nabaz-e-punjab.com

ਜ਼ਿਲ੍ਹਾ ਮੁਹਾਲੀ ਵਿੱਚ ਮਾਈਨਿੰਗ ਦੇ ਕੰਮ ਕਾਜ ਨੂੰ ਦੇਖਣ ਲਈ 9 ਮੈਂਬਰੀ ਨਵੀਂ ਟੀਮ ਤਾਇਨਾਤ

ਨਵੀਂ ਟੀਮ ਵਿੱਚ ਐਕਸੀਅਨ ਸਮੇਤ ਦੋ ਐਸਡੀਓ ਅਤੇ ਛੇ ਜੂਨੀਅਰ ਇੰਜੀਨੀਅਰ ਵੀ ਸ਼ਾਮਲ
ਜਰਨਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮਾਈਨਿੰਗ ਦੇ ਕੰਮ ਤੋਂ ਕੀਤੇ ਮੁਕਤ
ਡੀਸੀ ਵੱਲੋਂ ਨਵੀਂ ਟੀਮ ਨੂੰ ਮਹੀਨੇ ਦੇ ਅੰਦਰ ਅੰਦਰ 20 ਢੁੱਕਵੀਆਂ ਥਾਵਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਹਦਾਇਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ:
ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਉਦਯੋਗ ਅਤੇ ਕਾਮਰਸ ਵਿਭਾਗ ਅਧੀਨ ਮਾਈਨਿੰਗ ਦੇ ਕੰਮ ਨੂੰ ਮੱੁਖ ਰਖਦੇ ਹੋਏ ਵੱਖਰੇ ਵਿਭਾਗ ਡਿਪਾਰਮੈਂਟ ਆਫ਼ ਮਾਈਨਜ਼ ਐਂਡ ਜਿਆਲੋਜੀ ਦੀ ਵਣਤਰ ਕੀਤੀ ਗਈ ਹੈ ਅਤੇ ਰਾਜ ਵਿੱਚ ਸਮੂਹ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰਾਂ ਨੁੰੂ ਮਾਈਨਿੰਗ ਤੋਂ ਮੁਕਤ ਕਰ ਦਿੱਤਾ ਗਿਆ ਹੈ। ਜਿਸ ਤਹਿਤ ਜ਼ਿਲ੍ਹੇ ਵਿੱਚ ਮਾਈਨਿੰਗ ਦਾ ਕੰਮ ਕਾਜ ਦੇਖਣ ਲਈ ਨਵੀਂ ਟੀਮ ਨਿਯੁਕਤ ਕੀਤੀ ਗਈ ਹੈ। ਜਿਸ ਵਿੱਚ ਐਕਸੀਅਨ ਬਲਦੇਵ ਸਿੰਘ ਸੰਧੂ ਸਮੇਤ ਦੋ ਐਸ.ਡੀ.ਓ ਅਤੇ ਛੇ ਜੂਨੀਅਰ ਇੰਜੀਨੀਅਰ ਸ਼ਾਮਲ ਹਨ।
ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹੇ ਵਿੱਚ ਤਾਇਨਾਤ ਕੀਤੀ ਗਈ ਨਵੀਂ ਟੀਮ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਨਵੀਂ ਟੀਮ ਨੁੰੂ ਹਦਾਇਤ ਕੀਤੀ ਕਿ ਇੱਕ ਮਹੀਨੇ ਦੇ ਅੰਦਰ ਅੰਦਰ ਜ਼ਿਲ੍ਹੇ ਦੀਆਂ ਢੁੱਕਵੀਆਂ ਥਾਵਾਂ ਤੇ ਸੀ.ਸੀ ਟੀ.ਵੀ ਕੈਮਰੇ ਲਗਾਉਣ ਦਾ ਕੰਮ ਮੁਕੰਮਲ ਕੀਤਾ ਜਾਵੇ ਅਤੇ ਪਹਿਲੇ ਪੜਾਅ ਦੌਰਾਨ ਘੱਟੋ ਘੱਟ 20 ਕੈਮਰੇ ਲਗਾਏ ਜਾਣ ਤਾਂ ਜੋ ਨਾਕਿਆਂ ਅਤੇ ਹੋਰਨਾਂ ਥਾਵਾਂ ਤੇ ਹੋਣ ਵਾਲੀ ਨਜਾਇਜ ਮਾਈਨਿੰਗ ਨੁੰੂ ਕੈਮਰਿਆਂ ਵਿੱਚ ਕੈਦ ਕੀਤਾ ਜਾ ਸਕੇ ਅਤੇ ਦੋਸੀਆਂ ਖਿਲਾਫ ਢੁੱਕਵੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਨਵੀਂ ਟੀਮ ਨੁੰੂ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਨਜਾਇਜ ਮਾਈਨਿੰਗ ਕਿਸੇ ਵੀ ਕੀਮਤ ਤੇ ਬਰਦਾਸਤ ਨਹੀਂ ਕੀਤੀ ਜਾਵੇਗੀ ਅਤੇ ਨਜਾਇਜ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਵੀਂ ਟੀਮ ਨੂੰ ਜ਼ਿਲ੍ਹਾ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਪਿਛਲੇ ਲਗਭਗ ਚਾਰ ਦਿਨਾਂ ਤੋਂ ਮੋਹਾਲੀ ਜ਼ਿਲ੍ਹੇ ਵਿੱਚ ਕਿਸੇ ਵੀ ਥਾਂ ’ਤੇ ਨਾਜਾਇਜ਼ ਮਾਈਨਿੰਗ ਦੀ ਰਿਪੋਰਟ ਨਹੀਂ ਹੋਈ। ਉਨ੍ਹਾਂ ਇਸ ਮੌਕੇ ਨਾਕਿਆਂ ਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਖ਼ਤ ਹਦਾਇਤਾ ਦਿੱਤੀਆਂ ਕਿ ਉਹ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਆਪਣੀ ਡਿਊਟੀ ਦੀ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਣ। ਇਸ ਮੌਕੇ ਨਵੀਂ ਟੀਮ ਦੇ ਨਾਲ ਨਾਲ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…