nabaz-e-punjab.com

ਡੀਸੀ ਸ੍ਰੀਮਤੀ ਸਪਰਾ ਨੇ ਕੀਤੀ ਜ਼ਿਲ੍ਹਾ ਮੁਹਾਲੀ ਦੇ ਗਾਰਡੀਅਨਜ਼ ਆਫ਼ ਗਵਰਨੈਂਸ ਨਾਲ ਵਿਸ਼ੇਸ਼ ਮੀਟਿੰਗ

ਗਾਰਡੀਅਨਜ਼ ਆਫ਼ ਗਵਰਨੈਂਸ ਰਾਹੀਂ ਲੋਕ ਮਸਲਿਆਂ ਸਬੰਧੀ ਮਿਲੀਆਂ ਦਰਖ਼ਾਸਤਾਂ ਦਾ 15 ਦਿਨਾਂ ਵਿੱਚ ਕੀਤਾ ਜਾਵੇਗਾ ਨਿਬੇੜਾ
ਸਮੂਹ ਗਾਰਡੀਅਨਜ਼ ਆਫ਼ ਗਵਰਨੈਂਸ ਆਪਣੇ ਆਪ ਨੂੰ ਡੈਪੋ ਦੇ ਤੌਰ ’ਤੇ ਵੀ ਰਜਿਸਟਰਡ ਕਰਾਉਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੁਲਾਈ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਖੁਸ਼ਹਾਲੀ ਦੇ ਰਾਖਿਆ (ਗਾਰਡੀਅਨਜ਼ ਆਫ ਗਵਰਨੈਂਸ) ਦੀ ਸਰਕਾਰ ਦੀਆਂ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਵਿਸ਼ੇਸ ਤੌਰ ’ਤੇ ਨਿਗਰਾਨੀ ਕਰਨ ਦੀ ਡਿਊਟੀ ਸੌਂਪੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਸਮੂਹ ਗਾਰਡੀਅਨਜ਼ ਆਫ਼ ਗਵਰਨੈਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਸ੍ਰੀਮਤੀ ਸਪਰਾ ਨੇ ਕਿਹਾ ਕਿ ਗਾਰਡੀਅਨਜ਼ ਆਫ਼ ਗਵਰਨੈਸ ਦਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬਿਹਤਰ ਤਾਲਮੇਲ ਹੋਣਾ ਲਾਜ਼ਮੀ ਹੈ ਜਿਸ ਦੇ ਹੋਰ ਸਾਰਥਿਕ ਨਤੀਜੇ ਸਾਹਮਣੇ ਆਉਣਗੇ ਅਤੇ ਆਪਸੀ ਤਾਲਮੇਲ ਰਾਹੀਂ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਹੋਰ ਆਸਰਦਾਰ ਅਤੇ ਸੁਚੱਜੇ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਗਾਰਡੀਅਨਜ਼ ਆਫ ਗਵਰਨੈਸ ਦੇ ਜਿਲ੍ਹਾ ਪੱਧਰ, ਤਹਿਸੀਲ ਪੱਧਰ ਦੇ ਮੱੁਖੀਆਂ ਅਤੇ ਸੁਪਰਵਾਇਜ਼ਰਾਂ ਨਾਲ ਹਰੇਕ ਮਹੀਨੇ ਦੀ 10 ਤਾਰੀਖ ਨੂੰ ਜ਼ਿਲ੍ਹਾ ਪੱਧਰ ਤੇ ਮੀਟਿੰਗ ਹੋਇਆ ਕਰੇਗੀ। ਜਿਸ ਵਿੱਚ ਲੋਕ ਮਸਲੇ ਵਿਚਾਰੇ ਜਾਣਗੇ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਗਾਰਡੀਅਨਜ਼ ਆਫ ਗਵਰਨੈਸ ਵੱਲੋਂ ਪ੍ਰਾਪਤ ਹੋਈਆਂ ਲੋਕ ਮਸਲਿਆਂ ਸਬੰਧੀ ਦਰਖਾਸਤਾਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਅੰਦਰ ਕੀਤਾ ਜਾਵੇ।
ਸ੍ਰੀਮਤੀ ਸਪਰਾ ਨੇ ਸਮੂਹ ਅਧਿਕਾਰੀਆਂ ਨੂੰ ਵੀ ਗਾਰਡੀਅਨਜ਼ ਆਫ ਗਵਰਨੈਸ ਨਾਲ ਸਮੇਂ ਸਮੇਂ ’ਤੇ ਮੀਟਿੰਗਾਂ ਕਰਨ ਲਈ ਆਖਿਆ ਅਤੇ ਲੋਕ ਮਸਲਿਆਂ ਸਬੰਧੀ ਫੀਡ ਬੈਕ ਲੈ ਕੇ ਉਸ ਤੇ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕਾਂ ਦੀਆਂ ਦਰਪੇਸ਼ ਸਮਸਿਆਵਾਂ ਦਾ ਹੱਲ ਹੋ ਸਕੇ। ਉਨ੍ਹਾਂ ਇਸ ਮੌਕੇ ਗਾਰਡੀਅਨਜ਼ ਆਫ਼ ਗਵਰਨੈਸ ਦੇ ਤਹਿਸੀਲ ਪੱਧਰ ਦੇ ਕੁਆਰਡੀਨੇਟਰਾਂ ਨੂੰ ਐਸ.ਡੀ.ਐਮਜ਼ ਨਾਲ ਵੀ ਰਾਬਤਾ ਕਾਇਮ ਰੱਖਣ ਲਈ ਆਖਿਆ। ਉਨ੍ਹਾਂ ਸਮੂਹ ਗਾਰਡੀਅਨਜ਼ ਆਫ ਗਵਰਨੈਂਸ ਨੂੰ ਕਿਹਾ ਕਿ ਉਹ ਆਪਣੇ ਆਪ ਨੂੰ ਨੇੜਲੇ ਪੈਂਦੇ ਸਾਂਝ ਕੇਂਦਰਾਂ ਰਾਹੀਂ ਡੈਪੋ ਵਜੋਂ ਵੀ ਰਜਿਸਟਰਡ ਕਰਾਉਣ। ਉਨ੍ਹਾਂ ਕਿਹਾ ਕਿ ਗਾਰਡੀਅਨਜ਼ ਆਫ ਗਵਰਨੈਂਸ ਜਿਲ੍ਹੇ ਵਿੱਚ ਨਸ਼ਿਆਂ ਦਾ ਮੁਕਮੰਲ ਖਾਤਮਾ ਕਰਨ ਲਈ ਵੱਡੀ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਖੇਤਰ/ਪਿੰਡ ਵਿਚ ਕੋਈ ਨੌਜਵਾਨ ਜਾਂ ਹੋਰ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਦਾ ਇਲਾਜ ਨਸ਼ਾ ਛਡਾਓ ਅਤੇ ਮੁੜ ਵਸੇਬਾ ਕੇਂਦਰਾਂ ਰਾਹੀਂ ਕਰਾਉਣ ਅਤੇ ਨਸ਼ਾ ਕਰਨ ਵਾਲੇ ਦਾ ਨਾਮ ਨਸ਼ੇੜੀ ਦੇ ਤੌਰ ਤੇ ਨਾ ਉਛਾਲਿਆ ਜਾਵੇ ਸਗੋਂ ਉਸ ਦਾ ਇਲਾਜ ਸਮਾਜ ਦੇ ਇਕ ਅੰਗ ਵਜੋਂ ਸਮਝ ਕੇ ਕਰਵਾਇਆ ਜਾਵੇ । ਉਨ੍ਹਾ ਹੋਰ ਕਿਹਾ ਕਿ ਨਸ਼ਾ ਵੇਚਣ ਵਾਲੇ ਦੀ ਸੂਚਨਾ ਜ਼ਿਲ੍ਹਾ ਪੁਲੀਸ ਵੱਲੋਂ ਜਾਰੀ ਕੀਤੇ ਮੋਬਾਇਲ 91155-16000 ’ਤੇ ਦਿੱਤੀ ਜਾਵੇ ਤਾਂ ਜੋ ਨਸ਼ਿਆਂ ਦੇ ਸੁਦਾਗਰਾਂ ਵਿਰੁੱਧ ਸਖ਼ਤ ਕਾਰਵਾਈ ਹੋ ਸਕੇ। ਉਨ੍ਹਾਂ ਇਸ ਮੌਕੇ ਵਟਸਐੱਪ ਤੇ ਝੂਠੀਆਂ ਪੈਣ ਵਾਲੀਆਂ ਪੋਸਟਾਂ ਤੋਂ ਵੀ ਸੁਚੇਤ ਰਹਿਣ ਲਈ ਕਿਹਾ।
ਇਸ ਮੌਕੇ ਗਾਰਡੀਅਨਜ਼ ਆਫ ਗਵਰਨੈਸ ਦੇ ਜਿਲ੍ਹਾ ਮੁੱਖੀ (ਸੇਵਾ ਮੁਕਤ) ਕਰਨਲ ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਜਿਲ੍ਹੇ ਦੇ ਸਮੂਹ ਗਾਰਡੀਅਨਜ਼ ਆਫ ਗਵਰਨੈਸ ਸਰਕਾਰ ਦੀਆਂ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਫੀਡ ਬੈਕ ਵੀ ਦਿੱਤੀ ਜਾਂਦੀ ਹੈ । ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਜਿਲ੍ਹੇ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਾਲਮੇਲ ਰਾਹੀਂ ਲੋਕ ਮਸਲਿਆਂ ਨੂੰ ਹੱਲ ਕਰਨ ਲਈ ਆਪਣੀ ਡਿਊਟੀ ਕਿਸੇ ਵੀ ਪਾਰਟੀਬਾਜ਼ੀ ਤੋਂ ਉਪਰ ਉੱਠਕੇ ਨਿਭਾਉਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਸਹਾਇਕ ਕਮਿਸ਼ਨਰ (ਜ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਪਾਲਿਕਾ ਆਰੋੜਾ, ਡੀਡੀਪੀਓ ਡੀ.ਕੇ ਸਾਲਦੀ, ਸਕੱਤਰ ਜਿਲ੍ਹਾ ਪ੍ਰੀਸ਼ਦ ਰਵਿੰਦਰ ਸਿੰਘ ਸੰਧੂ, ਤਹਿਸੀਲ ਭਲਾਈ ਅਫਸਰ ਪਰਮਜੀਤ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ ਸੁਮਨਦੀਪ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ, ਤਹਿਸੀਲ ਸੁਪਰਵਾਇਜ਼ਰ ਜੀ.ਓ.ਜੀ ਮੋਹਾਲੀ ਸ੍ਰੀ ਭਗਵੰਤ ਸਿੰਘ ਸਮੇਤ ਜਿਲ੍ਹੇ ਦੇ ਸਮੂਹ ਗਾਰਡੀਅਨਜ਼ ਆਫ ਗਵਰਨੈਸ ਅਤੇ ਹੋਰਨਾ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ ਮੁਹਾਲੀ 27 ਅਕਤੂਬਰ: ਪੇਂਡੂ ਵਿਕਾਸ, ਪੰਚਾਇਤ , ਸ…