nabaz-e-punjab.com

ਸੀਜੀਸੀ ਝੰਜੇੜੀ ਵਿੱਚ ਇੰਡੀਅਨ ਰੈੱਡ ਕਰਾਸ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਦਿੱਤੀ ਫਸਟਏਡ ਬਾਰੇ ਸਿਖਲਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ:
ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕੈਂਪਸ ਵਿੱਚ ਇੰਡੀਅਨ ਰੈੱਡ ਕਰਾਸ ਸੁਸਾਇਟੀ ਵੱਲੋਂ ਵਿਦਿਆਰਥੀਆਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੀ ਸਿਖਲਾਈ ਦੇਣ ਲਈ ਇਕ ਟਰੇਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਣ ਵਾਲੇ ਲੋਕਾਂ ਦੀ ਮਦਦ ਕਰਨ ਲਈ ਪ੍ਰੇਰਿਤ ਕਰਦੇ ਹੋਏ ਮੁੱਢਲੀ ਮੈਡੀਕਲ ਸਿਖਲਾਈ ਦੇਣਾ ਸੀ। ਇਸ ਕੈਂਪ ਵਿਚ ਨੈਸ਼ਨਲ ਸਰਵਿਸ ਸਕੀਮ, ਨੈਸ਼ਨਲ ਕੈਡਿਟ ਕੋਰ ਅਤੇ ਹੋਰ ਬਹੁਤ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਜਦੋਂਕਿ ਜ਼ਿਲ੍ਹਾ ਸਿਖਲਾਈ ਅਫ਼ਸਰ ਸੁਖਵੰਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਦੇ ਨਾਲ ਨਾਲ ਭੁਪਿੰਦਰ ਸਿੰਘ ਸਿਖਲਾਈ ਦੇ ਪ੍ਰੋਗਰਾਮ ਕੋਆਰਡੀਨੇਟਰ ਵਜੋਂ ਸ਼ਾਮਲ ਹੋਏ।
ਕੈਂਪ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੜਕ ਦੁਰਘਟਨਾਵਾਂ, ਸੱਪ ਦੇ ਡੰਗ ਮਾਰਨ, ਡੁੱਬਣ ਆਦਿ ਵਰਗੀਆਂ ਸਥਿਤੀਆਂ ਵਿਚ ਮੁੱਢਲੀ ਡਾਕਟਰੀ ਸਹਾਇਤਾ ਸਬੰਧੀ ਵੱਖ ਵੱਖ ਪਹਿਲੂਆਂ ਬਾਰੇ ਸਿਖਲਾਈ ਦਿੱਤੀ ਗਈ। ਇਸ ਮੌਕੇ ਸੁਖਵੰਤ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਅਕਸਰ ਕਿਸੇ ਹਾਦਸੇ ਮੌਕੇ ਜੇਕਰ ਮਰੀਜ਼ ਨੂੰ ਮੁੱਢਲੀ ਸਹਾਇਤਾ ਦੇ ਦਿਤੀ ਜਾਵੇ ਤਾਂ ਉਸ ਦੇ ਬਚਾਓ ਦੇ ਚਾਂਸ ਵੀ ਵੱਧ ਜਾਂਦੇ ਹਨ। ਉਨ੍ਹਾਂ ਦੱਸਿਆਂ ਕਿ ਸਭ ਤੋਂ ਪਹਿਲਾ ਇਹ ਪਤਾ ਕੀਤਾ ਜਾਵੇ ਕਿ ਮਰੀਜ਼ ਜਿਉਦਾ ਹੈ ਜਾਂ ਨਹੀ, ਜੇਕਰ ਉਹ ਜਿੳਂੂਦਾ ਹੈ ਤਾਂ ਮੁੱਢਲੀ ਡਾਕਟਰੀ ਸਹਾਇਤਾ ਦੇਣ ਦਾ ਕੰਮ ਸ਼ੁਰੂ ਕੀਤਾ ਜਾਵੇ ਤਾਂ ਕਿ ਮਰੀਜ਼ ਦੀ ਮਾਨਸਿਕਤਾ ਸਥਿਰ ਰਹੇ। ਇਸ ਉਪਰੰਤ ਉਨ੍ਹਾਂ ਮੁੱਢਲੀ ਸਹਾਇਤਾ ਦੇਣ ਸਬੰਧੀ ਕਈ ਪ੍ਰੈਕਟੀਕਲ ਵੀ ਪੇਸ਼ ਕੀਤੇ। ਇਸ ਦੌਰਾਨ ਜ਼ਖ਼ਮੀ ਦੇ ਜ਼ਖ਼ਮਾਂ ਨੂੰ ਸਾਫ਼ ਕਰਨ ਦਾ ਤਰੀਕਾ, ਮਰੀਜ਼ ਨੂੰ ਮੂੰਹ ਰਾਹੀਂ ਸਾਹ ਦੇਣ ਦਾ ਤਰੀਕਾ, ਦਿਲ ਦੀ ਧੜਕਣ ਨੂੰ ਮੁੜ ਸੁਰਜੀਤ ਕਰਨ ਦੇ ਤਰੀਕੇ ਆਦਿ ਸਾਂਝੇ ਕੀਤੇ ਗਏ।
ਇਸ ਮੌਕੇ ਗਰੁੱਪ ਦੇ ਪੈ੍ਰਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਕੈਂਪ ਦੌਰਾਨ ਸਿੱਖੇ ਗਈ ਗੁਰ ਵਿਦਿਆਰਥੀਆਂ ਲਈ ਜਾਣਕਾਰੀ ਦਾ ਖ਼ਜ਼ਾਨਾ ਹਨ। ਜਿਸ ਤਰਾਂ ਸੜਕ ਹਾਦਸਿਆਂ ਵਿਚ ਜ਼ਖਮੀ ਹੋਏ ਮਰੀਜ਼ਾਂ ਲਈ ਮੁੱਢਲੀ ਸਹਾਇਤਾ ਬਹੁਤ ਲਾਹੇਵੰਦ ਸਿੱਧ ਹੁੰਦੀ ਹੈ। ਅਜਿਹੇ ਮੌਕੇ ਤੇ ਕਿਸੇ ਇਨਸਾਨ ਦੀ ਜਾਨ ਬਚਾਈ ਜਾ ਸਕਦੀ ਹੈ। ਇਸ ਮੌਕੇ ਗਰੁੱਪ ਦੇ ਜਨਰਲ ਡਾਇਰੈਕਟਰ ਡਾ. ਜੀ. ਡੀ. ਬਾਂਸਲ ਨੇ ਕਿਹਾ ਕਿ ਅਜਿਹੀ ਟਰੇਨਿੰਗ ਵਿਚ ਵਿਦਿਆਰਥੀਆਂ ਵਿਚ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਦੇ ਹੋਏ ਇਕ ਬਿਹਤਰੀਨ ਨਾਗਰਿਕ ਵਜੋਂ ਸਮਾਜ ਵਿਚ ਵਿਚਰਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਇਸ ਮੌਕੇ ਉਨ੍ਹਾਂ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਇਸ ਕੈਂਪ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…