nabaz-e-punjab.com

ਦੇਸ਼ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਉਪਰਾਲੇ ਕਰ ਰਹੀ ਹੈ ਕੇਂਦਰ ਸਰਕਾਰ: ਨਰਿੰਦਰ ਮੋਦੀ

ਨਬਜ਼-ਏ-ਪੰਜਾਬ ਬਿਊਰੋ, ਮਲੋਟ, 11 ਜੁਲਾਈ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਲਈ ਉਪਰਾਲੇ ਕਰ ਰਹੀ ਹੈ ਅਤੇ ਸਾਲ 2020 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਹੋਣ ਦਾ ਟੀਚਾ ਰੱਖਿਆ ਗਿਆ ਹੈ। ਮਲੋਟ ਵਿੱਚ ਕਿਸਾਨ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਅਨੇਕਾਂ ਯੋਜਨਾਵਾਂ ਚਲਾਈਆਂ ਹਨ। ਕੇਂਦਰ ਸਰਕਾਰ ਨੇ 15 ਕਰੋੜ ਕਿਸਾਨਾਂ ਨੂੰ ਸੋਇਲ ਹੈਲਥ ਕਾਰਡ ਬਣਾ ਕੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਯੂਰੀਆ ਲਈ ਕਿਸਾਨਾਂ ਨੂੰ ਹੁਣ ਲਾਠੀਆਂ ਨਹੀਂ ਖਾਣੀਆਂ ਪੈਂਦੀਆਂ ਅਤੇ ਕੇਂਦਰ ਸਰਕਾਰ ਨੇ ਯੂਰੀਆ ਦੀ ਕਾਲਾਬਾਜਾਰੀ ਰੋਕ ਦਿੱਤੀ ਹੈ। ਕੇਂਦਰ ਸਰਕਾਰ ਨੇ ਕਿਸਾਨ ਸੰਪਦਾ ਯੋਜਨਾ ਤਹਿਤ ਫਸਲ ਦੀ ਬਰਬਾਦੀ ਵੀ ਰੋਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ। ਪਰਾਲੀ ਸਾੜਨ ਤੋਂ ਰੋਕਣ ਲਈ ਕੇਂਦਰ ਸਰਕਾਰ ਨੇ 50 ਕਰੋੜ ਰੁਪਏ ਜਾਰੀ ਕੀਤੇ ਹਨ। ਪਰਾਲੀ ਦੀ ਸੰਭਾਲ ਲਈ ਕੇੱਦਰ ਸਰਕਾਰ ਮਸ਼ੀਨਾਂ ਉਪਰ ਸਬਸਿਡੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਠੇਕੇ ਤੇ ਜਮੀਨ ਲੈ ਕੇ ਖੇਤੀ ਕਰਦੇ ਹਨ ਉਨ੍ਹਾਂ ਕਿਸਾਨਾਂ ਨੂੰ ਵੀ ਸਰਕਾਰੀ ਜਮੀਨਾਂ ਨੂੰ ਵੀ ਲਾਭ ਮਿਲੇਗਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਚਾਹੇ ਦੇਸ਼ ਦਾ ਅੰਨ ਭੰਡਾਰ ਭਰਨ ਦੀ ਗੱਲ ਹੋਵੇ ਜਾਂ ਦੇਸ਼ ਦੀ ਸਰੁੱਖਿਆ ਦੀ ਗੱਲ ਹੋਵੇ ਪੰਜਾਬ ਨੇ ਹਮੇਸ਼ਾ ਹੀ ਮੋਹਰੀ ਰੋਲ ਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਅੰਨ ਭੰਡਾਰ ਵਿੱਚ ਵਾਧਾ ਕੀਤਾ ਹੈ। ਉਹਨਾ ਕਿਹਾ ਕਿ ਕਿਸਾਨਾਂ ਦੀ ਫਸਲ ਬਰਬਾਦ ਨਾ ਹੋਵੇ ਇਸ ਲਈ ਦੇਸ਼ ਵਿਚ ਨਵੇੱ ਗੋਦਾਮ ਬਣਾਏ ਜਾ ਰਹੇ ਹਨ, ਪੂਰੀ ਸਪਲਾਈ ਚੇਨ ਨੂੰ ਮਜਬੂਤ ਕੀਤਾ ਜਾ ਰਿਹਾ ਹੈ। ਫੁੂਡ ਪਾਰਕ ਵੀ ਬਣਾਏ ਜਾ ਰਹੇ ਹਨ। ਪੰਜਾਬ ਦੀ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਸ ਕਾਂਗਰਸ ਸਰਕਾਰ ਨੇ ਤਾਂ ਪੰਜਾਬ ਦਾ ਇਕ ਸਾਲ ਵਿੱਚ ਹੀ ਬੁਰਾ ਹਾਲ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਠਿੰਡਾ ਏਮਜ ਦੇ ਕੰਮ ਵਿੱਚ ਤੇਜੀ ਲਿਆਉਣੀ ਚਾਹੀਦੀ ਹੈ।

Load More Related Articles
Load More By Nabaz-e-Punjab
Load More In General News

Check Also

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ ਯੋਗਾ ਕਲਾਸਾਂ ਵੱਧ ਭਾਰ, ਪ…