nabaz-e-punjab.com

ਸੀਜੀਸੀ ਝੰਜੇੜੀ ਦੇ ਵਿਦਿਆਰਥੀ ਪੀਟੀਯੂ ਇਮਤਿਹਾਨਾਂ ਵਿੱਚ 124 ਮੈਰਿਟ ਪੁਜ਼ੀਸ਼ਨਾਂ ’ਤੇ ਕਬਜ਼ਾ

ਬੀ.ਕਾਮ, ਬੀਬੀਏ, ਬੀਸੀਏ ਅਤੇ ਫੈਸ਼ਨ ਟੈਕਨਾਲੋਜੀ ਵਿੱਚ 70 ਮੈਰਿਟ ਪੁਜ਼ੀਸ਼ਨਾਂ
ਪਹਿਲੀਆਂ ਪੁਜ਼ੀਸ਼ਨਾਂ ਵਾਲੇ ਵਿਦਿਆਰਥੀਆਂ ਨੂੰ ਲੈਪਟਾਪ ਦਿਤੇ ਜਾਣਗੇ: ਧਾਲੀਵਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੁਲਾਈ:
ਚੰਡੀਗੜ੍ਹ ਗਰੁੱਪ ਆਫ਼ ਕਾਲਜ ਝੰਜੇੜੀ ਦੇ ਵਿਦਿਆਰਥੀਆਂ ਨੇ ਕਾਲਜ ਦੀ ਸਥਾਪਨਾ ਦੇ ਲਗਾਤਾਰ ਚੌਥੇ ਸਾਲ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਇਮਤਿਹਾਨਾਂ ਵਿੱਚ ਸਫਲਤਾ ਦੇ ਝੰਡੇ ਗੱਡਦੇ ਹੋਏ ਨਾ ਸਿਰਫ਼ ਛੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ’ਤੇ ਕਬਜ਼ਾ ਕੀਤਾ ਹੈ ਬਲਕਿ 124 ਵਿਦਿਆਰਥੀਆਂ ਨੇ ਮੈਰਿਟ ਵਿੱਚ ਆ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਇਸ ਵਿੱਚ ਬੀ.ਕਾਮ ਵਿੱਚ 33 ਪੁਜ਼ੀਸ਼ਨਾਂ, 29 ਫ਼ੈਸ਼ਨ ਟੈਕਨੌਲੋਜੀ, 24 ਖੇਤੀਬਾੜੀ ਡਿਗਰੀ ਵਿਚ ਹਾਸਿਲ ਕੀਤੀਆਂ ਹਨ ਜਦ ਕਿ ਬਾਕੀ ਪੁਜ਼ੀਸ਼ਨਾਂ ਬੀ ਬੀ ਏ, ਬੀ ਸੀ ਏ ਅਤੇ ਬੀ ਟੈੱਕ ਵਿਚ ਹਾਸਿਲ ਕੀਤੀਆਂ ਹਨ। ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ ਬੀ ਕਾਂਮ ਦੇ ਅਭਿਸ਼ੇਕ ਜੱਜ, ਵਿਸ਼ਾਲ ਸ਼ਰਮਾ ਬੀ ਕਾਂਮ ਪਹਿਲਾ ਸਮੈਸਟਰ, ਸ਼ੁਭਮ ਫ਼ਸਟ ਸਮੈਸਟਰ, ਸਨੇਹ ਫ਼ੈਸ਼ਨ ਟੈਕਨੌਲੋਜੀ ਸਮੈਸਟਰ 5, ਵਿਜੇ ਸਿੰਘ ਸਿਵਲ ਇੰਜੀਨੀਅਰਿੰਗ ਅਤੇ ਸ਼ਵਿੰਦਰ ਪਟੇਲ ਇਲੈਕਟ੍ਰੋਨਿਕ ਇੰਜੀਨੀਅਰਿੰਗ ਨੇ ਯੂਨੀਵਰਸਿਟੀ ਵਿਚ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ ਹੈ। ਫ਼ੈਸ਼ਨ ਟੈਕਨੌਲੋਜੀ ਦੀ ਸਨੇਹ ਨੇ 10 ਸੀਜੀਪੀਏ ਹਾਸਲ ਕਰਕੇ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ।
ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਇਸ ਉਪਲਬਧੀ ਲਈ ਵਧਾਈ ਦਿੰਦੇ ਹੋਏ ਸੀਜੀਸੀ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਕੁਆਲਿਟੀ ਐਜੂਕੇਸ਼ਨ, ਐਕਸਟਰਾ ਕਲਾਸਾਂ,ਵਿਦਿਆਰਥੀ ਦੀ ਜ਼ਰੂਰਤ ਅਤੇ ਮੰਗ ਅਨੁਸਾਰ ਸਪੈਸ਼ਲ ਕਲਾਸਾਂ ਹੀ ਵਿਦਿਆਰਥੀਆਂ ਦੀ ਇਸ ਉਪਲਬਧੀ ਦਾ ਮੁੱਖ ਸ੍ਰੋਤ ਹਨ। ਉਨ੍ਹਾਂ ਘੋਸ਼ਣਾ ਕਰਦੇ ਹੋਏ ਕਿਹਾ ਕਿ ਮੈਰਿਟ ਵਿੱਚ ਪਹਿਲੀਆਂ ਪੁਜ਼ੀਸ਼ਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਲੈਪਟਾਪ ਦਿੱਤੇ ਜਾਣਗੇ ਜਦਕਿ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਪੰਜ-ਪੰਜ ਹਜ਼ਾਰ ਰੁਪਏ ਇਨਾਮ ਦਿਤੇ ਜਾਣਗੇ।
ਸੀਜੀਸੀ ਦੇ ਡਾਇਰੈਕਟਰ ਜਰਨਲ ਡਾ. ਜੀ.ਡੀ. ਬਾਂਸਲ ਨੇ ਦੱਸਿਆਂ ਕਿ ਸੀਜੀਸੀ ਝੰਜੇੜੀ ਲਗਾਤਾਰ ਚਾਰ ਸਾਲ ਤੋਂ ਯੂਨੀਵਰਸਿਟੀ ਵਿਚ ਪਹਿਲੀਆਂ ਮੈਰਿਟ ਪੁਜ਼ੀਸ਼ਨਾਂ ਤੇ ਕਾਬਜ਼ ਹੁੰਦਾ ਆ ਰਿਹਾ ਹੈ। ਇਸ ਸਾਲ ਵੀ ਇਸ ਰਵਾਇਤ ਨੂੰ ਕਾਇਮ ਕਰਕੇ ਲਗਭਗ ਹਰ ਕੋਰਸ ਵਿਚ ਮੈਰਿਟ ਵਿਚ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਹੈ।
ਸੀਜੀਸੀ ਦੇ ਡਾਇਰੈਕਟਰ ਜਰਨਲ ਡਾ. ਜੀ ਡੀ ਬਾਂਸਲ ਨੇ ਸਾਰੇ ਵਿਦਿਆਰਥੀਆਂ ਨੂੰ ਇਸ ਉਪਲਬਧੀ ਤੇ ਵਧਾਈ ਦਿੰਦੇ ਹੋਏ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਫਲ ਦੱਸਿਆ। ਉਨ੍ਹਾਂ ਝੰਜੇੜੀ ਕਾਲਜ ਦੀ ਸਥਾਪਨਾ ਦੇ ਚਾਲ ਸਾਲਾਂ ਵਿਚ ਪੀ ਟੀ ਯੂ ਦੇ ਇਮਤਿਹਾਨਾਂ ਵਿਚ ਸਰਦਾਰ ਕਾਇਮ ਰੱਖਣ ਲਈ ਝੰਜੇੜੀ ਕਾਲਜ ਦੇ ਹਰ ਮੁਲਾਜ਼ਮ ਅਤੇ ਵਿਦਿਆਰਥੀ ਨੂੰ ਵਧਾਈ ਦਿੱਤੀ। ਇਸ ਮੌਕੇ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਲੱਡੂ ਵੀ ਵੰਡੇ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…