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਈ-ਪੋਸ ਮਸ਼ੀਨਾਂ ਰਾਹੀਂ ਰਾਸ਼ਨ ਵੰਡਣ ਦਾ ਮਾਡਲ ਲਿਆਂਦਾ ਗਿਆ ਹੈ, ਜੋ ਕਿ ਬਾਇਓਮੀਟ੍ਰਿਕ ਪ੍ਰਣਾਲੀ ’ਤੇ ਆਧਾਰਤ ਹੈ। ਇਸ ਮਾਡਲ ਤਹਿਤ ਰਾਸ਼ਨ ਵੰਡ ਪ੍ਰਣਾਲੀ ਦੇ ਹਰ ਇੱਕ ਪੜਾਅ ’ਤੇ ਵਿਭਾਗ ਦੀ ਨਿਗਰਾਨੀ ਵਧੀ ਹੈ। ਉਨ੍ਹਾਂ ਦੱਸਿਆ ਕਿ ਲਗਭਗ 1400 ਇੰਸਪੈਕਟਰਾਂ ਨੂੰ ਇਹ ਮਸ਼ੀਨਾਂ ਦਿੱਤੀਆਂ ਗਈਆਂ ਹਨ ਅਤੇ ਉਹ 10-10 ਰਾਸ਼ਨ ਡਿੱਪੂਆਂ ’ਤੇ ਇਨ੍ਹਾਂ ਦੀ ਵਰਤੋਂ ਕਰਨਗੇ। ਇਨ੍ਹਾਂ ਮਸ਼ੀਨਾਂ ਰਾਹੀਂ ਵਿਭਾਗੀ ਅਧਿਕਾਰੀਆਂ ਤੇ ਲਾਭਪਾਤਰੀਆਂ ਦੀ ਬਾਇਓਮੀਟ੍ਰਿਕ ਪਛਾਣ ਕੀਤੀ ਜਾਂਦੀ ਹੈ ਅਤੇ ਇਹ ਮਸ਼ੀਨਾਂ ਭਾਰ ਤੋਲਣ ਵਾਲੀਆਂ ਮਸ਼ੀਨਾਂ ਦੇ ਨਾਲ ਨਾਲ ਆਈ.ਆਰ.ਆਈ.ਐਸ. ਸਕੈਨਰਾਂ ਨਾਲ ਵੀ ਜੋੜੀਆਂ ਗਈਆਂ ਹਨ।
ਇਸ ਮਾਡਲ ਤਹਿਤ ਇੰਸਪੈਕਟਰ ਆਪਣੀ ਨਿਗਰਾਨੀ ਵਿੱਚ ਰਾਸ਼ਨ ਦੀ ਵੰਡ ਕਰਵਾਉਣਗੇ ਅਤੇ ਰਾਸ਼ਨ ਵੰਡੇ ਜਾਣ ਵਾਲੀ ਥਾਂ ’ਤੇ ਈ-ਪੋਸ ਮਸ਼ੀਨ ਲੈ ਕੇ ਜਾਇਆ ਕਰਨਗੇ। ਅਧਿਕਾਰੀਆਂ ਨੇ ਦੱਸਿਆ ਕਿ ਡਿੱਪੂ ਹੋਲਡਰਾਂ ਦਾ ਕਮਿਸ਼ਨ/ਮਾਰਜਨ ਮਨੀ 25 ਰੁਪਏ ਤੋਂ ਵਧਾ ਕੇ 50 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ ਤੇ ਇਸ ਸਬੰਧੀ ਚੈਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸੂਬਾ ਪੱਧਰੀ ਸਮਾਗਮ ਦੌਰਾਨ ਵੰਡੇ ਜਾਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 16 ਹਜ਼ਾਰ ਸਸਤੇ ਰਾਸ਼ਨ ਦੇ ਡਿੱਪੂ ਹਨ।

Load More Related Articles
Load More By Nabaz-e-Punjab
Load More In Important Stories

Check Also

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ?

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ? ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗ…