nabaz-e-punjab.com

ਮੁਹਾਲੀ ਫੇਜ਼-3ਬੀ2 ਮਾਰਕੀਟ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ: ਸਿੱਧੂ

ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਵਫਦ ਨੇ ਕੈਬਿਨਟ ਮੰਤਰੀੇ ਸਿੱਧੂ ਨੂੰ ਸਮੱਸਿਆਵਾਂ ਦੱਸੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੁਲਾਈ:
ਇੱਥੋਂ ਦੇ ਫੇਜ਼3ਬੀ2 ਦੀ ਮਾਰਕੀਟ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਉੱਪਰ ਹੱਲ ਕੀਤਾ ਜਾਵੇਗਾ ਅਤੇ ਇਸ ਮਾਰਕੀਟ ਦੇ ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਤੰਗੀ ਨਹੀਂ ਆਉਣ ਦਿੱਤੀ ਜਾਵੇਗੀ- ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਵਫਦ ਨਾਲ ਮੁਲਾਕਾਤ ਦੌਰਾਨ ਕੀਤਾ। ਸ੍ਰੀ ਸਿੱਧੂ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਫੇਜ਼-3ਬੀ2 ਦੀ ਮਾਰਕੀਟ ਵਿੱਚ ਪੌਦੇ ਵੰਡਣ ਸਬੰਧੀ ਰੱਖੇ ਸਮਾਗਮ ਵਿੱਚ ਹਿੱਸਾ ਲੈਣ ਆਏ ਸਨ।
ਇਸ ਮੌਕੇ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਵੱਧ ਹੈ। ਉਹਨਾਂ ਕਿਹਾ ਕਿ ਉਹ ਫੇਜ਼-3ਬੀ2 ਦੀ ਮਾਰਕੀਟ ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਤੋਂ ਭਲੀ ਭਾਂਤੀ ਜਾਣੂੰ ਹਨ ਅਤੇ ਇਹਨਾਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਉਹ ਪੂਰਾ ਯਤਨ ਕਰਨਗੇ। ਇਸ ਮੌਕੇ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਇਸ ਮਾਰਕੀਟ ਵਿੱਚ ਗ੍ਰੀਨ ਬੈਲਟ ਵਾਲੀ ਥਾਂ ਦਾ ਸੁੰਦਰੀਕਰਨ ਕਰਕੇ ਇਸ ਨੂੰ ਗ੍ਰੀਨ ਬੈਲਟ ਦੇ ਤੌਰ ਤੇ ਵਿਕਸਤ ਕੀਤਾ ਜਾਵੇ। ਉਹਨਾਂ ਕਿਹਾ ਕਿ ਇਸ ਮਾਰਕੀਟ ਦੀ ਪਾਰਕਿੰਗ ਵਿੱਚ ਲਾਈਨਿੰਗ ਨਾ ਹੋਣ ਕਾਰਨ ਵਾਹਨਾਂ ਦਾ ਘੜਮੱਸ ਪਿਆ ਰਹਿੰਦਾ ਹੈ, ਵਾਹਨ ਖੜੇ ਕਰਨ ਲਈ ਕੋਈ ਲਾਈਨਿੰਗ ਨਾ ਹੋਣ ਕਾਰਨ ਲੋਕ ਆਪਣੀ ਮਰਜੀ ਨਾਲ ਹੀ ਵਾਹਨ ਖੜੇ ਕਰ ਦਿੰਦੇ ਹਨ। ਕਈ ਵਾਰ ਤਾਂ ਲੋਕ ਅੱਗੇ ਪਿਛੇ ਹੀ ਆਪਣੇ ਵਾਹਨ ਖੜੇ ਕਰ ਦਿੰਦੇ ਹਨ, ਜਿਸ ਕਾਰਨ ਲੋਕਾਂ ਨੂੰ ਬਹੁਤ ਵੱਡੀ ਪ੍ਰੇਸ਼ਾਨੀ ਹੋ ਰਹੀ ਹੈ।
ਉਹਨਾਂ ਕਿਹਾ ਕਿ ਨਗਰ ਨਿਗਮ ਮੁਹਾਲੀ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਕਈ ਵਾਰ ਬੇਨਤੀ ਕੀਤੀ ਜਾ ਚੁੱਕੀ ਹੈ ਪਰ ਫਿਰ ਵੀ ਨਗਰ ਨਿਗਮ ਮੁਹਾਲੀ ਵੱਲੋਂ ਕੋਈ ਕਾਰਵਾਈ ਨਹੀਂ ਹੋਈ। ਇਸੇ ਤਰ੍ਹਾਂ ਇਸ ਮਾਰਕੀਟ ਦੀ ਪਾਰਕਿੰਗ ਦੇ ਫੁੱਟਪਾਥ ਟੁੱਟੇ ਹੋਏ ਹਨ, ਗਰਿਲਾਂ ਵੀ ਟੁੱਟੀਆਂ ਹੋਈਆਂ ਹਨ। ਉਹਨਾਂ ਮੰਗ ਕੀਤੀ ਕਿ ਉਪਰੋਕਤ ਸਮੱਸਿਆਵਾਂ ਦੇ ਹੱਲ ਤੋੱ ਇਲਾਵਾ ਨੌਜਵਾਨਾਂ ਵਲੋੱ ਮਾਰਕੀਟ ਵਿੱਚ ਕੀਤੀ ਜਾਂਦੀ ਹੁਲੜਬਾਜੀ ਨੂੰ ਵੀ ਨੱਥ ਪਾਈ ਜਾਵੇ, ਖਾਲੀ ਪਈਆਂ ਥਾਂਵਾਂ ਨੂੰ ਵਿਕਸਤ ਕਰਕੇ ਸੁੰਦਰੀਕਰਨ ਕੀਤਾ ਜਾਵੇ।
ਇਸ ਮੌਕੇ ਮਾਰਕੀਟ ਦੇ ਵਫ਼ਦ ਵੱਲੋਂ ਕੈਬਿਨਟ ਮੰਤਰੀ ਧਰਮਸੋਤ ਅਤੇ ਸ੍ਰੀ ਸਿੱਧੂ ਨੂੰ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਰੂਬੀ ਸਿੱਧੂ, ਗੁਰਚਰਨ ਸਿੰਘ ਭੰਵਰਾ, ਜੀਐਸ ਰਿਆੜ, ਮੁੱਖ ਸਲਾਹਕਾਰ ਆਤਮਾ ਰਾਮ ਅਗਰਵਾਲ, ਮੀਤ ਪ੍ਰਧਾਨ ਅਸ਼ੋਕ ਬਾਂਸਲ, ਸਲਾਹਕਾਰ ਸੁਰਿੰਦਰ ਸਿੰਘ, ਖਜਾਨਚੀ ਜਤਿੰਦਰ ਸਿੰਘ ਢੀਂਡਰਾ, ਜਨਰਲ ਸਕੱਤਰ ਵਰੁਣ ਕੁਮਾਰ, ਸਕੱਤਰ ਗੁਰਪ੍ਰੀਤ ਸਿੰਘ, ਜੁਆਇੰਟ ਸਕੱਤਰ ਦਵਿੰਦਰ ਸਿੰਘ ਸੰਨੀ, ਹਿਤੇਸ਼ ਬਾਂਸਲ ਅਤੇ ਹੋਰ ਦੁਕਾਨਦਾਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ ਯੋਗਾ ਕਲਾਸਾਂ ਵੱਧ ਭਾਰ, ਪ…