nabaz-e-punjab.com

ਸੀਜੀਸੀ ਕਾਲਜ ਲਾਂਡਰਾਂ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੁਆਏ

ਹਰ ਸਾਲ ਦੀ ਤਰ੍ਹਾਂ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਪ੍ਰਬੰਧਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਲਿਆ ਓਟ ਆਸਰਾ
ਸੀਜੀਸੀ ਲਾਂਡਰਾਂ ਨੇ ਉਚੇਰੀ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ੧੭ ਸਾਲ ਕੀਤੇ ਪੂਰੇ: ਸਤਨਾਮ ਸਿੰਘ ਸੰਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਲਾਂਡਰਾਂ ਵਿਖੇ ਅੱਜ ਇੱਥੇ ਸੈਸ਼ਨ 2018-19 ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਅਤੇ ਉਚੇਰੀ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ 17 ਸਾਲ ਪੂਰੇ ਕਰਨ ਦੀ ਖ਼ੁਸ਼ੀ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸਮਾਪਤੀ ਸਮਾਗਮ ਦੌਰਾਨ ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਅਤੇ ਸਾਥੀਆਂ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਚੰਡੀਗੜ੍ਹ ਯੂਨੀਵਰਸਿਟੀ ਦੇ ਉੱਪ-ਕੁਲਪਤੀ ਡਾ. ਆਰ. ਅੇੱਸ. ਬਾਵਾ, ਸੀ.ਜੀ.ਸੀ. ਲਾਂਡਰਾਂ ਦੇ ਕੈਂਪਸ ਡਾਇਰੈਕਟਰ ਡਾ. ਪੀਐਨ ਰਿਸ਼ੀਕੇਸ਼ਾ, ਅਤੇ ਸਹਾਇਕ ਪ੍ਰੰਬਧਕੀ ਨਿਰਦੇਸ਼ਕ ਆਰ. ਐੱਸ. ਰੱਖੜਾ ਜਿਹੀਆਂ ਕਾਲਜ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲਿਆ ਅਤੇ ਭਵਿੱਖ ‘ਚ ਕਾਲਜ ਨੂੰ ਉੱਚ ਸਿੱਖਿਆ ਦੇ ਖੇਤਰ ‘ਚ ਹੋਰ ਅੱਗੇ ਲਿਜਾਣ ਲਈ ਅਰਦਾਸ ਕੀਤੀ।
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਅਕਾਲ ਪੁਰਖ ਦੀਆਂ ਬਖਸ਼ਿਸ਼ਾਂ ਦਾ ਧੰਨਵਾਦ ਕੀਤਾ ਅਤੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆਂ ਆਖਿਆ।ਉਨ੍ਹਾਂ ਕਿਹਾ ਕਿ ਸੰਸਥਾ ਨੇ 18ਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਕੀਤੀ ਹੈ। ਅੱਜ ਤੋਂ 17 ਸਾਲ ਪਹਿਲਾਂ ਕਾਲਜ ਦੀ ਮੈਨੇਜਮੈਂਟ ਨੇ ਸੂਬੇ ਦੇ ਨੌਜਵਾਨਾਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ ਮੰਤਵ ਨਾਲ ਸੀ.ਜੀ.ਸੀ. ਦੇ ਨਾਂ ਹੇਠ ਇੱਕ ਛੋਟਾ ਜਿਹਾ ਬੂਟਾ ਲਾਇਆ ਸੀ, ਜੋ ਅੱਜ ਗੁਰੂ ਮਹਾਰਾਜ ਜੀ ਦੀ ਮਿਹਰ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਸਦਕਾ ਨਾ ਕੇਵਲ ਰਾਸ਼ਟਰੀ ਪੱਧਰ ਉੱਤੇ ਸਗੋਂ ਅੰਤਰ-ਰਾਸ਼ਟਰੀ ਪੱਧਰ ਉੱਤੇ ਆਪਣੀ ਵਿਲੱਖਣ ਪਛਾਣ ਬਣਾ ਚੁੱਕਿਆ ਹੈ। ਜਿਸ ਲਈ ਉਨ੍ਹਾਂ ਨੇ ਸੰਸਥਾ ਦੇ ਵਿਦਿਆਰਥੀਆਂ, ਟਰੱਸਟੀਆਂ ਅਤੇ ਨਾਨ ਟੀਚਿੰਗ ਸਟਾਫ਼ ਸਮੇਤ ਸਾਰੇ ਸੀ.ਜੀ.ਸੀ. ਪਰਿਵਾਰ ਦੇ ਸਾਰੇ ਮੈਂਬਰਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਕਿਉਂਕਿ ਸਮੁੱਚੇ ਖੇਤਰ ਵਿੱਚ ਸਭ ਤੋਂ ਵੱਧ ਭਰੋਸੇਮੰਦ ਸਿੱਖਿਅਕ ਸੰਸਥਾ ਦੇ ਰੂਪ ਵਿੱਚ ਸੀਜੀਸੀ ਲਾਂਡਰਾਂ ਲਗਾਤਾਰ ਨਾਮਣਾ ਖੱਟ ਰਹੀ ਹੈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…