Share on Facebook Share on Twitter Share on Google+ Share on Pinterest Share on Linkedin ਸਵੱਛ ਭਾਰਤ: ਨਹਿਰੂ ਯੁਵਾ ਕੇਂਦਰ ਨੇ ਜਾਗਰੂਕਤਾ ਰੈਲੀ ਕੱਢੀ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 10 ਜੁਲਾਈ: ਨਹਿਰੂ ਯੁਵਾ ਕੇਂਦਰ ਐਸ.ਏ.ਐਸ.ਨਗਰ ਵੱਲੋਂ ਸਵੱਛ ਭਾਰਤ ਦਾ ਹਿੱਸਾ ਬਣਦਿਆਂ ਅੱਜ ਸਰਕਾਰੀ ਹਾਈ ਸਕੂਲ ਬਲੌਂਗੀ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਨਹਿਰੂ ਯੁਵਾ ਕੇਂਦਰ ਦੀ ਵਲੰਟੀਅਰ ਰਜ਼ਨੀ, ਅਰਚਨਾ ਮਿਸ਼ਰਾ ਨੇ ਸਕੂਲ ਦੇ ਬੱਚਿਆਂ ਨੂੰ ਆਪਣੇ ਘਰਾਂ ਦੇ ਆਲਾ ਦੁਆਲਾ ਸਾਫ਼ ਰੱਖਣ ਅਤੇ ਸਕੂਲ ਨੂੰ ਸਾਫ਼ ਸੁੱਥਰਾ ਰੱਖਣ ਬਾਰੇ ਜਾਣਕਾਰੀ ਦਿੱਤੀ। ਇਹ ਰੈਲੀ ਸਕੂਲ ਦੇ ਵਿਹੜੇ ’ਚੋਂ ਆਰੰਭ ਹੋ ਕੇ ਪਿੰਡ ਦੇ ਵੱਖ ਵੱਖ ਗਲੀ ਮੁਹੱਲਿਆਂ ਵਿੱਚ ਗਈ। ਇਸ ਦੌਰਾਨ ਸਕੂਲੀ ਬੱਚਿਆਂ ਦੇ ਹੱਥਾਂ ਵਿੱਚ ਸਵੱਛ ਭਾਰਤ ਬਾਰੇ ਬੈਨਰ ਫੜੇ ਹੋਏ ਸਨ। ਇਸ ਮੌਕੇ ਸਕੂਲ ਦੀ ਇੰਚਾਰਜ਼ ਸੋਨੀਆ ਬੇਰੀ, ਮੁਹੰਮਦ ਅਸਲਮ, ਹਰਪ੍ਰੀਤ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ, ਮਿਨਾਕਸ਼ੀ ਨੱਈਅਰ ਤੇ ਸੁਖਵਿੰਦਰ ਸਿੰਘ ਯੂਥ ਕਲੱਬ ਮੈਂਬਰ ਅਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ