nabaz-e-punjab.com

ਜੰਗਲਾਤ ਵਿਭਾਗ ਦੀ ‘ਆਈ-ਹਰਿਆਲੀ’ ਐਪ ਨਾਲ ਜੁੜੇ ਦੋ ਲੱਖ ਤੋਂ ਵੱਧ ਪਰਿਵਾਰ: ਧਰਮਸੋਤ

ਮੁਹਾਲੀ ਵਿੱਚ ‘ਪੌਦਿਆਂ ਦੀ ਛਬੀਲ’ ਲਗਾ ਕੇ ਰਾਹਗੀਰਾਂ ਤੇ ਸ਼ਹਿਰ ਵਾਸੀਆਂ ਨੂੰ ਵੰਡੇ ਮੁਫ਼ਤ ਪੌਦੇ
ਬੂਟਿਆਂ ਨੂੰ ਆਪਣੀ ਅੌਲਾਦ ਵਾਂਗ ਪਾਲਣ ਪੰਜਾਬੀ: ਬਲਬੀਰ ਸਿੰਘ ਸਿੱਧੂ,,

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੁਲਾਈ:
ਪੰਜਾਬ ਨੂੰ ਮੁੜ ਹਰਿਆ-ਭਰਿਆ ਤੇ ਖੁਸ਼ਹਾਲ ਸੂਬਾ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ੁਰੂ ਕੀਤੀ ਘਰ-ਘਰ ਹਰਿਆਲੀ ਮੁਹਿੰਮ ਨੂੰ ਲੋਕਾਂ ਵੱਲੋਂ ਜੋ ਹੁੰਗਾਰਾ ਮਿਲ ਰਿਹਾ ਹੈ, ਅਜਿਹਾ ਹੁੰਗਾਰਾ ਪਹਿਲਾਂ ਕਿਸੇ ਮੁਹਿੰਮ ਨੂੰ ਨਹੀਂ ਮਿਲਿਆ। ਇਸ ਮੁਹਿੰਮ ਦੇ ਟੀਚਿਆਂ ਦੀ ਪ੍ਰਾਪਤੀ ਲਈ ਜੰਗਲਾਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਆਈ-ਹਰਿਆਲੀ ਐਪ ਨਾਲ ਹੁਣ ਤੱਕ 2 ਲੱਖ ਤੋਂ ਵੱਧ ਪਰਿਵਾਰ ਜੁੜ ਚੁੱਕੇ ਹਨ ਤੇ 10 ਲੱਖ ਤੋਂ ਵੱਧ ਬੂਟੇ ਮੁਫ਼ਤ ਮੁਹੱਈਆ ਕਰਵਾਏ ਜਾ ਚੁੱਕੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫੇਜ਼-3ਬੀ 2 ਵਿੱਚ ਪੰਜਾਬ ਯੂੁਥ ਕਾਂਗਰਸ ਵੱਲੋਂ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਦੀ ਅਗਵਾਈ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੂਟੇ ਵੰਡਣ ਲਈ ਕਰਵਾਏ ਸਮਾਗਮ ‘ਪੌਦਿਆਂ ਦੀ ਛਬੀਲ’ ਨੂੰ ਸੰਬੋਧਨ ਕਰਦਿਆਂ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੀਤਾ।
ਜੰਗਲਾਤ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚੋਂ ਪੰਜਾਬ ਪਹਿਲਾ ਸੂਬਾ ਹੈ, ਜਿੱਥੇ ਸਰਕਾਰ ਵੱਲੋਂ ਆਈ-ਹਰਿਆਲੀ ਐਪ ਵਰਗੀ ਐਪ ਸ਼ੁਰੂ ਕੀਤੀ ਗਈ ਹੈ, ਜਿਸ ਨੂੰ ਸਭ ਤੋਂ ਵੱਧ ਹੁੰਗਾਰਾ ਨੌਜਵਾਨਾਂ ਵੱਲੋਂ ਦਿੱਤਾ ਗਿਆ ਹੈ। ਇਹ ਸਮਾਗਮ ਕਰਵਾਉਣ ਲਈ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਬੂਟੇ ਵੰਡਣ ਤੇ ਬੂਟੇ ਹਾਸਲ ਕਰਨ ਦੇ ਨਾਲ-ਨਾਲ ਬੂਟਿਆਂ ਦੀ ਸੰਭਾਲ ਵੀ ਲਾਜ਼ਮੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਮ ਦਿਨ ਜਾਂ ਹੋਰ ਅਹਿਮ ਮੌਕਿਆਂ ਉਤੇ ਬੂਟੇ ਲਾਉਣ ਨੂੰ ਤਰਜੀਹ ਦੇਣ ਅਤੇ ਨਾਲ ਹੀ ਆਪਣੇ ਬਜ਼ੁਰਗਾਂ ਅਤੇ ਸ਼ਹੀਦਾਂ ਦੇ ਨਾਂ ’ਤੇ ਵੀ ਵੱਧ ਤੋਂ ਵੱਧ ਬੂਟੇ ਲਾਉਣ। ਸਮਾਗਮ ਨੂੰ ਸੰਬੋਧਨ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ 05 ਜੂਨ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ੁਰੂ ਕੀਤੀ ਘਰ ਘਰ ਹਰਿਆਲੀ ਮੁਹਿੰਮ ਦਿਨ ਪ੍ਰਤੀ ਦਿਨ ਜ਼ੋਰ ਫੜਦੀ ਜਾ ਰਹੀ ਹੈ, ਜੋ ਕਿ ਪੰਜਾਬ ਲਈ ਬਹੁਤ ਲਾਹੇਵੰਦ ਹੈ। ਇਸ ਮੁਹਿੰਮ ਦਾ ਘੇਰਾ ਵਸੀਹ ਕਰਨ ਵਿੱਚ ਨੌਜਵਾਨ ਸਭ ਤੋਂ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਉਨ੍ਹਾਂ ਕਿਹਾ ਕਿ ਬੀਤੇ ਸਮੇਂ ਦੌਰਾਨ ਵੱਡੀ ਗਿਣਤੀ ਵਿੱਚ ਦਰਖ਼ਤ ਕੱਟੇ ਗਏ, ਜਿਸ ਕਾਰਨ ਆਲਮੀ ਤਪਸ਼ ਵਰਗੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਵਾਸੀ ਵੱਧ ਤੋਂ ਵੱਧ ਬੂਟੇ ਲਾ ਕੇ ਉਨ੍ਹਾਂ ਦੀ ਸੰਭਾਲ ਦਾ ਅਹਿਦ ਕਰਨ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁੜ ਤੋਂ ਹਰਿਆ ਭਰਿਆ ਤੇ ਖੁਸ਼ਹਾਲ ਸੂਬਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਦਾ ਸਿੱਟਾ ਹੈ ਕਿ ਅੱਜ ਪੰਜਾਬ ਵਿੱਚ ਬੂਟੇ ਲਾਉਣ ਸਬੰਧੀ ਵੱਡੇ ਪੱਧਰ ’ਤੇ ਜਾਗਰੂਕਤਾ ਪੈਦਾ ਹੋਈ ਹੈ ਤੇ ਲੋਕ ਆਪਣਾ ਫਰਜ਼ ਸਮਝ ਕੇ ਬੂਟੇ ਲਾ ਰਹੇ ਹਨ।
ਇਸ ਮੌਕੇ ਸਾਧੂ ਸਿੰਘ ਧਰਮਸੋਤ ਅਤੇ ਬਲਬੀਰ ਸਿੰਘ ਸਿੱਧੂ (ਦੋਵੇਂ ਕੈਬਨਿਟ ਮੰਤਰੀ) ਸਮੇਤ ਯੂਥ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਵੱਲੋਂ ਫੇਜ਼-3ਬੀ2 ਵਿੱਚ ਰਾਹਗੀਰਾਂ ਨੂੰ ਬੂਟੇ ਵੰਡ ਕੇ ਉਨ੍ਹਾਂ ਦੀ ਸਾਂਭ-ਸੰਭਾਲ ਦੀ ਅਪੀਲ ਵੀ ਕੀਤੀ ਗਈ। ਸਮਾਗਮ ਵਿੱਚ ਸ਼ਾਮਲ ਲੋਕਾਂ ਨੇ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਉਨ੍ਹਾਂ ਦੀ ਸੰਭਾਲ ਦਾ ਅਹਿਦ ਵੀ ਕੀਤਾ। ਸਮਾਗਮ ਦੌਰਾਨ ਸ਼ਹਿਰ ਵਾਸੀਆਂ ਨੂੰ 3 ਹਜ਼ਾਰ ਤੋਂ ਵੱਧ ਬੂਟੇ ਵੰਡੇ ਗਏ।
ਇਸ ਮੌਕੇ ਪ੍ਰਧਾਨ ਮੁੱਖ ਵਣਪਾਲ ਜਤਿੰਦਰ ਸ਼ਰਮਾ, ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਐਡਵੋਕੇਟ ਕੰਵਰਬੀਰ ਸਿੰਘ ਸਿੱਧੂ, ਸ੍ਰੀ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਸੀਨੀਅਰ ਕਾਂਗਰਸੀ ਆਗੂ ਵਰਿੰਦਰ ਸਿੰਘ ਢਿੱਲੋਂ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਗੁਰਚਰਨ ਸਿੰਘ ਭੰਵਰਾ, ਜੀ.ਐਸ. ਰਿਆੜ, ਭਗਤ ਸਿੰਘ ਨਾਮਧਾਰੀ, ਅਮਰੀਕ ਸਿੰਘ ਸੋਮਲ, ਨਰਾਇਣ ਸਿੰਘ ਸਿੱਧੂ, ਕੁਲਜੀਤ ਸਿੰਘ ਬੇਦੀ, ਨਛੱਤਰ ਸਿੰਘ, ਭਾਰਤ ਭੂਸ਼ਨ ਮੈਣੀ (ਸਾਰੇ ਕੌਂਸਲਰ), ਨਰਪਿੰਦਰ ਸਿੰਘ ਰੰਗੀ, ਮਾਸਟਰ ਰਾਮ ਸਿੰਘ, ਯੂਥ ਕਾਂਗਰਸ ਦੇ ਜਨਰਲ ਸਕੱਤਰ ਵਿਜੇ ਰਾਣਾ, ਸ੍ਰੀਮਤੀ ਪੂਨਮ ਕਾਂਗੜ, ਕਮਲ ਕਟਾਰੀਆ, ਦਿਲਬਰ ਪੁਰਖਾਲਵੀ, ਧਨਵੰਤ ਸਿੰਘ, ਜਸਵਿੰਦਰ ਸਿੰਘ, ਯੂਥ ਆਗੂ ਜਸਵਿੰਦਰ ਸਿੰਘ ਜੱਸੀ ਸਮੇਤ ਵੱਡੀ ਗਿਣਤੀ ਵਿੱਚ ਹੋਰ ਯੂਥ ਕਾਂਗਰਸੀ ਵਰਕਰ ਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ ਮੁਹਾਲੀ 27 ਅਕਤੂਬਰ: ਪੇਂਡੂ ਵਿਕਾਸ, ਪੰਚਾਇਤ , ਸ…