Share on Facebook Share on Twitter Share on Google+ Share on Pinterest Share on Linkedin ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕੀਤੀ ਸਮਾਰਟ ਸਕੂਲ ਬਣ ਚੁੱਕੇ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੁਲਾਈ: ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਮਾਰਟ ਸਕੂਲ ਬਣ ਚੁੱਕੇ 260 ਦੇ ਕਰੀਬ ਸਕੂਲ ਮੁਖੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਹੋਈ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਸਰਕਾਰੀ ਸਕੂਲਾਂ ਦੇ ਮੁਖੀ ਆਪਣੇ ਸਟਾਫ਼ ਅਤੇ ਸਮੁਦਾਇ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਪੰਜਾਬ ਅਧੀਨ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਲਈ ਸਰੰਚਨਾਤਮਿਕ ਸੁਵਿਧਾਵਾਂ ਦੇਣ ਦਾ ਅਣਥੱਕ ਪ੍ਰਯਾਸ ਕਰਦੇ ਹੋਏ ਬਾਕੀ ਸਕੂਲਾਂ ਲਈ ਚਾਨਣ-ਮੁਨਾਰੇ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਰਟ ਸਕੂਲਾਂ ਦੀ ਸੋਚ ਇਨ੍ਹਾਂ ਸਕੂਲਾਂ ਵਿੱਚ ਪਹਿਲਾਂ ਹੀ ਕੰਮ ਕਰ ਰਹੀ ਹੈਂ ਪਰ ਹੁਣ ਇੱਕ ਵਿਉਂਤਬੱਧ ਤਰੀਕੇ ਨਾਲ ਸਕੂਲਾਂ ‘ਚ ਕਾਰਜ ਕੀਤੇ ਜਾਣੇ ਹਨ ਜਿਸ ਨਾਲ ਪੰਜਾਬ ਸੂਬਾ ਵਿਦਿਆਰਥੀਆਂ ਦੇ ਗੁਣਾਤਮਿਕ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਫਲ ਹੋਵੇਗਾ। ਉਨ੍ਹਾਂ ਕਿਹਾ ਕਿ ਪਾਠਕ੍ਰਮ ਦਾ ਈ-ਕੰਟੈਂਟ ਤਿਆਰ ਕਰਕੇ ਸਕੂਲਾਂ ਵਿੱਚ ਬੱਚਿਆਂ ਨੂੰ ਸਮਾਰਟ ਕਲਾਸ ਰੂਮਾਂ ਦੀ ਸਹਾਇਤਾ ਨਾਲ ਵਿਸ਼ਾ ਵਸਤੂ ਦੀ ਸਮਝ-ਬੂਝ ਬਣਾਉਣ ਲਈ ਸਹਿਯੋਗੀ ਤਾਂ ਹੋਵੇਗਾ ਨਾਲ ਹੀ ਪਾਠਕ੍ਰਮ ਦੀ ਦੁਹਰਾਈ ਵੀ ਸੌਖੀ ਹੋਵੇਗੀ। ਲੜਕੀਆਂ ਲਈ ਸਹੂਲਤਾਂ ਪੱਖੋਂ ਵੀ ਸਮਾਰਟ ਸਕੂਲ ਵੱਖਰੀ ਹੀ ਪਹੁੰਚ ਰੱਖਣਗੇ। ਸਕੂਲਾਂ ਦੀਆਂ ਵਰਦੀਆਂ ਅਤੇ ਕਮਰਿਆਂ ਦੀ ਸਿੱਖਣ-ਸਿਖਾਉਣ ਸਮੱਗਰੀ ਦੀ ਉਪਲਬਧਤਾ ਵੀ ਸਮਾਰਟ ਸਕੂਲਾਂ ਨੂੰ ਵੱਖਰਾ ਬਣਾਉਣ ਵਿੱਚ ਸਹਾਈ ਹੋਵੇਗੀ। ਇਸ ਤੋਂ ਇਲਾਵਾ ਅੰਗਰੇਜ਼ੀ ਮਾਧਿਅਮ ਨਾਲ ਪੜ੍ਹਾਈ ਕਰਵਾਉਣ ਨਾਲ ਸਮਾਰਟ ਸਕੂਲ ਬੱਚਿਆਂ ਵਿੱਚੋਂ ਉਤਸ਼ਾਹ ਵਧੇਗਾ। ਸਕੂਲਾਂ ਦੇ ਮੁਖੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਪਿਛਲੇ ਦਿਨਾਂ ਦੀਆਂ ਸਰੰਚਨਾਤਮਿਕ ਤਬਦੀਲੀਆਂ ਦੀ ਪੇਸ਼ਕਾਰੀਆਂ ਦੇਖ ਕੇ ਸਕੂਲ ਮੁਖੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਰਜ ਸਭ ਸਕੂਲ ਮੁਖੀ ਕਰ ਰਹੇ ਹਨ ਅਤੇ ਵਿਭਾਗ ਨੂੰ ਇਨ੍ਹਾਂ ਸਕੂਲਾਂ ’ਤੇ ਮਾਣ ਹੈ ਅਤੇ ਹੁਣ ਇਸ ਤੋਂ ਅੱਗੇ ਵਧ ਕੇ ਕੰਮ ਕਰਨ ਦੀ ਜ਼ਰੂਰਤ ਹੈਂ ਤਾਂ ਜੋ ਬਾਕੀ ਸਕੂਲਾਂ ਨੂੰ ਵੀ ਅਜਿਹੇ ਕਾਰਜ ਕਰਨ ਲਈ ਹੌਸਲਾ ਮਿਲ ਸਕੇ। ਇਸ ਮੌਕੇ ਸਕੂਲ ਮੁਖੀਆਂ ਵੱਲੋਂ ਸਮਾਰਟ ਸਕੂਲਾਂ ਸਬੰਧੀ ਆਪਣੇ-ਆਪਣੇ ਵਿਚਾਰ ਵੀ ਸਾਂਝੇ ਕੀਤੇ ਗਏ। ਇਸ ਮੌਕੇ ਡਾ. ਮਨਿੰਦਰ ਸਿੰਘ ਸਰਕਾਰੀਆ, ਡਾ. ਜਰਨੈਂਲ ਸਿੰਘ ਕਾਲੇਕੇ, ਸੁਰੇਖਾ ਠਾਕੁਰ ਅਤੇ ਵਿਭਾਗ ਦੇ ਹੋਰ ਆਹਲਾ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ