Share on Facebook Share on Twitter Share on Google+ Share on Pinterest Share on Linkedin ਨਸ਼ਿਆਂ ਵਿਰੁੱਧ ਜੰਗ: ਸ਼੍ਰੋਮਣੀ ਅਕਾਲੀ ਦਲ ਤੇ ਐਸਜੀਪੀਸੀ ਦੇ ਸਮੂਹ ਅਹੁਦੇਦਾਰਾਂ ਦਾ ਡੋਪ ਟੈਸਟ ਹੋਵੇ: ਬਡਹੇੜੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 6 ਜੁਲਾਈ: ਆਲ ਇੰਡੀਆ ਜੱਟ ਮਹਾਂ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਅਕਾਲੀ ਦਲ (1920) ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਰਾਜਿੰਦਰ ਸਿੰਘ ਬਡਹੇੜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਡੋਪ ਟੈਸਟ ਕਰਵਾਉਣ ਲਈ ਹੁਕਮ ਜਾਰੀ ਕਰਨ ਤਾਂ ਜੋ ਦੋਵੇਂ ਸੰਸਥਾਵਾਂ ਅੰਦਰ ਆਏ ਨਿਘਾਰ ਨੂੰ ਰੋਕਣ ਲਈ ਸਿਆਸੀ ਖੇਡ ਵਿੱਚ ਸ਼ਾਮਲ ਆਗੂਆਂ ਨੂੰ ਆਪਣੇ ਅਤੇ ਆਪਣੇ ਪਰਿਵਾਰਾਂ ਵਿੱਚ ਨਸ਼ਿਆਂ ਦੀ ਮਾੜੀ ਆਦਤ ਨੂੰ ਠੱਲ੍ਹ ਪਾਉਣ ਲਈ ਸਿੱਖ ਕੌਮ ਦੀਆਂ ਕਦਰਾਂ ਕੀਮਤਾਂ ਨੂੰ ਬਚਾਇਆ ਜਾ ਸਕੇ। ਅੱਜ ਇੱਥੇ ਜਾਰੀ ਬਿਆਨ ਵਿੱਚ ਸ੍ਰੀ ਬਡਹੇੜੀ ਨੇ ਆਖਿਆ ਕਿ ਜਦੋਂ ਤੋਂ ਉਪਰੋਕਤ ਦੋਵੇਂ ਸੰਸਥਾਵਾਂ ਅੰਦਰ ਭਾਈ ਭਤੀਜਾਵਾਦ ਭਾਰੂ ਹੋਇਆ ਹੈ ਉਦੋਂ ਤੋਂ ਸ਼ਰਾਬ ਅਤੇ ਹੋਰ ਨਸ਼ਿਆਂ ਦੇ ਕਾਰੋਬਾਰੀ ਲੋਕਾਂ ਨੂੰ ਇਹਨਾਂ ਸੰਸਥਾਵਾਂ ਅੰਦਰ ਅਹੁਦੇਦਾਰ ਬਣਾਇਆ ਗਿਆ ਅਤੇ ਕੇਸਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਿੱਖ ਕੌਮ ਦੀਆਂ ਮਹਾਨ ਸੰਸਥਾਵਾਂ ਲਈ ਚੋਣਾਂ ਵਿੱਚ ਟਿਕਟਾਂ ਵੀ ਦੇਣੀਆਂ ਸ਼ੁਰੂ ਕਰ ਦਿੱਤੀਆਂ ‘ਇੰਡੀਅਨ ਤੰਬਾਕੂ ਕੰਪਨੀ’ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਚੰਦਾ ਭੇਜਣਾ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਸਿੱਖ ਕੌਮ ਨੂੰ ਮੂਰਖ ਬਣਾ ਕੇ ਨਸ਼ਿਆਂ ਵਿੱਚ ਗਲਤਾਨ ਕਰ ਦਿੱਤਾ ਜਾਵੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਨਸ਼ਿਆਂ ਦਾ ਵਿਰੋਧੀ ਰਿਹੈ ਪਰ ਮੌਜੂਦਾ ਲੀਡਰਸ਼ਿਪ ਨਸ਼ਿਆਂ ਦਾ ਵਪਾਰ ਅਤੇ ਸੇਵਨ ਕਰਨ ਵਾਲਿਆਂ ਦਾ ਇੱਕ ਸਿਆਸੀ ਭੁੱਖ ਵਾਲਾ ਟੋਲਾ ਕਾਬਜ਼ ਹੋ ਗਿਆ ਹੈ ਜੋ ਬਹੁਤ ਹੀ ਹੀ ਗੰਭੀਰਤਾ ਵਾਲਾ ਮਸਲਾ ਬਣ ਚੁੱਕਿਆ ਹੈ ਧਰਮ ਪ੍ਰਚਾਰ ਦੀ ਥਾਂ ਕੇਵਲ ਆਪਣੇ ਸਿਆਸੀ ਪੱਖ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਹੋਂਦ ਨੂੰ ਵੀ ਖਤਰਾ ਹੋ ਸਕਦਾ ਹੈ ਨੌਜਵਾਨਾਂ ਨੂੰ ਪ੍ਰੇਰ ਕੇ ਚੰਗਾ ਭਵਿੱਖ ਬਣਾਉਣ ਲਈ ਚੰਗਾ ਕਦਮ ਚੁੱਕਣ ਦੀ ਲੋੜ ਹੈ ਬੱਚੇ ਕੇਸਾਂ ਦੀ ਬੇਅਦਬੀ ਕਰਦੇ ਹਨ ਅਤੇ ਨਸ਼ਿਆਂ ਦਾ ਸੇਵਨ ਕਰਦੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਫੁਰਮਾਨ ਜਾਰੀ ਕਰਨ ਦੀ ਲੋੜ ਹੈ ਤਾਂ ਜੋ ਸਿੱਖ ਕੌਮ ਨੂੰ ਸੁਚੇਤ ਕੀਤਾ ਜਾ ਸਕੇ ਅਤੇ ਸਿੱਖ ਕੌਮ ਦੇ ਹਿੱਤਾਂ ਨੂੰ ਮਹਿਫੂਜ਼ ਕੀਤਾ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ