nabaz-e-punjab.com

ਸ਼ੈਮਰਾਕ ਸਕੂਲ ਵਿੱਚ ਸੰਭਵ ਫਾੳਂੂਡੇਸ਼ਨ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ:
ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ-69 ਮੁਹਾਲੀ ਵੱਲੋਂ ਦੇ ਆਡੀਟੋਰੀਅਮ ਵਿਚ ਨੌਜਵਾਨਾਂ ਵੱਧ ਰਹੇ ਨਸ਼ਿਆਂ ਦੇ ਰੁਝਾਨ ਦੇ ਨੁਕਸਾਨ ਅਤੇ ਇਸ ਦੇ ਪਰਿਵਾਰਕ ਅਤੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਸੰਨ ਫਾੳਂੂਡੇਸ਼ਨ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਜ਼ਿਲ੍ਹਾ ਸਾਂਝ ਕੇਂਦਰ ਦੇ ਅਧਿਕਾਰੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸੈਮੀਨਾਰ ਵਿੱਚ ਮੁਹਾਲੀ ਦੇ ਡੀਐਸਪੀ ਰਮਨਦੀਪ ਸਿੰਘ, ਮਸ਼ਹੂਰ ਮਨੋਵਿਗਿਆਨਕ ਦਿਲਬਾਗ ਸਿੰਘ ਅਤੇ ਮਿਸ਼ਨ ਸਲਾਮਤੀ ਦੇ ਫਾਊਂਡਰ ਅਮੋਲ ਕੌਰ ਸਮੇਤ ਹੋਰ ਕਈ ਹਸਤੀਆਂ ਸਬੰਧਿਤ ਵਿਸ਼ੇ ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਆਪਣੇ ਸੰਬੋਧਨ ਵਿਚ ਸਕੂਲ ਦੇ ਡਾਇਰੈਕਟਰ ਐਜੂਕੇਸ਼ਨ ਜਨਰਲ ਰਿਟਾ. ਰਾਜ ਮਹਿਤਾ ਨੇ ਕਿਹਾ ਕਿ ਨੌਜਵਾਨਾਂ ’ਚ ਵੱਧ ਰਿਹਾ ਨਸ਼ੇ ਦਾ ਰੁਝਾਨ ਚਿੰਤਾ ਦਾ ਵਿਸ਼ੇ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦੇ ਅੰਦਰ ਪ੍ਰਮਾਤਮਾ ਦਾ ਵਾਸ ਹੈ, ਇਸ ਲਈ ਅੱਜ ਲੋੜ ਹੈ ਕਿ ਹਰ ਵਿਅਕਤੀ ਉਸ ਪ੍ਰਮਾਤਮਾ ਨੂੰ ਹਾਜ਼ਰ-ਨਾਜ਼ਰ ਮੰਨ ਕੇ ਪ੍ਰਣ ਕਰੇ ਕਿ ਉਹ ਕਦੇ ਨਸ਼ਾ ਨਹੀਂ ਕਰੇਗਾ।
ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਤੁਹਾਡਾ ਫ਼ੈਸਲਾ ਹੈ ਕਿ ਤੁਸੀ ਨਸ਼ੇ ਕਰਨੇ ਹਨ ਜਾਂ ਨਹੀਂ ਅਤੇ ਉਨ੍ਹਾਂ ਨਾਲ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ 18 ਸਾਲ ਤੋਂ ਘੱਟ ਉਮਰ ਦੇ ਆਪਣੇ ਬੱਚਿਆਂ ਨੂੰ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਤਾਂ ਸੜਕ ਹਾਦਸਿਆਂ ਵਿੱਚ ਅਜਾਈ ਜਾਂਦੀਆਂ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।
ਇਸ ਦੌਰਾਨ ਸੰਭਵ ਫਾੳਂੂਡੇਸ਼ਨ ਦੀ ਪ੍ਰੋਜੈਕਟ ਕੋਆਰਡੀਨੇਟਰ ਮੈਡਮ ਅਮੋਲ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅੰਕੜਾ ਅਨੁਸਾਰ ਇੰਨੀਆਂ ਜਾਨਾਂ ਦੰਗਿਆਂ ਵਿਚ ਨਹੀਂ ਜਾਂਦੀਆਂ, ਜਿਨ੍ਹਾਂ ਜਾਨਾਂ ਨਸ਼ੇ ਕਰਕੇ ਵਾਹਨ ਚਲਾਉਣ ਕਾਰਨ ਸੜਕ ਹਾਦਸਿਆਂ ਵਿਚ ਜਾਂਦੀਆਂ ਹਨ। ਉਨ੍ਹਾਂ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ ਕਾਰਨ ਰੋਜ਼ਾਨਾ 19 ਵਿਅਕਤੀ ਦੀ ਮੌਤ ਹੁੰਦੀ ਹੈ ਅਤੇ ਜੇਕਰ ਇਨ੍ਹਾਂ ਨਸ਼ਿਆਂ ਨੂੰ ਠੱਲ੍ਹ ਪਾ ਲਈ ਜਾਵੇ ਤਾਂ ਇਨ੍ਹਾਂ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪਿੰਡ-ਪਿੰਡ ਜਾ ਕੇ ਨੁੱਕੜ ਨਾਟਕ ਵੀ ਖੇਡੇ ਜਾਂਦੇ ਹਨ ਅਤੇ ਇਸ ਦੇ ਨਾਲ ਸਕੂਲਾਂ ਵਿਚ ਵਿਦਿਆਰਥੀਆਂ ਅਤੇ ਸਕੂਲ ਦੀ ਟਰਾਂਸਪੋਰਟ ਟੀਮ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਂਦਾ ਹੈ।
ਇਸ ਮੌਕੇ ਡੀਐੱਸਪੀ ਰਮਨਦੀਪ ਸਿੰਘ ਨੇ ਆਪਣੀ ਜ਼ਿੰਦਗੀ ਦੇ ਪਿਛੋਕੜ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਪਿੰਡ ਦੇ ਸਰਕਾਰੀ ਸਕੂਲ ਤੋਂ 10 ਪਾਸ ਕਰਨ ਉਪਰੰਤ ਬੀਏ ਦੇ ਫਾਈਨਲ ਸਾਲ ਵਿਚ ਹੀ ਏਐੱਸਆਈ ਦੀ ਨੌਕਰੀ ਪ੍ਰਾਪਤ ਕਰ ਲਈ ਸੀ ਅਤੇ ਨਸ਼ਿਆਂ ਤੋਂ ਦੂਰ ਰਹਿੰਦਿਆਂ ਉਹ ਦੇ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੇ੍ਰਰਨਾ ਦਿੰਦਿਆਂ ਕਿਹਾ ਕਿ ਉਹ ਮਿਹਨਤ ਅਤੇ ਲਗਨ ਨਾਲ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਦੇ ਹਨ। ਇਸ ਮੌਕੇ ਵਿਦਿਆਰਥੀਆਂ ਨੇ ਬੁੱਧੀਜੀਵੀਆਂ ਤੋਂ ਕਈ ਸਵਾਲ ਕੀਤੇ। ਜਿਨ੍ਹਾਂ ਦਾ ਜਵਾਬ ਉਨ੍ਹਾਂ ਬਿਹਤਰੀਨ ਤਰੀਕੇ ਨਾਲ ਦਿੱਤਾ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…