nabaz-e-punjab.com

ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਨਸ਼ਿਆਂ ਵਿਰੁੱਧ ਮਾਰਚ ਕਰਨ ਦਾ ਫੈਸਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ:
ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਦੀ ਇੱਕ ਮੀਟਿੰਗ ਗੁਰਮੇਲ ਸਿੰਘ ਮੌਜੇਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆ ਮੌਜੇਵਾਲ ਨੇ ਕਿਹਾ ਕਿ 7 ਜੁਲਾਈ ਨੂੰ ਨਸ਼ਿਆਂ ਵਿਰੁੱਧ ਫੇਜ਼-11 ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਵਿੱਚ ਜਿੱਥੇ ਸੁਸਾਇਟੀ ਦੇ ਸਮੂਹ ਮੈਂਬਰ ਹਿੱਸਾ ਲੈਣਗੇ ਉੱਥੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਹਿੱਸਾ ਲੈਣ ਲਈ ਪ੍ਰੇਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਨਸ਼ਿਆਂ ਕਾਰਨ ਪੰਜਾਬ ਬਰਬਾਦੀ ਦੇ ਕੰਢੇ ਤੇ ਖੜ੍ਹਾ ਹੈ। ਸਰਕਾਰਾਂ ਇਸ ਸਬੰਧ ਵਿੱਚ ਕੁਝ ਨਹੀਂ ਕਰ ਰਹੀਆਂ। ਇਸ ਲਈ ਪੰਜਾਬ ਦੇ ਲੋਕ ਆਪ ਮੁਹਾਰੇ ਇਕ ਲਹਿਰ ਦੇ ਰੂਪ ਵਿੱਚ ਨਸ਼ਿਆਂ ਵਿਰੁੱਧ ਲਾਮਬੰਦ ਹੋ ਰਹੇ ਹਨ। ਨਸ਼ਿਆਂ ਵਿਰੁੱਧ ਇਹ ਲਹਿਰ ‘ਮਰੋ ਜਾਂ ਵਿਰੋਧ ਕਰੋ’ ਸਰਕਾਰ ਨੂੰ ਨਸ਼ਿਆਂ ਦੇ ਵਪਾਰ ਵਿਰੁੱਧ ਮਜ਼ਬੂਰ ਕਰੇਗੀ ਕਿ ਹੁਣ ਇਹ ਵਪਾਰ ਬੰਦ ਕਰਨਾ ਹੀ ਪਵੇਗਾ।
ਮੀਟਿੰਗ ਵਿੱਚ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਗਿੱਲ, ਮੀਤ ਪ੍ਰਧਾਨ ਬਲਬੀਰ ਸਿੰਘ, ਪ੍ਰੈੱਸ ਸਕੱਤਰ ਧਰਮਪਾਲ ਹੁਸ਼ਿਆਰਪੁਰੀ, ਮੈਂਬਰ ਅਮਰਜੀਤ ਸਿੰਘ ਨਰ, ਸੁਰਿੰਦਰ ਸਿੰਘ, ਸਰਵਨ ਰਾਮ, ਗੁਰਦੀਪ ਸਿੰਘ, ਬਲਬੀਰ ਸਿੰਘ 48-ਸੀ, ਹਰਬੰਸ ਸਿੰਘ, ਫਕੀਰ ਚੰਦ, ਬਲਜੀਤ ਸਿੰਘ ਪੀਆਰਟੀਸੀ, ਬਲਜੀਤ ਸਿੰਘ ਢੀਂਡਸਾ, ਅਮਰੀਕ ਸਿੰਘ ਬੱਲੋਪੁਰੀ, ਮਲੂਕ ਸਿੰਘ, ਨਰਿੰਦਰ ਸਿੰਘ ਬਾਠ ਅਤੇ ਇੰਦਰਪਾਲ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In Drugs Case and Issues

Check Also

ਤੰਬਾਕੂ ਦੀ ਆਦਤ ਛੱਡ ਕੇ ਚੰਗੀ ਜ਼ਿੰਦਗੀ ਵੱਲ ਮੁੜਿਆ ਜਾਵੇ: ਡਾ. ਨਵਦੀਪ ਸਿੰਘ

ਤੰਬਾਕੂ ਦੀ ਆਦਤ ਛੱਡ ਕੇ ਚੰਗੀ ਜ਼ਿੰਦਗੀ ਵੱਲ ਮੁੜਿਆ ਜਾਵੇ: ਡਾ. ਨਵਦੀਪ ਸਿੰਘ ਵਿਸ਼ਵ ਤੰਬਾਕੂ ਦਿਵਸ ’ਤੇ ਖ਼ਾਲਸਾ…