nabaz-e-punjab.com

ਸੰਤੋਖ ਸਿੰਘ ਧੀਰ ਦੀਆਂ ਚਿੱਠੀਆਂ ਦਾ ਸੰਗ੍ਰਹਿ ‘ਜਿਵੇਂ ਰਾਮ ਨੂੰ ਲਛਮਣ ਸੀ’ ਦਾ ਲੋਕ-ਅਰਪਣ 15 ਜੁਲਾਈ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੁਲਾਈ:
ਪੰਜਾਬੀ ਸਾਹਿਤ ਦੀ ਝੋਲੀ ਵਿੱਚ ਪੰਜਾਹ ਤੋਂ ਵੱਧ ਪੁਸਤਕਾਂ ਪਾਉਣ ਵਾਲੇ ਅਤੇ ਭਾਰਤੀ ਸਾਹਿਤ ਅਕਾਦਮੀ ਵੱਲੋਂ ਸਨਮਾਨਿਤ ਸ਼੍ਰੋਮਣੀ ਸਾਹਿਤਕਾਰ ਸੰਤੋਖ ਸਿੰਘ ਧੀਰ ਵੱਲੋਂ 1974-75 ਦੌਰਾਨ ਆਪਣੀ ਇੰਗਲੈਂਡ/ਮਾਸਕੋ ਫੇਰੀ ਦੌਰਾਨ ਆਪਣੇ ਛੋਟੇ ਵੀਰ ਰਿਪੂਦਮਨ ਸਿੰਘ ਰੂਪ ਨੂੰ ਲਿਖੀਆਂ ਸਾਹਿਤਕ, ਰਾਜਨੀਤਿਕ, ਸਮਾਜਿਕ ਅਤੇ ਘਰੋਗੀ ਚਿੱਠੀਆਂ ਦਾ ਰੰਜੀਵਨ ਸਿੰਘ ਵੱਲੋੱ ਸੰਪਾਦਿਤ ਸੰਗ੍ਰਹਿ ‘ਜਿਵੇਂ ਰਾਮ ਨੂੰ ਲਛਮਣ ਸੀ’ ਦਾ ਲੋਕ ਅਰਪਣ ਸਰਘੀ ਕਲਾ ਕੇਂਦਰ, ਮੁਹਾਲੀ ਵੱਲੋੱ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ 15 ਜੁਲਾਈ ਨੂੰ ਸਵੇਰੇ 10.30 ਵਜੇ ਪੰਜਾਬ ਕਲਾ ਭਵਨ, ਸੈਕਟਰ-16, ਚੰਡੀਗੜ੍ਹ ਵਿੱਚ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਕਲਾ ਪ੍ਰੀਸ਼ਦ ਦੀ ਮੀਡੀਆ, ਪਬਲੀਕੇਸ਼ਨ ਅਤੇ ਸਭਿਆਚਾਰਕ ਪਾਰਲੀਮੈਂਟ ਦੇ ਕੋਆਰਡੀਨੇਟਰ ਨਿੰਦਰ ਘੁਗਿਆਣਵੀ ਅਤੇ ਸਰਘੀ ਕਲਾ ਕੇਂਦਰ, ਮੁਹਾਲੀ ਦੇ ਪ੍ਰਧਾਨ ਸੰਜੀਵਨ ਸਿੰਘ ਨੇ ਦੱਸਿਆ ਕਿ ਉੱਘੇ ਸ਼ਾਇਰ ਪਦਮਸ਼੍ਰੀ ਡਾ. ਸੁਰਜੀਤ ਪਾਤਰ ਸਮਾਗਮ ਦੀ ਪ੍ਰਧਾਨਗੀ ਕਰਨਗੇ। ‘ਸੰਤੋਖ ਸਿੰਘ ਧੀਰ-ਇਕ ਵਿਅਕਤਿਤਵ’ ਵਿਸ਼ੇ ਉਪਰ ਪੰਜਾਬ ਕਲਾ ਪ੍ਰੀਸ਼ਦ ਦੇ ਸਕੱਤਰ ਜਨਰਲ ਡਾ. ਲਖਵਿੰਦਰ ਜੌਹਲ ਆਪਣੇ ਵਿਚਾਰ ਸਾਂਝੇ ਕਰਨਗੇ ਅਤੇ ਸ੍ਰੀ ਸ਼ਾਮ ਸਿੰਘ ਅੰਗ-ਸੰਗ ਅਤੇ ਡਾ. ਧਨਵੰਤ ਕੌਰ, ਸਾਬਕਾ ਡੀਨ (ਭਾਸ਼ਾਵਾਂ) ਪੰਜਾਬੀ ਯੂਨੀਵਿਸਟੀ, ਪਟਿਆਲਾ ਇਸ ਮੌਕੇ ਬੁਲਾਰੇ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ ਮੁਹਾਲੀ 27 ਅਕਤੂਬਰ: ਪੇਂਡੂ ਵਿਕਾਸ, ਪੰਚਾਇਤ , ਸ…